26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਸਜਾਇਆ

Ad Position 21
No active advertisement
ਅਜੀਤ ਡੈਸਕ 05-11-2025
ਬਸੀ ਪਠਾਣਾਂ, 4 ਨਵੰਬਰ (ਐਚ.ਐਸ.ਗੌਤਮ)-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪਿੰਡ ਰੈਲੋਂ ਵਿਖੇ ਕੀਰਤਨ ਦਰਬਾਰ ਸਜਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੁੰਦਿਆਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕੀਰਤਨ ਦਰਬਾਰ ਵਿਚ ਹਾਜ਼ਰੀ ਭਰੀ ਅਤੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਵਿਆਪਕ ਪੱਧਰ 'ਤੇ ਮਨਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਵਿਚ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਿੱਜਦਾ ਕਰਨ ਲਈ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਸਿਧਾਂਤਾਂ, ਫ਼ਲਸਫ਼ੇ, ਬਾਣੀ ਤੇ ਮਹਾਨ ਕੁਰਬਾਨੀ ਬਾਰੇ ਜਾਣੂ ਕਰਵਾਇਆ ਜਾ ਸਕੇ | ਵਿਧਾਇਕ ਹੈਪੀ ਨੇ ਕਿਹਾ ਕਿ ਸਰਕਾਰ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ ਤੇ ਨੌਵੇਂ ਪਾਤਸ਼ਾਹ ਜੀ ਦੇ ਸੰਦੇਸ਼ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਲਈ ਅਹਿਮ ਕਦਮ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਕਿਸੇ ਇਕ ਧਰਮ ਜਾਂ ਫ਼ਿਰਕੇ ਲਈ ਨਹੀਂ ਬਲਕਿ ਸਮੁੱਚੀ ਮਾਨਵਤਾ ਦੇ ਮੌਲਿਕ ਅਧਿਕਾਰਾਂ ਤੇ ਸਨਮਾਨ ਲਈ ਸੀ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਬਾਰੇ ਬੱਚਿਆਂ ਤੇ ਨੌਜਵਾਨਾਂ ਨੂੰ ਜਾਣੂ ਕਰਵਾਉਣ ਲਈ ਹਲਕਾ ਬਸੀ ਪਠਾਣਾਂ ਦੇ ਵੱਖ-ਵੱਖ ਪਿੰਡਾਂ ਵਿਚ ਅਜਿਹੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਤਾਂ ਜੋ ਇਸ ਮਹਾਨ ਕੁਰਬਾਨੀ ਤੋਂ ਪ੍ਰੇਰਨਾ ਤੇ ਸੇਧ ਲਈ ਜਾ ਸਕੇ | ਇਸ ਮੌਕੇ ਸੰਗਤਾਂ ਨੇ ਇਲਾਹੀ ਬਾਣੀ ਦਾ ਆਨੰਦ ਮਾਣਿਆ | ਇਸ ਮੌਕੇ ਬੀ. ਡੀ. ਪੀ. ਓ. ਗੁਰਮਿੰਦਰ ਸਿੰਘ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ, ਗ੍ਰਾਮ ਪੰਚਾਇਤ ਤੇ ਪਿੰਡ ਦੇ ਵੱਡੀ ਗਿਣਤੀ 'ਚ ਪਤਵੰਤੇ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਲਾਸਾਨੀ ਸ਼ਹਾਦਤ ਨੂੰ ਉਜਾਗਰ ਕਰਦੇ ਵਿਸ਼ੇਸ਼ ਲਾਈਟ ਐਂਡ ਸਾਊਾਡ ਸ਼ੋਅ ਦੀ ਸ਼ਾਨ... ਅਗਲੀ ਖ਼ਬਰ ਵਿਧਾਇਕ ਰਾਏ ਨੇ ਪਿੰਡ ਭਮਾਰਸੀ ਜ਼ੇਰ ਵਿਖੇ ਬਣਨ ਵਾਲੇ ਸਟੇਡੀਅਮ ਦਾ ਕੰਮ ਸ਼ੁਰੂ ਕਰਵਾਇਆ
Ad Position 24