12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਅਕਾਲ ਅਕੈਡਮੀ ਬਲਬੇੜ੍ਹਾ 'ਚ ਅੰਮਿ੍ਤ ਸੰਚਾਰ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 18-10-2025
ਪਟਿਆਲਾ, 17 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਸ੍ਰੀ ਗੁਰੂ ਤੇਗ ਬਹਦਾਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾਗੱਦੀ ਪੁਰਬ ਨੂੰ ਸਮਰਪਿਤ ਅਕਾਲ ਅਕੈਡਮੀ ਬਲਬੇੜ੍ਹਾ ਵਿਖੇ ਮਿਤੀ ਮਹਾਨ ਅੰਮਿ੍ਤ ਸੰਚਾਰ ਸਮਾਗਮ ਕਰਵਾਇਆ ਗਿਆ, ਜਿਸ ਵਿਚ 106 ਪ੍ਰਾਣੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਬਖਸ਼ੀ ਖੰਡੇ ਬਾਟੇ ਦੀ ਪਾਹੁਲ ਛੱਕ ਕੇ ਸਿੰਘ ਸਜੇ¢ ਪੰਜ ਪਿਆਰੇ ਸਾਹਿਬਾਨ ਵਲੋਂ ਅੰਮਿ੍ਤ ਪ੍ਰਾਪਤ ਕਰਨ ਵਾਲੇ ਪ੍ਰਾਣੀਆਂ ਨੂੰ ਰਹਿਤ ਮਰਿਯਾਦਾ ਤੇ ਵਾਹਿਗੁਰੂ ਗੁਰਮੰਤਰ ਦੀ ਗੁੜਤੀ ਦਿ੍ੜ ਕਰਵਾਈ ਗਈ ਇਸ ਮÏਕੇ ਅ੍ਰੰਮਿਤ ਅਭਿਲਾਖੀਆਂ ਵਲੋਂ ਵਾਹਿਗੁਰੂ ਗੁਰਮੰਤਰ, ਮੂਲਮੰਤਰ ਤੇ 530 ਚÏਪਈ ਸਾਹਿਬ ਜੀ ਦੇ ਪਾਠ ਵੀ ਕੀਤੇ | ਪਿ੍ੰਸੀਪਲ ਮੀਰਾ ਵਰਮਾ ਵਲੋਂ ਪਵਿੱਤਰ ਅੰਮਿ੍ਤ ਦੀ ਦਾਤ ਪ੍ਰਾਪਤ ਕਰਨ ਵਾਲੇ ਪ੍ਰਾਣੀਆਂ ਨੂੰ ਵਧਾਈ ਦਿੰਦੇ ਦੱਸਿਆ ਕਿ ਅਕਾਲ ਅਕੈਡਮੀ ਬਲਬੇੜ੍ਹਾ ਦੇ ਵਿਦਿਆਰਥੀਆਂ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 2 ਸਹਿਜ ਪਾਠਾਂ ਦੇ ਭੋਗ ਵੀ ਪਾਏ ਗਏ¢
Ad Position 22
No active advertisement
ਪਿਛਲੀ ਖ਼ਬਰ ਸਕਾਲਰਜ਼ ਸਕੂਲ ਦੇ ਉਭਰਦੇ ਖਿਡਾਰੀਆਂ ਦਾ ਸ਼ਤਰੰਜ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ, ਜਿੱਤੇ 5 ਸੋਨ ਤਗਮੇ ਅਗਲੀ ਖ਼ਬਰ ਮਾਪੇ-ਅਧਿਆਪਕ ਮਿਲਣੀ 'ਚ ਵਿਦਿਆਰਥੀਆਂ ਤੇ ਮਾਪਿਆਂ ਨੇ ਉਤਸ਼ਾਹ ਨਾਲ ਲਿਆ ਭਾਗ
Ad Position 24