12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਪੀ.ਆਈ.ਐਮ.ਟੀ. ਵਿਚ ਵਿਸ਼ਵ ਭੋਜਨ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 18-10-2025
ਮੰਡੀ ਗੋਬਿੰਦਗੜ੍ਹ, 17 ਅਕਤੂਬਰ (ਇਕਬਾਲਦੀਪ ਸੰਧੂ)-ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਚ ਬੀ.ਐਸ.ਸੀ. ਫੂਡ ਟੈਕਨਾਲੋਜੀ ਵਿਭਾਗ ਦੇ ਮੁੱਖੀ ਰਾਜੇਸ਼ ਵਰਮਾ ਦੀ ਨਿਗਰਾਨੀ ਹੇਠ ਵਿਸ਼ਵ ਭੋਜਨ ਦਿਵਸ ਵੱਡੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਾਲ ਦੇ ਵਿਸ਼ਵ ਭੋਜਨ ਦਿਵਸ ਦੀ ਥੀਮ 'ਹੱਥ ਵਿਚ ਹੱਥ ਮਿਲਾ ਕੇ, ਵਧੀਆ ਭੋਜਨ ਤੇ ਵਧੀਆ ਭਵਿੱਖ ਵੱਲ' ਸੀ | ਇਸ ਥੀਮ ਦੇ ਅਧੀਨ ਵਿਦਿਆਰਥੀਆਂ ਨੂੰ ਇਹ ਸੰਦੇਸ਼ ਦਿੱਤਾ ਗਿਆ ਕਿ ਸਮੂਹਿਕ ਕੋਸ਼ਿਸ਼ਾਂ ਵੀ ਸਾਡੇ ਲਈ ਪੌਸ਼ਟਿਕ, ਸੁਰੱਖਿਅਤ ਅਤੇ ਸੁਰੱਖਿਅਤ ਭੋਜਨ ਯਕੀਨੀ ਬਣਾ ਸਕਦੀਆਂ ਹਨ | ਇਸ ਮੌਕੇ 'ਤੇ ਪੋਸਟਰ ਮੇਕਿੰਗ ਮੁਕਾਬਲਾ, ਫੂਡ ਕਵਿਜ਼ ਅਤੇ ਸੈਮੀਨਾਰ ਆਨ ਸਸਟੇਨਏਬਲ ਫੂਡ ਪ੍ਰੋਡਕਸ਼ਨ ਐਂਡ ਨਿਊਟ੍ਰੀਸ਼ਨ ਅਵੇਅਰਨੈੱਸ ਦਾ ਆਯੋਜਨ ਕੀਤਾ ਗਿਆ | ਵਿਭਾਗ ਦੇ ਸਹਾਇਕ ਪ੍ਰੋਫ਼ੈਸਰ ਅਭਿਸ਼ੇਕ ਖੋਖਰ ਨੇ ਕਿਹਾ ਕਿ ਭੋਜਨ ਸੁਰੱਖਿਆ, ਪੌਸ਼ਟਿਕ ਅਤੇ ਸਥਾਈ ਖੇਤੀ ਵਿਕਾਸ ਲਈ ਸਾਰਿਆਂ ਨੂੰ ਇੱਕਜੁੱਟ ਹੋ ਕੇ ਕੰਮ ਕਰਨਾ ਜ਼ਰੂਰੀ ਹੈ | ਵਿਦਿਆਰਥੀਆਂ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਪੋਸਟਰਾਂ ਤੇ ਵਿਚਾਰਾਂ ਰਾਹੀਂ ਸਿਹਤਮੰਦ ਭੋਜਨ ਸੁੰਦਰ ਭਵਿੱਖ ਦਾ ਸੁਨੇਹਾ ਦਿੱਤਾ | ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਇਨਾਮ ਦਿੱਤੇ ਗਏ | ਪੀ.ਆਈ.ਐਮ.ਟੀ. ਦੇ ਨਿਰਦੇਸ਼ਕ ਡਾ. ਨਿਸ਼ੀ ਬਾਲਾ ਨੇ ਵਿਭਾਗ ਵਲੋਂ ਕੀਤੇ ਉਪਰਾਲੇ ਦੀ ਪ੍ਰਸ਼ੰਸਾ ਕੀਤੀ ਤੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਵਿਦਿਆਰਥੀਆਂ ਵਿਚ ਸਮਾਜਿਕ ਜ਼ਿੰਮੇਵਾਰੀ ਅਤੇ ਜਾਗਰੂਕਤਾ ਪੈਦਾ ਕਰਦੇ ਹਨ | ਪ੍ਰੋਗਰਾਮ ਦਾ ਸਮਾਪਨ ਵਿਭਾਗ ਦੀ ਸਹਾਇਕ ਪੋ੍ਰਫ਼ੈਸਰ ਕਰਮਬੀਰ ਕੌਰ ਦੁਆਰਾ ਧੰਨਵਾਦ ਦੇ ਮਤੇ ਨਾਲ ਹੋਇਆ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਚਾਈਨਾ ਡੋਰ ਖ਼ਰੀਦਣ, ਵੇਚਣ ਤੇ ਸਟੋਰ ਕਰਨ 'ਤੇ ਲਗਾਈ ਪੂਰਨ ਪਾਬੰਦੀ ਅਗਲੀ ਖ਼ਬਰ ਸਿਹਤ ਵਿਭਾਗ ਨੇ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਤਹਿਤ ਸਕੂਲਾਂ ਦੀ ਕੀਤੀ ਚੈਕਿੰਗ
Ad Position 24