25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਜੀ. ਪੀ. ਐੱਸ. 'ਚ ਜਾਗਰੂਕਤਾ ਹਫ਼ਤੇ ਤਹਿਤ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 05-11-2025
ਮੰਡੀ ਗੋਬਿੰਦਗੜ੍ਹ, 4 ਨਵੰਬਰ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਸਕੂਲ ਵਿਚ ਕਲਾਸ 9ਵੀਂ ਦੇ ਵਿਦਿਆਰਥੀਆਂ ਲਈ ਸਾਵਧਾਨੀ ਜਾਗਰੂਕਤਾ ਹਫ਼ਤੇ ਦੇ ਸੰਬੰਧ ਵਿਚ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸੀਮਾ ਵਿਸ਼ਿਸ਼ਟ ਤੇ ਸੁਮਨ ਕੁਮਾਰ ਨੇ ਵਿਦਿਆਰਥੀਆਂ ਨੂੰ ਸੱਚਾਈ, ਨੈਤਿਕਤਾ ਅਤੇ ਇਮਾਨਦਾਰੀ ਦੇ ਮੁੱਲਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਸੈਮੀਨਾਰ ਦੀ ਸ਼ੁਰੂਆਤ ਪ੍ਰੇਰਕ ਕਹਾਵਤ ਨਾਲ ਕੀਤੀ ਗਈ 'ਇਮਾਨਦਾਰੀ ਉਹ ਗੁਣ ਹੈ ਜੋ ਕਿਸੇ ਸਮਾਜ ਨੂੰ ਮਜ਼ਬੂਤ ਬਣਾਉਂਦਾ ਹੈ' | ਵਿਦਿਆਰਥੀਆਂ ਨੂੰ ਦੱਸਿਆ ਕਿ ਕਿਵੇਂ ਸਾਵਧਾਨੀ ਅਤੇ ਇਮਾਨਦਾਰੀ ਦੇ ਸਿਧਾਂਤਾਂ ਨੂੰ ਜੀਵਨ ਦੇ ਹਰ ਖੇਤਰ ਵਿਚ ਅਪਣਾ ਕੇ ਭਿ੍ਸ਼ਟਾਚਾਰ ਰਹਿਤ ਸਮਾਜ ਦੀ ਸਥਾਪਨਾ ਕੀਤੀ ਜਾ ਸਕਦੀ ਹੈ | ਸੀਮਾ ਨੇ ਵਿਦਿਆਰਥੀਆਂ ਨੂੰ ਉਦਾਹਰਨਾਂ ਰਾਹੀਂ ਸਮਝਾਇਆ ਕਿ ਛੋਟੀਆਂ ਗ਼ਲਤੀਆਂ 'ਤੇ ਸਾਵਧਾਨ ਰਹਿਣਾ ਵੱਡੀਆਂ ਸਮੱਸਿਆਵਾਂ ਤੋਂ ਬਚਾਉਂਦਾ ਹੈ | ਸੁਮਨ ਨੇ ਭਿ੍ਸ਼ਟਾਚਾਰ ਦੇ ਵੱਖ-ਵੱਖ ਰੂਪਾਂ ਅਤੇ ਉਨ੍ਹਾਂ ਦੇ ਪ੍ਰਭਾਵਾਂ ਬਾਰੇ ਚਰਚਾ ਕੀਤੀ | ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਵਿਚਾਰ ਵੀ ਪ੍ਰਗਟ ਕੀਤੇ ਅਤੇ ਭਿ੍ਸ਼ਟਾਚਾਰ ਦੇ ਵਿਰੁੱਧ ਜਾਗਰੂਕਤਾ ਫੈਲਾਉਣ ਦਾ ਵਚਨ ਦਿੱਤਾ | ਇਸ ਮੌਕੇ ਵਿਦਿਆਰਥੀਆਂ ਨੂੰ 'ਸਾਵਧਾਨ ਨਾਗਰਿਕ ਮਜ਼ਬੂਤ ਦੇਸ਼ ਦੇ' ਸੰਦਰਭ ਵਿਚ ਸੋਚਣ ਲਈ ਪ੍ਰੇਰਿਤ ਕੀਤਾ ਗਿਆ | ਇਸ ਪ੍ਰਕਾਰ ਦੇ ਸੈਮੀਨਾਰ ਵਿਦਿਆਰਥੀਆਂ ਵਿਚ ਨੈਤਿਕ ਮੁੱਲਾਂ ਦੀ ਪਾਲਨਾ, ਇਮਾਨਦਾਰੀ ਅਤੇ ਜ਼ਿੰਮੇਵਾਰੀ ਦੇ ਗੁਣਾਂ ਨੂੰ ਹੋਰ ਮਜ਼ਬੂਤ ਬਣਾਉਂਦੇ ਹਨ |
Ad Position 22
No active advertisement
ਪਿਛਲੀ ਖ਼ਬਰ ਕਿ੍ਕਟਰ ਹਰਮਨਪ੍ਰੀਤ ਕੌਰ ਓਮੈਕਸ ਦਾ ਬ੍ਰਾਂਡ ਅੰਬੈਸਡਰ ਬਣੀ ਅਗਲੀ ਖ਼ਬਰ ਇਕਬਾਲ ਸਿੰਘ ਦੀ 'ਤ੍ਰਾਹ ਤ੍ਰਾਹ ਜਾਨ' ਪੁਸਤਕ 'ਤੇ ਗੋਸ਼ਟੀ ਸਮਾਗਮ ਕਰਵਾਇਆ
Ad Position 24