12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਸਮਾਰਟ ਸਕੂਲ ਡਡਹੇੜੀ ਵਿਖੇ ਮਾਪੇ-ਅਧਿਆਪਕ ਮਿਲਣੀ

Ad Position 21
No active advertisement
ਅਜੀਤ ਡੈਸਕ 18-10-2025
ਮੰਡੀ ਗੋਬਿੰਦਗੜ੍ਹ, 17 ਅਕਤੂਬਰ (ਇਕਬਾਲਦੀਪ ਸੰਧੂ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਮਾਰਟ ਸਕੂਲ ਡਡਹੇੜੀ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਰਵਿੰਦਰ ਕੌਰ ਦੀ ਯੋਗ ਅਗਵਾਈ ਵਿਚ ਮਾਪੇ ਅਧਿਆਪਕ ਮਿਲਣੀ ਹੋਈ | ਮੀਟਿੰਗ ਦੌਰਾਨ ਮਾਪਿਆਂ ਨੂੰ ਸਤੰਬਰ ਪ੍ਰੀਖਿਆ ਦੇ ਨਤੀਜੇ, ਵਿਦਿਆਰਥੀਆਂ ਦੀ ਸਕੂਲ ਵਿਚ ਪੜ੍ਹਾਈ ਤੋਂ ਇਲਾਵਾ ਕਾਰਗੁਜ਼ਾਰੀ, ਅਨੁਸ਼ਾਸਨ ਉਨ੍ਹਾਂ ਦੀ ਸਿਹਤ ਸੰਬੰਧੀ ਗੱਲਬਾਤ ਕੀਤੀ ਗਈ | ਇਸ ਮੌਕੇ ਮਾਪਿਆਂ ਨੂੰ ਪ੍ਰੇਰਿਆ ਗਿਆ ਕਿ ਉਹ ਆਪਣੇ ਬੱਚਿਆਂ ਨੂੰ ਰੋਜ਼ਾਨਾਂ ਪੂਰੀ ਵਰਦੀ ਵਿਚ ਸਕੂਲ ਭੇਜਣ | ਇਸ ਦੇ ਨਾਲ ਹੀ ਮਾਪਿਆਂ ਨੂੰ ਸਕੂਲ ਵਿਚ ਚੱਲ ਰਹੀਆਂ ਗਤੀਵਿਧੀਆਂ, ਮੁਕਾਬਲੇ, ਵਿਕਾਸ ਕਾਰਜਾਂ ਸੰਬੰਧੀ ਜਾਣਕਾਰੀ ਦਿੱਤੀ ਗਈ | ਮਾਪਿਆਂ ਨੂੰ ਕਿਹਾ ਗਿਆ ਕਿ ਉਹ ਆਪਣੇ ਬੱਚਿਆਂ ਨੂੰ ਪੰਜਾਬੀ ਓਲੰਪੀਆਡ ਮੁਕਾਬਲੇ ਵਿਚ ਹਿੱਸਾ ਜ਼ਰੂਰ ਦਿਵਾਉਣ | ਇਸ ਦੇ ਨਾਲ ਹੀ ਮਾਪਿਆਂ ਨੂੰ ਇਹ ਵੀ ਬੇਨਤੀ ਕੀਤੀ ਗਈ ਕਿ ਉਹ ਆਪਣੇ ਬੱਚਿਆਂ ਤੋਂ ਸਕੂਲ ਦੀ ਪੜ੍ਹਾਈ ਬਾਰੇ ਜ਼ਰੂਰ ਪੁੱਛਣ | ਬੀ.ਆਰ. ਅੰਬਿਕਾ ਗਰੋਵਰ ਦੁਆਰਾ ਮਾਪਿਆਂ ਦੇ ਨਾਲ ਗੱਲਬਾਤ ਕੀਤੀ ਗਈ ਤੇ ਉਨ੍ਹਾਂ ਨੂੰ ਸਕੂਲ ਦੀਆਂ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਆ ਗਿਆ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ, ਪੰਚਾਇਤ ਮੈਂਬਰ ਵੀ ਸ਼ਾਮਿਲ ਹੋਏ |
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਨੇ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਤਹਿਤ ਸਕੂਲਾਂ ਦੀ ਕੀਤੀ ਚੈਕਿੰਗ ਅਗਲੀ ਖ਼ਬਰ ਰਿਮਟ ਯੂਨੀਵਰਸਿਟੀ ਨੇ ਦੀਵਾਲਾ ਪਿੰਡ (ਸਮਰਾਲਾ) ਵਿਖੇ ਕਿਸਾਨ ਜਾਗਰੂਕਤਾ ਕੈਂਪ ਦਾ ਕੀਤਾ ਦੌਰਾ
Ad Position 24