12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਬੀ.ਐੱਮ.ਐੱਸ.ਐੱਮ. ਗਰੁੱਪ ਆਫ਼ ਇੰਸਟੀਚਿਊਟ ਪੁਰਾਣਾ ਸ਼ਾਲਾ ਦਾ ਬੀ.ਐੱਡ. ਦੂਸਰੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 01-09-2025
ਗੁਰਦਾਸਪੁਰ, 31 ਅਗਸਤ (ਅਸ਼ੋਕ ਸ਼ਰਮਾ)-ਬੀ.ਐੱਮ.ਐੱਸ.ਐੱਮ. ਗਰੁੱਪ ਆਫ਼ ਇੰਸਟੀਚਿਊਟ ਪੁਰਾਣਾ ਸ਼ਾਲਾ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਐਡ. ਸਮੈਸਟਰ ਦੂਜੇ ਦਾ ਨਤੀਜਾ 100 ਫੀਸਦੀ ਰਿਹਾ ਹੈ | ਸੰਸਥਾ ਦੇ ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ਨੇ ਦੱਸਿਆ ਕਿ ਵਿਦਿਆਰਥੀ ਪ੍ਰੀਤੀ ਕਾਤਲ ਨੇ 8.30 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਪਹਿਲਾ ਸਥਾਨ ਤੇ ਅਰਸ਼ਦੀਪ ਕੌਰ ਨੇ 8.10 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਦੂਜਾ ਸਥਾਨ, ਸੰਦੀਪ ਸ਼ਬਨਮ ਅਤੇ ਰਣਜੀਤ ਕੌਰ ਨੇ 7.80 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ | ਚੇਅਰਮੈਨ ਨੇ ਸ਼ਾਨਦਾਰ ਨਤੀਜੇ ਲਈ ਮਿਹਨਤੀ ਸਟਾਫ਼ ਅਤੇ ਵਿਦਿਆਰਥੀਆਂ ਦੀ ਚੰਗੀ ਕਾਰਗੁਜਾਰੀ ਦੀ ਸ਼ਲਾਘਾ ਕੀਤੀ ਅਤੇ ਸਾਰਿਆਂ ਨੰੂ ਵਧਾਈ ਦਿੱਤੀ | ਉਨ੍ਹਾਂ ਦੱਸਿਆ ਕਿ ਸੈਸ਼ਨ 2025-26 ਲਈ ਚੱਲ ਰਹੇ ਦਾਖ਼ਲੇ ਸਬੰਧੀ ਵੱਖ-ਵੱਖ ਕੋਰਸਾਂ 'ਚ ਬੀ.ਏ., ਬੀ.ਸੀ.ਏ., ਬੀ.ਐਡ., ਈ.ਟੀ.ਟੀ., ਜੀ.ਐਨ.ਐੱਮ., ਬੀ.ਐੱਸ.ਸੀ. ਨਰਸਿੰਗ ਲਈ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਜਦੋਂ ਕਿ ਇਛੁੱਕ ਵਿਦਿਆਰਥੀ ਕੋਰਸ ਸਬੰਧੀ ਜਾਣਕਾਰੀ ਸੰਸਥਾ ਦੇ ਪੁਰਾਣਾ ਸ਼ਾਲਾ ਤੇ ਕਲਾਨੌਰ ਕੈਂਪਸ ਵਿਖੇ ਸਥਾਪਿਤ ਕੀਤੇ ਗਏ ਹੈਲਪ ਡੈਸਕ ਤੋਂ ਪ੍ਰਾਪਤ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਸੰਸਥਾ ਵਿਚ ਚੰਗੀਆਂ ਹੋਸਟਲ ਸੁਵਿਧਾਵਾਂ ਹੋਣ ਕਰਕੇ ਬਾਹਰੀ ਰਾਜਾਂ ਤੋਂ ਵਿਦਿਆਰਥੀ ਦਾਖ਼ਲਾ ਲੈ ਕੇ ਚੰਗੀ ਤਲੀਮ ਪ੍ਰਾਪਤ ਕਰ ਰਹੇ ਹਨ ਅਤੇ ਗਰੁੱਪ ਆਫ਼ ਇੰਸਟੀਚਿਊਟ ਸਿੱਖਿਆ ਦੇ ਖੇਤਰ 'ਚ ਸਰਹੱਦੀ ਤੇ ਪੇਂਡੂ ਵਿਦਿਆਰਥੀਆਂ ਨੰੂ ਚੰਗੀ ਤਾਲੀਮ ਦੇ ਕੇ ਵੱਡਮੁੱਲਾ ਯੋਗਦਾਨ ਪਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਉਤਸਵ 'ਤੇ ਪਿੰਡ ਨਾਨਕ ਚੱਕ ਵਿਖੇ ਸਮਾਗਮ ਸ਼ੁਰੂ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਕਿਸਾਨ ਵਿੰਗ ਤੇ ਵਪਾਰ ਵਿੰਗ ਬਟਾਲਾ ਦੇ ਹਲਕਾ ਕੋਆਰਡੀਨੇਟਰ ਨੂੰ ਦਿੱਤੀ ਵਧਾਈ
Ad Position 24