13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਵਿਧਾਇਕ ਸ਼ੈਰੀ ਕਲਸੀ ਨੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਤੇ ਖ਼ਾਲਸਾ ਏਡ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 01-09-2025
ਬਟਾਲਾ, 31 ਅਗਸਤ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਖਾਲਸਾ ਏਡ ਤੋਂ ਦਲਜੀਤ ਸਿੰਘ ਕਾਹਲੋਂ ਨਾਲ ਮੀਟਿੰਗ ਕਰ ਕੇ ਜ਼ਿਲ੍ਹੇ ਵਿਚ ਹੜ੍ਹਾਂ ਦੌਰਾਨ ਚੱਲ ਰਹੇ ਰਾਹਤ ਤੇ ਬਚਾਅ ਕਾਰਜਾਂ ਦੀ ਜਾਣਕਾਰੀ ਲਈ | ਇਸ ਮੌਕੇ ਐੱਸ.ਐੱਸ.ਪੀ. ਬਟਾਲਾ ਸੁਹੇਲ ਕਾਸਿਮ ਮੀਰ ਵੀ ਮੌਜੂਦ ਸਨ | ਮੀਟਿੰਗ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਜਾਣਕਾਰੀ ਹਾਸਲ ਕਰਦਿਆਂ ਕਿਹਾ ਕਿ ਸਮੁੱਚੀ ਟੀਮ ਇਸ ਸੰਕਟ ਦੀ ਘੜੀ ਵਿੱਚ ਹਰ ਤਰ੍ਹਾਂ ਦੇ ਵਸੀਲੇ ਵਰਤ ਕੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰਨ | ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਤੱਕ ਪੀਣ ਵਾਲਾ ਪਾਣੀ ਅਤੇ ਹੋਰ ਰਾਹਤ ਸਮੱਗਰੀ ਪਹੁੰਚਾਈ ਜਾਵੇ ਅਤੇ ਪਸ਼ੂਆਂ ਲਈ ਚਾਰੇ ਲਈ ਹੋਰ ਯੋਗ ਪ੍ਰਬੰਧ ਕੀਤੇ ਜਾਣ | ਇਸ ਮੌਕੇ ਜੋਬਨ ਰੰਧਾਵਾ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਵਲੋਂ ਲਗਾਤਾਰ ਜ਼ਿਲ੍ਹੇ ਦੀ ਸਮੁੱਚੀ ਟੀਮ ਅਤੇ ਪ੍ਰਸ਼ਾਸਨ ਨਾਲ ਸੰਪਰਕ ਬਣਾਇਆ ਹੋਇਆ ਹੈ ਅਤੇ ਹੜ੍ਹ ਪ੍ਰਭਾਵਿਤ ਪਿੰਡਾਂ ਅੰਦਰ ਰਾਹਤ ਸਮੱਗਰੀ ਵੰਡਣ ਦੇ ਨਾਲ ਰਾਹਤ ਕਾਰਜ ਜਾਰੀ ਹਨ | ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਰਾਹਤ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਐੱਨ.ਡੀ.ਆਰ.ਐੱਫ., ਭਾਰਤੀ ਫ਼ੌਜ ਤੇ ਬੀ.ਐੱਸ.ਐੱਫ਼. ਦੇ ਜਵਾਨਾਂ ਦੇ ਸਹਿਯੋਗ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਜਿਵੇਂ ਖਾਲਸਾ ਏਡ, ਸਰਬੱਤ ਦਾ ਭਲਾ ਆਦਿ ਦਾ ਵੀ ਭਰਪੂਰ ਸਹਿਯੋਗ ਮਿਲ ਰਿਹਾ ਹੈ | ਰਾਵੀ ਦਰਿਆ ਦੇ ਹੜ੍ਹ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿਚ 323 ਪਿੰਡ ਹੜ੍ਹਾਂ ਦੀ ਮਾਰ ਹੇਠ ਆਏ ਹਨ ਅਤੇ ਹੜ੍ਹ ਪ੍ਰਭਾਵਿਤ ਵਿਅਕਤੀਆਂ ਲਈ ਵੱਖ-ਵੱਖ ਥਾਵਾਂ ਉੱਪਰ 22 ਰਿਲੀਫ ਕੈਂਪ ਸਥਾਪਿਤ ਕੀਤੇ ਗਏ ਹਨ | ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਅੰਮਿ੍ਤ ਕਲਸੀ, ਗੁਰਪ੍ਰਤਾਪ ਸਿੰਘ ਸਹੋਤਾ ਐੱਸ.ਪੀ. (ਡੀ), ਚੇਅਰਮੈਨ ਰਾਜੀਵ ਸ਼ਰਮਾ, ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ, ਮੁੱਖਦੇਵ ਸਿੰਘ ਆਲੋਵਾਲ ਜਿਲ੍ਹਾ ਮੀਡੀਆ ਇੰਚਾਰਜ ਅਤੇ ਵਿਜੈ ਤਰੇਹਨ ਆਦਿ ਮੌਜੂਦ ਸਨ |
•ਹੜ੍ਹਾਂ ਦੌਰਾਨ ਚੱਲ ਰਹੇ ਰਾਹਤ ਤੇ ਬਚਾਅ ਕਾਰਜਾਂ ਦੀ ਜਾਣਕਾਰੀ ਲਈ, •ਪੰਜਾਬ ਸਰਕਾਰ ਇਸ ਸੰਕਟ ਦੀ ਇਸ


Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਬੂਟੇ ਲਗਾਏ ਅਗਲੀ ਖ਼ਬਰ ਵਾਰਿਸ ਮਸੀਹ ਰਹੀਮਾਬਾਦ ਨੇ ਨਵ-ਨਿਯੁਕਤ ਚੇਅਰਮੈਨ ਸਵਰਨ ਸਲਾਰੀਆ ਨੂੰ ਦਿੱਤੀ ਮੁਬਾਰਕਬਾਦ
Ad Position 24