28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸਰਕਾਰੀ ਸਕੂਲ ਡਡਹੇੜੀ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 05-11-2025
ਮੰਡੀ ਗੋਬਿੰਦਗੜ੍ਹ, 4 ਨਵੰਬਰ (ਇਕਬਾਲਦੀਪ ਸੰਧੂ)-ਇੱਥੋਂ ਦੇ ਨਜ਼ਦੀਕੀ ਪਿੰਡ ਡਡਹੇੜੀ ਸਥਿਤ ਸਰਕਾਰੀ ਹਾਈ ਸਕੂਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਮੁੱਖ ਅਧਿਆਪਕਾ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਚੌਪਈ ਸਾਹਿਬ, ਅਨੰਦ ਸਾਹਿਬ ਦੇ ਪਾਠ ਉਪਰੰਤ ਅਰਦਾਸ ਕੀਤੀ ਗਈ | ਇਸ ਮੌਕੇ ਪੰਜਾਬੀ ਅਧਿਆਪਕ ਸੁਖਵਿੰਦਰ ਸਿੰਘ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ | ਮੁੱਖ ਅਧਿਆਪਕਾ ਸਰਿਤਾ ਸਿੰਗਲਾ ਵਲੋਂ ਵਿਦਿਆਰਥੀਆਂ ਤੇ ਸਮੂਹ ਸਟਾਫ਼ ਨੂੰ ਗੁਰਪੁਰਬ ਦੀ ਮੁਬਾਰਕ ਦਿੱਤੀ ਗਈ | ਇਸ ਮੌਕੇ ਮੈਥ ਅਧਿਆਪਕ ਰੁਪਿੰਦਰ ਕੌਰ ਵਲੋਂ ਗੁਰਪੁਰਬ ਦੇ ਮੌਕੇ 'ਤੇ ਬਰੈੱਡ ਪਕੌੜੇ, ਲੱਡੂ, ਬਦਾਨਾ ਪਕੌੜੀਆਂ ਦਾ ਪ੍ਰਸ਼ਾਦ ਵਰਤਾਇਆ ਗਿਆ | ਅੰਤ ਵਿਚ ਮੁੱਖ ਅਧਿਆਪਕਾ ਵਲੋਂ ਵਿਦਿਆਰਥੀਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਅੰਤਰ ਜ਼ਿਲ੍ਹਾ ਟੇਬਲ ਟੈਨਿਸ ਖੇਡਾਂ 'ਚ ਸਰਕਾਰੀ ਕੰਨਿਆ ਸਕੂਲ ਨੇ ਕਾਂਸੇ ਦਾ ਤਗਮਾ ਜਿੱਤਿਆ ਅਗਲੀ ਖ਼ਬਰ ਭਾਈ ਰਿਆ ਨੇ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਪ੍ਰਬੰਧਾਂ ਦਾ ਲਿਆ ਜਾਇਜ਼ਾ
Ad Position 24