19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸੰਸਦ ਮੈਂਬਰ ਧਰਮਿੰਦਰ ਯਾਦਵ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਣ ਲਈ ਡੇਰਾ ਬਾਬਾ ਨਾਨਕ ਪੁੱਜੇ

Ad Position 21
No active advertisement
ਅਜੀਤ ਡੈਸਕ 21-09-2025
ਡੇਰਾ ਬਾਬਾ ਨਾਨਕ, 20 ਸਤੰਬਰ (ਹੀਰਾ ਸਿੰਘ ਮਾਂਗਟ)-ਉੱਤਰ ਪ੍ਰਦੇਸ਼ ਤੋਂ ਸਮਾਜਵਾਦੀ ਪਾਰਟੀ ਦੇ ਆਗੂ ਤੇ ਸਾਂਸਦ ਸ੍ਰੀ ਧਰਮਿੰਦਰ ਯਾਦਵ ਅੱਜ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁੱਜੇ, ਜਿੱਥੇ ਉਨ੍ਹਾਂ ਵਲੋਂ ਕਰਤਾਰਪੁਰ ਸਾਹਿਬ ਕੋਰੀਡੋਰ, ਧਰਮਕੋਟ ਪੱਤਣ ਤੇ ਘਣੀਏ-ਕੇ-ਬੇਟ ਸਮੇਤ ਵੱਖ-ਵੱਖ ਥਾਵਾਂ 'ਤੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ ਗਿਆ ਤੇ ਹੜ੍ਹ ਨਾਲ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਸ੍ਰੀ ਯਾਦਵ ਵਲੋਂ ਧਰਮਕੋਟ ਪੱਤਣ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਵੀ ਕੀਤੀ ਗਈ ਤੇ ਉਨ੍ਹਾਂ ਦੇ ਦੁਖੜੇ ਵੀ ਸੁਣੇ | ਇਸ ਮੌਕੇ ਸ੍ਰੀ ਯਾਦਵ ਨੇ ਕਿਹਾ ਕਿ ਮੈਂ ਦੇਖ ਕੇ ਆਇਆ ਹਾਂ ਕਿ ਇਸ ਹੜ੍ਹ ਦੇ ਪਾਣੀ ਨਾਲ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ, ਲੋਕਾਂ ਦੀਆਂ ਫ਼ਸਲਾਂ ਮਾਰੀਆਂ ਗਈਆਂ ਹਨ, ਪਸ਼ੂਆਂ ਦਾ ਨੁਕਸਾਨ ਹੋਇਆ ਹੈ ਤੇ ਲੋਕਾਂ ਦੇ ਘਰਾਂ ਨੁਕਸਾਨੇ ਗਏ ਹਨ | ਉਨ੍ਹਾਂ ਕਿਹਾ ਕਿ ਇਸ ਨੁਕਸਾਨ ਦੇ ਹਿਸਾਬ ਨਾਲ ਕੇਂਦਰ ਵਲੋਂ ਦਿੱਤੇ 1600 ਕਰੋੜ ਰੁਪਏ ਊਠ ਦੇ ਮੂੰਹ ਵਿਚ ਜ਼ੀਰੇ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਪੰਜਾਬ ਦੇ ਲੋਕਾਂ ਦੀਆਂ ਵੱਡੀਆਂ ਕੁਰਬਾਨੀਆਂ ਹਨ ਤੇ ਅੱਜ ਆਫ਼ਤ ਦੀ ਘੜੀ ਵਿਚ ਕੇਂਦਰ ਸਰਕਾਰ ਨੂੰ ਪੱਖਪਾਤ ਵਾਲਾ ਰਵੱਈਆ ਤਿਆਗ ਕੇ ਪੰਜਾਬ ਦੀ ਮਦਦ ਲਈ ਖੁੱਲੇ ਦਿਲ ਨਾਲ ਅੱਗੇ ਆਉਣਾ ਚਾਹੀਦਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਘੱਟੋ-ਘੱਟ 50 ਹਜ਼ਾਰ ਕਰੋੜ ਰੁਪਏ ਦਾ ਪੈਕੇਜ ਭੇਜਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁੜ ਪੈਰਾਂ 'ਤੇ ਖੜਾ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਖ਼ਰਾਬ ਹੋਈਆਂ ਫ਼ਸਲਾਂ ਦਾ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਪੂਰਾ ਉੱਤਰ ਪ੍ਰਦੇਸ਼ ਤੇ ਸਮਾਜਵਾਦੀ ਪਾਰਟੀ ਇਸ ਆਫ਼ਤ ਦੀ ਘੜੀ ਵਿਚ ਪੰਜਾਬ ਦੇ ਲੋਕਾਂ ਦੇ ਨਾਲ ਹੈ ਤੇ ਜਿਨਾਂ ਵਲੋਂ ਹੈਸੀਅਤ ਤੋਂ ਵੱਧ ਰਾਹਤ ਸਮੱਗਰੀ ਭੇਜ ਕੇ ਪੰਜਾਬ ਦੇ ਲੋਕਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾ ਰਹੀ ਹੈ | ਇਸ ਮੌਕੇ ਸ੍ਰੀ ਆਨੰਦ ਭਦੋਰੀਆ ਸਾਂਸਦ ਉੱਤਰ ਪ੍ਰਦੇਸ਼, ਵਿਧਾਇਕ ਸ੍ਰੀ ਮਹਿਬੂਬ ਅਲੀ ਤੇ ਐਡਵੋਕੇਟ ਬਲਰਾਜ ਸਿੰਘ, ਬਾਬਾ ਅਵਤਾਰ ਸਿੰਘ ਘੱਤਲ, ਵਿਰਸਾ ਸਿੰਘ, ਊਧਮ ਸਿੰਘ ਧਰਮਕੋਟ ਰੰਧਾਵਾ, ਪ੍ਰਕਾਸ਼ ਸਿੰਘ ਭਗਠਾਣਾ ਬੋਹੜਾਵਾਲਾ, ਮਹਿੰਦਰ ਸਿੰਘ ਮੰਗੀਆਂ, ਸਾਬਕਾ ਸਰਪੰਚ ਮੋਹਣ ਸਿੰਘ ਤੇ ਸਤਨਾਮ ਸਿੰਘ ਤੋਂ ਇਲਾਵਾ ਸਮੇਤ ਸਮਾਜਵਾਦੀ ਪਾਰਟੀ ਦੇ ਆਗੂ ਤੇ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਦੀ ਮੌਤ ਨੂੰ ਲੈ ਕੇ ਪਰਿਵਾਰਿਕ ਮੈਂਬਰਾਂ ਨੇ ਲਗਾਇਆ ਧਰਨਾ ਅਗਲੀ ਖ਼ਬਰ ਕੇਂਦਰ ਤੇ ਪੰਜਾਬ ਸਰਕਾਰ ਦੀ ਮਿਲੀਭੁਗਤ ਦਾ ਨਤੀਜਾ-ਡੱਲੇਵਾਲ/ਰਾਮਾਂ
Ad Position 24