12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਕੰਧ ਨਾਲ ਟਰੱਕ ਟਕਰਾਉਣ ਕਾਰਨ ਦੋ ਮਜ਼ਦੂਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 22-10-2025
ਮੰਡੀ ਗੋਬਿੰਦਗੜ੍ਹ, 21 ਅਕਤੂਬਰ (ਰਾਜੇਸ਼ ਸ਼ਰਮਾ)-ਸਥਾਨਕ ਸਰਹਿੰਦ ਸਾਈਡ ਨਿਊ ਵਜ਼ੀਰਾਬਾਦ ਰੋਡ 'ਤੇ ਸਥਿਤ ਵਿਧਾਤਾ ਸਟਰਕਚਰਜ਼ ਪ੍ਰਾਈਵੇਟ ਲਿਮਟਿਡ ਵਿਖੇ ਅਚਾਨਕ ਹੋਏ ਇਕ ਹਾਦਸੇ ਵਿਚ ਕੰਪਨੀ ਦੀ ਦੀਵਾਰ ਡਿੱਗਣ ਕਾਰਨ ਦੋ ਮਜ਼ਦੂਰ ਜ਼ਖਮੀ ਹੋ ਗਏ | ਜਾਣਕਾਰੀ ਦਿੰਦਿਆਂ ਕੰਪਨੀ ਦੇ ਵਰਕਸ ਮੈਨੇਜਰ ਰਾਣਾ ਨੇ ਦੱਸਿਆ ਕਿ ਵਿਧਾਤਾ ਸਟਰਕਚਰਜ਼ ਪ੍ਰਾਈਵੇਟ ਲਿਮਟਿਡ ਵਿਖੇ ਇਕ ਟਰੱਕ ਅਚਾਨਕ ਕੰਟਰੋਲ ਗੁਆ ਬੈਠਾ ਅਤੇ ਕੰਧ ਨਾਲ ਟਕਰਾ ਗਿਆ, ਜਿਸ ਕਾਰਨ ਲਗਭਗ 100 ਫੁੱਟ ਲੰਬੀ ਕੰਧ ਢਹਿ ਗਈ ਅਤੇ ਇਸ ਹਾਦਸੇ ਦੀ ਚਪੇਟ ਵਿਚ ਆਉਣ ਨਾਲ ਦੋ ਪ੍ਰਵਾਸੀ ਮਜ਼ਦੂਰ ਜ਼ਖਮੀ ਹੋ ਗਏ | ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਸਬ-ਡਿਵੀਜ਼ਨ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ 'ਚ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਕਪੂਰੀ ਸਕੂਲ ਦੀ ਵਿਦਿਆਰਥਣ ਅਵਨਪ੍ਰੀਤ ਕੌਰ ਨੂੰ ਸੌ ਫ਼ੀਸਦੀ ਨੰਬਰ ਆਉਣ 'ਤੇ ਸਾਈਕਲ ਦੇ ਕੇ ਕੀਤਾ ਸਨਮਾਨਿਤ
Ad Position 24