19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਅੰਮਿ੍ਤਸਰ ਵਿਖੇ ਕੱਲ੍ਹ- ਜ਼ਿਲ੍ਹਾ ਪ੍ਰਧਾਨ

Ad Position 21
No active advertisement
ਅਜੀਤ ਡੈਸਕ 21-09-2025
ਸ਼ਾਹਪੁਰ ਕੰਢੀ, 20 ਸਤੰਬਰ (ਰਣਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਮੁਲਾਜ਼ਮ ਮੰਗਾਂ ਮੰਨ ਕੇ ਵੀ ਲਾਗੂ ਨਾ ਕਰਨ ਦੀ ਨੀਤੀ ਦੇ ਵਿਰੋਧ ਵਿਚ ਅਗਲੀ ਰਣਨੀਤੀ ਤਿਆਰ ਕਰਨ ਸਬੰਧੀ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਅਹਿਮ ਮੀਟਿੰਗ 22 ਸਤੰਬਰ ਨੰੂ ਡੈਂਟਲ ਕਾਲਜ ਅੰਮਿ੍ਤਸਰ ਵਿਖੇ ਰੱਖੀ ਗਈ ਹੈ | ਇਸ ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਸੈਣੀ ਨੇ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਆਏ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੈ | ਇਨ੍ਹਾਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਜਿਥੇ ਆਪਣੀ ਇਕ ਦਿਨ ਦੀ ਤਨਖ਼ਾਹ ਦਿੱਤੀ ਹੈ, ਉੱਥੇ ਹੋਰ ਵੀ ਮਾਲੀ ਸਹਾਇਤਾ ਕੀਤਾ ਹੈ ਜੋ ਇਕ ਪ੍ਰਸੰਸਾਯੋਗ ਹੈ | ਪਰ ਸਰਕਾਰ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਨੰੂ ਲਾਗੂ ਨਹੀਂ ਕਰ ਰਹੀ | ਜਿਸ ਕਾਰਨ ਅਗਲੀ ਰਣਨੀਤੀ ਤਹਿ ਕਰਨ ਦੇ ਮੰਤਵ ਨਾਲ ਸਾਥੀਆਂ ਨੰੂ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸਿਮਰਨਜੀਤ ਸਿੰਘ ਮਾਨ ਵਲੋਂ ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹਣ ਦੀ ਮੰਗ <br/> ਅਗਲੀ ਖ਼ਬਰ ਹਵਲਦਾਰ ਮਦਨ ਲਾਲ ਸ਼ਰਮਾ ਦਾ ਸ਼ਰਧਾਂਲੀ ਸਮਾਗਮ ਕਰਵਾਇਆ
Ad Position 24