19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਹੜ੍ਹ ਪ੍ਰਭਾਵਿਤ ਇਲਾਕੇ 'ਚ ਭਾਜਪਾ ਮੰਡਲ ਤਾਰਾਗੜ੍ਹ ਵਲੋਂ ਰਾਹਤ ਕਾਰਜ ਜਾਰੀ

Ad Position 21
No active advertisement
ਅਜੀਤ ਡੈਸਕ 21-09-2025
ਤਾਰਾਗੜ੍ਹ, 20 ਸਤੰਬਰ (ਸੋਹਨ ਲਾਲ)-ਹਲਕਾ ਭੋਆ ਦੇ ਹੜ੍ਹ ਪ੍ਰਭਾਵਿਤ ਇਲਾਕੇ ਵਿਚ ਭਾਰਤੀ ਜਨਤਾ ਪਾਰਟੀ ਮੰਡਲ ਤਾਰਾਗੜ੍ਹ ਵਲੋਂ ਰਾਹਤ ਕਾਰਜ ਲਗਾਤਾਰ ਜਾਰੀ ਹਨ ਅਤੇ ਪ੍ਰਭਾਵਿਤ ਲੋਕਾਂ ਨੂੰ ਜ਼ਰੂਰਤ ਦਾ ਹਰ ਸਮਾਨ ਮੁਹੱਈਆ ਕਰਵਾ ਰਹੇ ਹਨ | ਗੱਲਬਾਤ ਦੌਰਾਨ ਭਾਜਪਾ ਦੇ ਪਿੰਡ ਬਕਨੌਰ ਤੋਂ ਸਾਬਕਾ ਸਰਪੰਚ ਸੁਰਿੰਦਰ ਕੁਮਾਰ ਸ਼ਿੰਦਾ ਨੇ ਦੱਸਿਆ ਕਿ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ, ਤਾਰਾਗੜ੍ਹ ਮੰਡਲ ਪ੍ਰਧਾਨ ਸੰਜੀਵ ਸਿੰਘ ਜੱਗੀ ਅਤੇ ਬਾਬਾ ਗਣੇਸ਼ਵਰ ਦੀ ਅਗਵਾਈ ਹੇਠ ਪ੍ਰਭਾਵਿਤ ਇਲਾਕਿਆਂ 'ਚ ਲੋਕਾਂ ਦੀਆਂ ਜ਼ਰੂਰਤਾਂ ਨੂੰ ਮੁੱਖ ਰੱਖਦੇ ਹੋਏ ਭਾਜਪਾ ਦੇ ਵਰਕਰ ਲਗਾਤਾਰ ਲੋਕਾਂ 'ਚ ਵਿਚਰ ਰਹੇ ਹਨ | ਉਨ੍ਹਾਂ ਕਿਹਾ ਕਿ ਕਈ ਪਿੰਡਾਂ 'ਚ ਹੜ੍ਹ ਕਾਰਨ ਭਾਰੀ ਨੁਕਸਾਨ ਹੋਇਆ ਸੀ ਅਤੇ ਲੋਕਾਂ ਦੇ ਘਰ ਤੇ ਖੇਤ ਪਾਣੀ ਨਾਲ ਪੂਰੀ ਤਰ੍ਹਾਂ ਨਸ਼ਟ ਹੋ ਗਏ ਸਨ | ਸਾਬਕਾ ਸਰਪੰਚ ਸੁਰਿੰਦਰ ਸ਼ਿੰਦਾ ਨੇ ਕਿਹਾ ਕਿ ਤਾਰਾਗੜ੍ਹ ਮੰਡਲ ਨੇ ਬਿਨਾਂ ਦੇਰੀ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਸਨ ਅਤੇ ਲਗਾਤਾਰ ਹਰੇਕ ਪ੍ਰਭਾਵਿਤ ਪਿੰਡ ਵਿੱਚ ਪਹੁੰਚ ਕੇ ਲੋੜਵੰਦਾਂ ਨੂੰ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਅੱਗੇ ਵੀ ਲਗਾਤਾਰ ਸਹਾਇਤਾ
Ad Position 22
No active advertisement
ਪਿਛਲੀ ਖ਼ਬਰ ਐਸ.ਐਮ.ਡੀ.ਆਰ.ਐਸ.ਡੀ ਕਾਲਜ ਦੀ ਮਨੀਸ਼ਾ ਯੂਨੀਵਰਸਿਟੀ 'ਚ ਦੂਜੇ ਸਥਾਨ 'ਤੇ ਰਹੀ ਅਗਲੀ ਖ਼ਬਰ ਪ੍ਰਤਾਪ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਮੁਕਾਬਲੇ ਦੀ ਪ੍ਰੀਖਿਆ ਪਾਸ ਕੀਤੀ
Ad Position 24