12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਪਿੰਡ ਭੜੀ ਵਿਖੇ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਵਿਅਕਤੀਆਂ ਵਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਸਮਰਥਨ ਦਾ ਐਲਾਨ

Ad Position 21
No active advertisement
ਅਜੀਤ ਡੈਸਕ 18-10-2025
ਖਮਾਣੋਂ, 17 ਅਕਤੂਬਰ (ਜੋਗਿੰਦਰ ਪਾਲ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਸੇਵਾ ਮੁਕਤ ਜਸਟਿਸ ਨਿਰਮਲ ਸਿੰਘ ਸਾਬਕਾ ਵਿਧਾਇਕ ਬਸੀ ਪਠਾਣਾਂ ਵਲੋਂ ਅੱਜ ਨਜ਼ਦੀਕੀ ਪਿੰਡ ਭੜੀ ਵਿਖੇ ਮੀਟਿੰਗ ਕੀਤੀ ਗਈ | ਇਸ ਦੌਰਾਨ ਇਲਾਕੇ ਦੇ ਪਿੰਡਾਂ ਦੇ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸੰਬੰਧਿਤ ਵਿਅਕਤੀ ਭਾਟੀਆ ਸਿੰਘ, ਸਵਰਨ ਸਿੰਘ, ਰਾਮ ਸਿੰਘ, ਹਰਪ੍ਰੀਤ ਸਿੰਘ, ਹਰਦੀਪ ਸਿੰਘ, ਰਾਜਪ੍ਰੀਤ ਸਿੰਘ, ਗੁਰਮੀਤ ਸਿੰਘ, ਬਿੰਦਰ ਸਿੰਘ, ਪਰਵਿੰਦਰ ਸਿੰਘ, ਸਿਮਰ ਸਿੰਘ, ਹਰਸ਼ ਸਿੰਘ, ਸਨੀ ਅਜਨੇਰ, ਲਖਬੀਰ ਸਿੰਘ, ਦਰਸ਼ਨ ਸਿੰਘ ਆਦਿ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਅਤੇ ਜਸਟਿਸ ਨਿਰਮਲ ਸਿੰਘ ਵਲੋਂ ਉਕਤ ਵਿਅਕਤੀਆਂ ਦਾ ਸਿਰੋਪਾਉ ਦੇ ਕੇ ਸਨਮਾਨ ਕੀਤਾ ਗਿਆ | ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਵੱਡੇ ਪੱਧਰ 'ਤੇ ਲੋਕਾਂ ਦਾ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਪੰਜਾਬ ਦੇ ਹਿਤਾਂ ਲਈ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਆਪਣਾ ਸਮਰਥਨ ਦੇ ਰਹੇ ਹਨ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂ ਲਖਬੀਰ ਸਿੰਘ ਥਾਬਲਾਂ ਸਾਬਕਾ ਚੇਅਰਮੈਨ ਅਤੇ ਗੁਰਮੀਤ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਿ੍ਸ਼ਟਾਚਾਰ ਮੁਕਤ ਕਰਨਾ ਸ਼ਬਦ ਬੋਲਣਾ ਬਹੁਤ ਸੌਖਾ ਹੈ ਪਰ ਉਸ 'ਤੇ ਅਮਲ ਕਰਨਾ ਬਹੁਤ ਔਖਾ- ਗੁਲਾਬ ਚੰਦ ਕਟਾਰੀਆਂ ਅਗਲੀ ਖ਼ਬਰ ਪਿੰਡ ਬਧੌਛੀ ਕਲਾਂ 'ਚ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਮਨਾਇਆ
Ad Position 24