28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਗਊ ਸੇਵਾ ਸਮਿਤੀ ਅਮਲੋਹ ਨੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ

Ad Position 21
No active advertisement
ਗਊ ਪੂਜਾ ਮੌਕੇ ਸਮਿਤੀ ਦੇ ਅਹੁਦੇਦਾਰ, ਮੈਂਬਰ ਤੇ ਹੋਰ | ਅਜੀਤ ਤਸਵੀਰ <br/> 07-11-2025
ਅਮਲੋਹ, 6 ਨਵੰਬਰ (ਕੇਵਲ ਸਿੰਘ)-ਗਊ ਸੇਵਾ ਸਮਿਤੀ ਅਮਲੋਹ ਵਲੋਂ ਕੱਤਕ ਮਹੀਨੇ ਦੀ ਪੂਰਨਮਾਸ਼ੀ ਸ਼ਰਧਾ ਨਾਲ ਮਨਾਈ ਗਈ | ਸਮਿਤੀ ਦੇ ਪ੍ਰਧਾਨ ਭੂਸ਼ਨ ਸੂਦ ਦੇ ਨਿਵਾਸ ਉੱਪਰ ਕੱਤਕ ਮਹੀਨੇ ਦੀ ਕਥਾ ਕਰਵਾਈ ਗਈ, ਜਿਸ ਉਪਰੰਤ ਸ੍ਰੀ ਸੰਗਮੇਸ਼ਵਰ ਗਊਸ਼ਾਲਾ ਵਿਚ ਗਊ ਪੂਜਨ ਕਰਵਾਇਆ ਗਿਆ | ਇਸ ਮੌਕੇ ਮੰਦਿਰ ਦੇ ਮੁੱਖ ਪੁਜਾਰੀ ਪੰਡਿਤ ਰਵਿੰਦਰ ਰਵੀ ਨੇ ਜਿੱਥੇ ਕਥਾ ਦਾ ਗੁਣਗਾਨ ਕੀਤਾ, ਉੱਥੇ ਮੰਤਰਾਂ ਤੇ ਆਰਤੀ ਰਾਹੀਂ ਗਊ ਪੂਜਨ ਵੀ ਕਰਵਾਇਆ | ਬਾਅਦ ਵਿਚ ਚਾਹ, ਫ਼ਲ, ਮਠਿਆਈ, ਖੀਰ ਅਤੇ ਸਮੋਸਿਆਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਗਊਸ਼ਾਲਾ ਦੇ ਪ੍ਰਧਾਨ ਸ਼ਿਵ ਕੁਮਾਰ ਗਰਗ, ਸਮਿਤੀ ਦੇ ਪ੍ਰਧਾਨ ਭੂਸ਼ਨ ਸੂਦ, ਸਰਪ੍ਰਸਤ ਪ੍ਰੇਮ ਚੰਦ ਸ਼ਰਮਾ, ਜਨਰਲ ਸਕੱਤਰ ਮਾਸਟਰ ਰਜੇਸ਼ ਕੁਮਾਰ, ਸੀਨੀਅਰ ਮੀਤ ਪ੍ਰਧਾਨ ਸੰਜੀਵ ਧੀਰ, ਜੁਆਇੰਟ ਸਕੱਤਰ ਸੁੰਦਰ ਲਾਲ ਝੱਟਾ, ਦੰਦਾਂ ਦੇ ਮਾਹਿਰ ਡਾ. ਹਿਮਾਂਸ਼ੂ ਸੂਦ ਐੱਮ.ਡੀ.ਐੱਸ., ਡਾ. ਰੁਪਲ ਸੂਦ, ਬਾਰ ਐਸੋਸੀਏਸ਼ਨ ਅਮਲੋਹ ਦੇ ਸਾਬਕਾ ਪ੍ਰਧਾਨ ਜਤਿੰਦਰ ਕਰਕਰਾ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਵਿਰੋਧੀ ਹੋਏ ਨੋਟੀਫ਼ਿਕੇਸ਼ਨ ਨੂੰ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇ- ਟਿਵਾਣਾ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24