30-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

8ਵੇਂ ਪੋਸ਼ਣ ਮਾਹ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 20-09-2025
ਗੁਰਦਾਸਪੁਰ, 19 ਸਤੰਬਰ (ਗੁਰਪ੍ਰਤਾਪ ਸਿੰਘ)-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਸਮੀਤ ਕੌਰ ਦੀ ਅਗਵਾਈ ਹੇਠ ਅੱਜ 8ਵੇਂ ਪੋਸ਼ਣ ਮਾਹ ਦੀ ਸ਼ੁਰੂਆਤ ਕੀਤੀ ਗਈ | ਪੋਸ਼ਣ ਮਾਹ ਦੀ ਸ਼ੁਰੂਆਤ ਕਰਦੇ ਹੋਏ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ | ਉਨ੍ਹਾਂ ਨੇ ਦੱਸਿਆ ਕਿ 17 ਸਤੰਬਰ ਤੋਂ 16 ਅਕਤੂਬਰ ਤੱਕ ਰਾਸ਼ਟਰੀ ਪੋਸ਼ਣ ਮਾਹ ਮਨਾਇਆ ਜਾਵੇਗਾ | ਪੋਸ਼ਣ ਮਾਹ ਦੌਰਾਨ ਕੁਪੋਸ਼ਨ ਦੇ ਵੱਧ ਸ਼ਿਕਾਰ ਤੇ ਅੰਸ਼ਕ ਤੌਰ 'ਤੇ ਕੁਪੋਸ਼ਨ ਦੇ ਸ਼ਿਕਾਰ ਬੱਚਿਆਂ ਦੀ ਸਿਹਤ ਤੇ ਤੰਦਰੁਸਤੀ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੋਸ਼ਣ ਅਭਿਆਨ ਗਰਭਵਤੀ ਔਰਤਾਂ, ਦੁੱਧ ਚੁੰਘਾਉਣ ਵਾਲੀਆਂ ਮਾਵਾਂ, ਕਿਸ਼ੋਰ ਲੜਕੀਆਂ ਤੇ 6 ਸਾਲ ਤੋਂ ਘੱਟ ਉਮਰ ਦੇ ਬੱਚਿਆਂ 'ਚ ਪੋਸ਼ਣ ਸਬੰਧੀ ਨਤੀਜਿਆਂ ਨੂੰ ਸੰਪੂਰਨ ਰੂਪ 'ਚ ਬਿਹਤਰ ਬਣਾਉਣ ਦਾ ਯਤਨ ਕਰਦਾ ਹੈ | ਇਸ ਤੋਂ ਇਲਾਵਾ ਕਮਲਪ੍ਰੀਤ ਕੌਰ ਜ਼ਿਲ੍ਹਾ ਕੋਆਰਡੀਨੇਟਰ ਨੇ ਦੱਸਿਆ ਕਿ ਅਨੀਮੀਆ ਤੇ ਢੁਕਵੀਂ ਸਾਫ਼-ਸਫ਼ਾਈ ਬਾਰੇ ਜਾਗਰੂਕਤਾ ਫੈਲਾਉਣ 'ਤੇ ਧਿਆਨ ਦਿੱਤਾ ਜਾਵੇਗਾ | ਜਿਸ ਦਾ ਉਦੇਸ਼ ਉਨ੍ਹਾਂ ਨੂੰ ਕਸਰਤ ਤੇ ਵਾਤਾਵਰਨ ਸੁਧਾਰ ਦੇ ਨਾਲ-ਨਾਲ ਸਿਹਤਮੰਦ ਤੇ ਪੌਸ਼ਟਿਕ ਖ਼ੁਰਾਕ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ | ਇਸ ਮੌਕੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸ਼ਸ਼ੀ ਬਾਲਾ, ਸੁਪਰਡੈਂਟ ਮਲਕੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਿ੍ਸ਼ਚਨ ਵੈੱਲਫ਼ੇਅਰ ਸੁਸਾਇਟੀ ਵਲੋਂ ਮੈਡੀਕਲ ਕੈਂਪ ਲਗਾ ਕੇ ਦਵਾਈਆਂ ਤੇ ਰਾਹਤ ਸਮੱਗਰੀ ਭੇਟ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਪਸ਼ੂ ਧੰਨ ਦੀ ਭਲਾਈ ਲਈ ਰਾਹਤ ਕਾਰਜ ਜਾਰੀ
Ad Position 24