26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਜਗਮੇਲ ਬਾਵਾ ਕਾਂਗਰਸ ਸੇਵਾ ਦਲ ਪੰਜਾਬ ਦੇ ਜਨਰਲ ਸਕੱਤਰ ਨਿਯੁਕਤ

Ad Position 21
No active advertisement
ਅਜੀਤ ਡੈਸਕ 05-11-2025
ਮੰਡੀ ਗੋਬਿੰਦਗੜ੍ਹ, 4 ਨਵੰਬਰ (ਰਾਜੇਸ਼ ਸ਼ਰਮਾ)-ਕੁਲ ਹਿੰਦ ਕਾਂਗਰਸ ਸੇਵਾ ਦਲ ਵਲੋਂ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨਿਭਾਅ ਰਹੇ ਜਗਮੇਲ ਸਿੰਘ ਕੰਗ ਉਰਫ਼ ਬਾਵਾ ਨੂੰ ਸੇਵਾਦਲ ਵਿਚ ਸੂਬਾ ਜਨਰਲ ਸਕੱਤਰ ਵਜੋਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ | ਇਸ ਮੌਕੇ ਆਪਣੀ ਨਿਯੁਕਤੀ 'ਤੇ ਜਗਮੇਲ ਬਾਵਾ ਨੇ ਕਾਂਗਰਸ ਹਾਈਕਮਾਂਡ ਰਾਹੁਲ ਗਾਂਧੀ, ਮਲਿਕ ਅਰਜੁਨ ਖੜਗੇ, ਪਿ੍ਯੰਕਾ ਗਾਂਧੀ, ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਬੜਿੰਗ, ਸੰਸਦ ਮੈਂਬਰ ਡਾ. ਅਮਰ ਸਿੰਘ, ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ, ਰਾਸ਼ਟਰੀ ਮੁਖੀ ਬਲਰਾਮ ਜੀ ਬੁਢੜੀਆ, ਕੁਲ ਹਿੰਦ ਸੇਵਾ ਦਲ ਪੰਜਾਬ ਦੇ ਮੁਖੀ ਰੇਸ਼ਮ ਸਿੰਘ ਵਾਹੀਆ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਵਲੋਂ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪੰਜਾਬ ਦੀਆਂ 2017 ਦੀਆਂ ਵਿਧਾਨ ਸਭਾ ਚੋਣਾਂ ਦੇ ਵਿਚ ਕਾਂਗਰਸ ਸੇਵਾ ਦਲ ਅਹਿਮ ਭੂਮਿਕਾ ਅਦਾ ਕਰੇਗਾ | ਉਨ੍ਹਾਂ ਦੀ ਇਸ ਨਿਯੁਕਤੀ 'ਤੇ ਮੈਂਬਰ ਪੀ.ਪੀ.ਸੀ.ਸੀ. ਹਰਿੰਦਰ ਸਿੰਘ ਭਾਂਬਰੀ, ਬਲਾਕ ਕਾਂਗਰਸ ਪ੍ਰਧਾਨ ਸੰਜੀਵ ਦੱਤਾ, ਸੀਨੀਅਰ ਮੀਤ ਪ੍ਰਧਾਨ ਤੇ ਕੌਂਸਲਰ ਅਰਵਿੰਦ ਸਿੰਗਲਾ, ਪੰਜਾਬ ਕਾਂਗਰਸ ਮਹਿਲਾ ਮੀਤ ਪ੍ਰਧਾਨ ਨੀਲਮ ਰਾਣੀ ਆਦਿ ਨੇ ਜਗਮੇਲ ਸਿੰਘ ਬਾਵਾ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਲੰਗਰ ਲਗਾਇਆ ਅਗਲੀ ਖ਼ਬਰ ਭਗਤ ਰਵਿਦਾਸ ਐਸੋਸੀਏਸ਼ਨ ਨੇ ਨਗਰ ਕੀਰਤਨ ਦਾ ਕੀਤਾ ਸਵਾਗਤ
Ad Position 24