25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਰਗਬੀ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਖਿਡਾਰਨ ਅਮਨਦੀਪ ਕੌਰ ਦਾ ਪਿੰਡ ਧੀਰਪੁਰ ਪੁੱਜਣ 'ਤੇ ਗਰਮਜੋਸ਼ੀ ਨਾਲ ਸਵਾਗਤ

Ad Position 21
No active advertisement
ਅਜੀਤ ਡੈਸਕ 23-10-2025
ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਬਲਜਿੰਦਰ ਸਿੰਘ)-ਭਾਰਤ ਦੀ ਰਗਬੀ ਟੀਮ ਨੇ ਚੀਨ ਅਤੇ ਸ੍ਰੀ ਲੰਕਾ ਵਿਚ ਹੋਏ ਏਸ਼ੀਅਨ 7 ਸੀਰੀਜ਼ ਮੁਕਾਬਲਿਆਂ 'ਚ ਆਪਣੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਨਾਲ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ | ਜਿਸ ਦੌਰਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਧੀਰਪੁਰ ਦੀ ਖਿਡਾਰਨ ਅਮਨਦੀਪ ਕੌਰ ਨੇ ਇਸ ਰਗਬੀ ਚੈਂਪੀਅਨਸ਼ਿਪ ਵਿਚ ਭਾਰਤ ਲਈ ਖੇਡਦੇ ਹੋਏ ਏਸ਼ੀਅਨ ਖੇਡਾਂ ਲਈ ਕੁਆਲੀਫ਼ਾਈ ਕੀਤਾ ਹੈ ਅਤੇ ਉਹ ਆਉਣ ਵਾਲੇ ਮੈਚਾਂ ਵਿਚ ਭਾਰਤੀ ਟੀਮ ਵਲੋਂ ਹਿੱਸਾ ਲਵੇਗੀ | ਅਮਨਦੀਪ ਕੌਰ ਨੇ ਦੱਸਿਆ ਕਿ ਇਨ੍ਹਾਂ ਮੈਚਾਂ ਵਿਚ ਵੱਖ-ਵੱਖ ਦੇਸ਼ਾਂ ਦੀਆਂ 12 ਟੀਮਾਂ ਨੇ ਹਿੱਸਾ ਲਿਆ ਸੀ, ਹਿੱਸਾ ਲੈਣ ਵਾਲੀਆਂ ਟੀਮਾਂ ਵਿਚ ਓਲੰਪਿਕ-ਯੋਗ ਟੀਮਾਂ ਦੀ ਮੌਜੂਦਗੀ ਕਾਰਨ ਮੁਕਾਬਲੇ ਕਾਫ਼ੀ ਸਖ਼ਤ ਸਨ |
ਇਸ ਦੇ ਬਾਵਜੂਦ, ਭਾਰਤੀ ਟੀਮ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ ਅਤੇ ਦੇਸ਼ ਦਾ ਦਰਜਾ ਹੁਣ ਆਪਣੇ ਪਿਛਲੇ 10ਵੇਂ ਸਥਾਨ ਤੋਂ ਹੇਠਾਂ ਆ ਕੇ 5ਵੇਂ ਸਥਾਨ 'ਤੇ ਆ ਗਿਆ ਹੈ | ਭਾਰਤੀ ਟੀਮ ਹੁਣ ਅਗਲੇ ਸਾਲ ਏਸ਼ੀਅਨ ਚੈਂਪੀਅਨਸ਼ਿਪ ਵਿਚ ਹਿੱਸਾ ਲਵੇਗੀ | ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਅੱਜ ਆਪਣੇ ਪਿੰਡ ਵਾਪਸ ਪਰਤਣ 'ਤੇ ਜਿੱਥੇ ਪਿੰਡ ਵਾਸੀਆਂ ਵਲੋਂ ਅਮਨਦੀਪ ਕੌਰ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਉੱਥੇ ਹੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ, ਸੀਨੀਅਰ ਆਗੂ ਕੁਲਦੀਪ ਸਿੰਘ ਸਿੱਧੂਪੁਰ, ਬਲਜੀਤ ਸਿੰਘ ਭੁੱਟਾ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਤੇ ਪਿੰਡ ਧੀਰਪੁਰ ਦੇ ਸਰਪੰਚ ਰਣਧੀਰ ਸਿੰਘ ਨੇ ਉਸ ਨੂੰ ਵਧਾਈ ਦਿੱਤੀ | ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਅਤੇ ਬਲਜੀਤ ਸਿੰਘ ਭੁੱਟਾ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਨੇ ਖਿਡਾਰਨ ਅਮਨਦੀਪ ਕੌਰ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਉਸ ਨੂੰ ਭਵਿੱਖ ਦੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਅਜੋਕੇ ਦੌਰ ਵਿਚ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੀ ਲੋੜ ਹੈ ਤਾਂ ਜੋ ਉਹ ਖੇਡਾਂ ਵਿਚ ਹਿੱਸਾ ਲੈ ਕੇ ਸਰੀਰਕ ਤੇ ਮਾਨਸਿਕ ਪੱਖੋਂ ਮਜ਼ਬੂਤ ਬਣ ਸਕਣ ਅਤੇ ਦੇਸ਼ ਤੇ ਪੰਜਾਬ ਦੀ ਖ਼ੁਸ਼ਹਾਲੀ ਅਤੇ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ ਦੇ ਕਾਬਲ ਬਣ ਸਕਣ | ਇਸ ਮੌਕੇ 'ਤੇ ਭਾਜਪਾ ਐਸ.ਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਹੋਤਾ, ਪਿ੍ੰਸੀਪਲ ਨੌਰੰਗ ਸਿੰਘ, ਬਹਾਦਰ ਸਿੰਘ ਸਰਹਿੰਦ ਤੇ ਹੋਰ ਆਗੂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਟਨਾ ਸਾਹਿਬ ਤੋਂ ਆਰੰਭ ਹੋੲਆ ਨਗਰ ਕੀਰਤਨ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚਿਆ ਅਗਲੀ ਖ਼ਬਰ ਬਾਬਾ ਵਿਸ਼ਵਕਰਮਾ ਜੀ ਨੇ ਲੋਕਾਂ ਨੂੰ ਹੱਥੀਂ ਕੰਮ ਕਰਨ ਦੀ ਪੇ੍ਰਰਨਾ ਦਿੱਤੀ-ਰਾਜੂ ਖੰਨਾ
Ad Position 24