12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਵਲੋਂ ਬਿਜ਼ਨਸ ਬਲਾਸਟਰ ਦੀਵਾਲੀ ਮੇਲਾ

Ad Position 21
No active advertisement
ਅਜੀਤ ਡੈਸਕ 18-10-2025
ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਬਲਜਿੰਦਰ ਸਿੰਘ)-ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਵਿਚ ਵਿਦਿਆਰਥੀਆਂ ਦੇ ਉੱਦਮੀ ਜਜ਼ਬੇ ਨੂੰ ਦਰਸਾਉਂਦਾ ਰੰਗ-ਰੰਗਾ ਬਿਜ਼ਨਸ ਬਲਾਸਟਰ ਦੀਵਾਲੀ ਮੇਲਾ ਆਯੋਜਿਤ ਕੀਤਾ ਗਿਆ | ਇਸ ਮੇਲੇ ਦੀ ਅਗਵਾਈ ਬਿਜ਼ਨਸ ਬਲਾਸਟਰ ਇੰਚਾਰਜ ਕਿਰਨਜੀਤ ਕੌਰ ਨੇ ਕੀਤੀ | ਸਕੂਲ ਦੇ ਪਿ੍ੰਸੀਪਲ ਰਵਿੰਦਰ ਕੁਮਾਰ ਨੇ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਰਚਨਾਤਮਿਕਤਾ ਤੇ ਟੀਮ ਵਰਕ ਦੀ ਪ੍ਰਸ਼ੰਸਾ ਕੀਤੀ | ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਸਵੈ ਨਿਰਭਰ ਅਤੇ ਆਤਮ ਵਿਸ਼ਵਾਸੀ ਬਣਾਉਂਦੇ ਹਨ | ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਦੀਦਾਰ ਸਿੰਘ ਮਾਂਗਟ ਨੇ ਵੀ ਸਕੂਲ ਦੀਆਂ ਕੋਸ਼ਿਸ਼ਾਂ ਦੀ ਪ੍ਰਸ਼ੰਸਾ ਕੀਤੀ ਅਤੇ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਵਿਦਿਆਰਥੀਆਂ ਨੇ ਚਾਟ, ਗੋਲ-ਗੱਪੇ, ਸੈਂਡਵਿਚ ਆਦਿ ਦੀਆਂ ਸਟਾਲਾਂ ਲਗਾਈਆਂ | ਹਰ ਟੀਮ ਨੇ ਆਪਣੇ ਸਟਾਲਾਂ ਰਾਹੀਂ ਲਾਭ ਪ੍ਰਾਪਤ ਕੀਤਾ, ਜੋ ਵਿਦਿਆਰਥੀਆਂ ਦੀ ਨਵੀਂ ਸੋਚ ਦਾ ਪ੍ਰਤੀਕ ਸੀ | ਇਨ੍ਹਾਂ 'ਚੋਂ ਕਾਮਰਸ ਵਿਭਾਗ ਦੀਆਂ ਵਿਦਿਆਰਥਣਾਂ ਦੀਪਿਕਾ, ਖ਼ੁਸ਼ਬੂ, ਮੁਸਕਾਨ ਅਤੇ ਮਨੀਸ਼ਾ ਨੇ ਸਭ ਤੋਂ ਵੱਧ ਲਾਭ ਪ੍ਰਾਪਤ ਕਰਕੇ ਪਹਿਲਾ ਇਨਾਮ ਹਾਸਲ ਕੀਤਾ | ਸਾਰੇ ਸਟਾਫ਼ ਮੈਂਬਰਾਂ ਨੇ ਮੇਲੇ ਦਾ ਆਨੰਦ ਮਾਣਿਆ ਅਤੇ ਸਵਾਦੀ ਭੋਜਨ ਦਾ ਲੁਤਫ਼ ਲਿਆ | ਇਸ ਮੌਕੇ ਰਾਮਿੰਦਰ ਸਿੰਘ, ਹਰਦੀਪ ਸਿੰਘ, ਸੁਖਵਿੰਦਰ ਸਿੰਘ, ਸਵਰਨਾ ਰਾਣੀ, ਸੁਖਦੀਪ ਕੌਰ, ਕਮਲਪ੍ਰੀਤ ਕੌਰ ਤੇ ਲਵਲੀਨ ਕੌਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦਾ ਚੰਡੀਗੜ੍ਹ ਯੂਨੀਵਰਸਿਟੀ ਦੇ ਰਾਸ਼ਟਰੀ ਮੀਡੀਆ ਫ਼ੈਸਟ ਦੀ ਓਵਰਆਲ ਟਰਾਫ਼ੀ 'ਤੇ ਕਬਜ਼ਾ ਅਗਲੀ ਖ਼ਬਰ ਦੀਵਾਲੀ ਮਨਾ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹਨ- ਆੜ੍ਹਤੀ
Ad Position 24