19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਐਸ.ਐਮ.ਡੀ.ਆਰ.ਐਸ.ਡੀ ਕਾਲਜ ਦੀ ਮਨੀਸ਼ਾ ਯੂਨੀਵਰਸਿਟੀ 'ਚ ਦੂਜੇ ਸਥਾਨ 'ਤੇ ਰਹੀ

Ad Position 21
No active advertisement
ਅਜੀਤ ਡੈਸਕ 21-09-2025
ਪਠਾਨਕੋਟ 20 ਸਤੰਬਰ (ਸੰਧੂ)-ਐਸ.ਐਮ.ਡੀ.ਆਰ.ਐਸ.ਡੀ ਕਾਲਜ ਦੇ ਡਿਪਲੋਮਾ ਇਨ ਲਾਇਬ੍ਰੇਰੀ ਸਾਇੰਸ ਦੂਜੇ ਸਮੈਸਟਰ ਦੇ ਨਤੀਜੇ ਸ਼ਾਨਦਾਰ ਰਹੇ | ਪਿ੍ੰਸੀਪਲ ਜੇ.ਸੀ ਕਟੋਚ ਨੇ ਦੱਸਿਆ ਕਿ ਮਨੀਸ਼ਾ ਨੇ 8.67 ਦੇ ਸੀ.ਜੀ.ਪੀ.ਏ ਨਾਲ ਯੂਨੀਵਰਸਿਟੀ ਵਿਚ ਦੂਜਾ ਸਥਾਨ, ਜ਼ਿਲ੍ਹੇ ਅਤੇ ਕਾਲਜ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਵਿਦਿਆਰਥਣ ਸਰੋਜ ਬਾਲਾ ਨੇ 7.67 ਦੇ ਸੀ.ਜੀ.ਪੀ ਏ ਨਾਲ ਜ਼ਿਲ੍ਹੇ ਵਿਚ ਤੀਜਾ ਤੇ ਕਾਲਜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ | ਵਿਦਿਆਰਥੀ ਸੰਜੀਵ ਕੁਮਾਰ ਨੇ 7.33 ਦੇ ਸੀ.ਜੀ.ਪੀ.ਏ ਨਾਲ ਕਾਲਜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਜੇ.ਸੀ ਕਟੋਚ ਨੇ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ ਅਤੇ ਸਮਰਪਣ 'ਤੇ ਮਾਣ ਹੈ | ਕਾਲਜ ਦੇ ਆਜੀਵਨ ਪ੍ਰਧਾਨ ਚੌਧਰੀ ਡਾ: ਰਾਜੇਸ਼ਵਰ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਪਠਾਨਕੋਟ ਜ਼ਿਲ੍ਹੇ ਵਿਚ ਕੋਈ ਵੀ ਬੱਚਾ ਉੱਚ ਸਿੱਖਿਆ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ | ਇਸ ਉਦੇਸ਼ ਨੂੰ ਪ੍ਰਾਪਤ ਕਰਨ ਲਈ ਕਾਲਜ ਲਾਇਬ੍ਰੇਰੀ ਵਿਦਿਆਰਥੀਆਂ ਦੀਆਂ ਅਕਾਦਮਿਕ, ਨਿੱਜੀ ਤੇ ਸਮਾਜਿਕ ਜ਼ਰੂਰਤਾਂ ਨੂੰ ਪੂਰਾ ਕਰਨ ਵਿਚ ਸਫਲ ਹੈ | ਇਸ ਮੌਕੇ ਡੀ-ਲਿਬ ਵਿਭਾਗ ਦੇ ਪ੍ਰੋ: ਮੀਨਾਕਸ਼ੀ ਕਟੋਚ ਅਤੇ ਪ੍ਰੋ: ਗਰਿਮਾ ਸ਼ਰਮਾ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਰਾਵੀ ਦਰਿਆ ਕਿਨਾਰੇ ਬਣਾਏ ਧੁੱਸੀ ਬੰਨ੍ਹਾਂ 'ਤੇ ਹੋ ਚੁੱਕਾ ਹੈ ਕਰੈਸ਼ਰ ਇੰਡਸਟਰੀ ਦਾ ਕਬਜ਼ਾ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਇਲਾਕੇ 'ਚ ਭਾਜਪਾ ਮੰਡਲ ਤਾਰਾਗੜ੍ਹ ਵਲੋਂ ਰਾਹਤ ਕਾਰਜ ਜਾਰੀ
Ad Position 24