15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਬਾਬੇ ਨਾਨਕ ਦੇ ਉਪਦੇਸ਼ ਸਾਡੇ ਲਈ ਰਾਹ ਦਸੇਰਾ ਹਨ- ਸੰਦੀਪ ਸਿੰਘ ਬੱਲ

Ad Position 21
No active advertisement
ਅਜੀਤ ਡੈਸਕ 06-11-2025
ਅਮਲੋਹ, 5 ਨਵੰਬਰ (ਹਰਪ੍ਰੀਤ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਅਵਸਰ 'ਤੇ ਭਾਜਪਾ ਦੇ ਸੀਨੀਅਰ ਆਗੂ ਸੰਦੀਪ ਸਿੰਘ ਬੱਲ ਨੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਿੱਖਿਆ ਸਾਰੀ ਮਨੁੱਖਤਾ ਲਈ ਪ੍ਰੇਰਨਾਦਾਇਕ ਹੈ | ਉਨ੍ਹਾਂ ਦਾ ਉਪਦੇਸ਼ ਸਾਨੂੰ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦੇ ਸਿਧਾਂਤ ਦੀ ਪਾਲਨਾ ਕਰਨ ਲਈ ਪ੍ਰੇਰਿਤ ਕਰਦਾ ਹੈ | ਸੰਦੀਪ ਸਿੰਘ ਬੱਲ ਨੇ ਕਿਹਾ ਕਿ ਬਾਬੇ ਨਾਨਕ ਨੇ ਦੁਨੀਆ ਨੂੰ ਏਕਤਾ, ਪਿਆਰ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਪ੍ਰਮਾਤਮਾ ਇਕ ਹੈ ਅਤੇ ਉਹ ਹਰ ਜੀਵ ਅੰਦਰ ਵੱਸਦਾ ਹੈ | ਇਸ ਲਈ ਸਾਨੂੰ ਭੇਦ ਭਾਵ ਤੋਂ ਉੱਪਰ ਉੱਠ ਕੇ ਹਰੇਕ ਨਾਲ ਪਿਆਰ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸੱਚਾ ਧਰਮ ਮੰਦਿਰਾਂ ਜਾਂ ਮਸਜਿਦਾਂ ਤੱਕ ਸੀਮਿਤ ਨਹੀਂ, ਸਗੋਂ ਸੱਚ ਬੋਲਣ, ਮਿਹਨਤ ਨਾਲ ਕਮਾਈ ਕਰਨ ਅਤੇ ਲੋੜਵੰਦਾਂ ਨਾਲ ਵੰਡ ਕੇ ਖਾਣ ਵਿਚ ਹੈ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਉਪਦੇਸ਼ ਸਾਡੇ ਲਈ ਰਾਹ ਦਸੇਰਾ ਹਨ, ਇਸ ਲਈ ਜੇ ਅਸੀਂ ਉਨ੍ਹਾਂ ਦੀ ਸਿੱਖਿਆ ਅਨੁਸਾਰ ਜੀਵਨ ਨੂੰ ਜਿਉਂਦੇ ਹਾਂ ਤਾਂ ਇਕ ਆਦਰਸ਼ ਸਮਾਜ ਦੀ ਸਿਰਜਣਾ ਹੋ ਸਕਦੀ ਹੈ |
Ad Position 22
No active advertisement
ਪਿਛਲੀ ਖ਼ਬਰ ਸ਼ਬਦ ਕੀਰਤਨ ਸਮਾਗਮ ਕਰਵਾਇਆ ਅਗਲੀ ਖ਼ਬਰ ਪਿੰਡ ਬੋੜ ਵਿਖੇ ਬੂਟੇ ਵੰਡੇ
Ad Position 24