28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਆਕਸਫੋਰਡ ਲਿਟਲ ਸਕਾਲਰ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਆਕਸਫੋਰਡ ਲਿਟਲ ਸਕਾਲਰ ਸਕੂਲ ਦੇ ਵਿਦਿਆਰਥੀ ਗੁਰਬਾਣੀ ਦਾ ਜਾਪ ਕਰਨ ਸਮੇਂ ਦਿਖਾਈ ਦਿੰਦੇ ਹੋਏ | ਅਜੀਤ ਤਸਵੀਰ <br/> 07-11-2025
ਫ਼ਤਹਿਗੜ੍ਹ ਸਾਹਿਬ, 6 ਨਵੰਬਰ (ਮਨਪ੍ਰੀਤ ਸਿੰਘ)-ਆਕਸਫੋਰਡ ਲਿਟਲ ਸਕਾਲਰ ਸਕੂਲ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਸਾਰੇ ਸਟਾਫ਼ ਤੇ ਬੱਚਿਆਂ ਨੇ ਮਿਲ ਕੇ ਸੁਖਮਨੀ ਸਾਹਿਬ ਦਾ ਪਾਠ ਕੀਤਾ ਤੇ ਸ਼ਬਦ ਗਾਇਨ ਹੋਏ, ਉਪਰੰਤ ਅਨੰਦ ਸਾਹਿਬ ਦਾ ਪਾਠ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਵਿਕਾਸ ਸ਼ਰਮਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਿੱਖਿਆਵਾਂ ਬਾਰੇ ਬੱਚਿਆਂ ਨੂੰ ਜਾਣੂ ਕਰਵਾਇਆ ਤੇ ਉਨ੍ਹਾਂ ਨੂੰ ਕਿਰਤ ਕਰੋ, ਨਾਮ ਜਪੋ ਵੰਡ ਛਕਣ ਦਾ ਉਪਦੇਸ਼ ਬਾਰੇ ਵੀ ਦੱਸਿਆ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਹਮੇਸ਼ਾ ਮਨੁੱਖਤਾ ਨੂੰ ਸੱਚੇ ਰਾਹ ਤੇ ਤੁਰਨ ਲਈ ਪ੍ਰੇਰਿਤ ਕੀਤਾ, ਜਿਸ ਤੋਂ ਸਾਨੂੰ ਤੇ ਸਾਡੀਆਂ ਪੀੜੀਆਂ ਨੂੰ ਸੇਧ ਲੈਣੀ ਚਾਹੀਦੀ ਹੈ ਤੇ ਹਮੇਸ਼ਾ ਸੱਚ ਦੇ ਰਾਹ 'ਤੇ ਚੱਲ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਧਾਰਨਾਵਾਂ ਨਾਲ ਜੁੜਨਾ ਚਾਹੀਦਾ ਹੈ | ਇਸ ਮੌਕੇ ਸਕੂਲ ਡਾਇਰੈਕਟਰ ਰੰਜਨਾ ਲਖਨਪਾਲ ਤੇ ਪਿ੍ੰਸੀਪਲ ਵਿਕਾਸ ਸ਼ਰਮਾ ਅਤੇ ਸਮੂਹ ਸਟਾਫ਼ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਵੀ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਸੀ. ਐੱਮ. ਦੀ ਯੋਗਸ਼ਾਲਾ ਨਾਲ ਲੋਕਾਂ ਨੂੰ ਅਨੇਕਾਂ ਬਿਮਾਰੀਆਂ ਤੋਂ ਮਿਲ ਰਹੀ ਹੈ ਰਾਹਤ- ਗੁਰਸ਼ਬਦ ਸਿੰਘ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਪੰਜਾਬ ਦੀ ਪਹਿਚਾਣ, ਇਸ ਨਾਲ ਖਿਲਵਾੜ ਬਰਦਾਸ਼ਤ ਨਹੀਂ- ਖਨੌੜਾ
Ad Position 24