19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਆਰ.ਆਰ. ਬਾਵਾ ਕਾਲਜ ਬਟਾਲਾ ਵਿਖੇ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਸੈਮੀਨਾਰ

Ad Position 21
No active advertisement
ਅਜੀਤ ਡੈਸਕ 21-09-2025
ਬਟਾਲਾ, 20 ਸਤੰਬਰ (ਸਤਿੰਦਰ ਸਿੰਘ)-ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਫ਼ਾਰ ਗਰਲਜ਼ ਬਟਾਲਾ ਵਿਖੇ ਪਿ੍ੰਸੀਪਲ ਡਾ. ਏਕਤਾ ਖੋਸਲਾ ਦੀ ਯੋਗ ਅਗਵਾਈ ਹੇਠ ਅਤੇ ਸ਼੍ਰੀਮਤੀ ਸਿੰਮੀ ਸ਼ਰਮਾ (ਕੋਆਰਡੀਨੇਟਰ) ਅਤੇ ਸ਼੍ਰੀਮਤੀ ਡਾ. ਹਰਦੀਪ ਕੌਰ (ਕੋ-ਕੋਆਰਡੀਨੇਟਰ) ਦੇ ਸਹਿਯੋਗ ਨਾਲ ਅਰੋੜਾ ਕਲਾਸਾਂ, ਬਠਿੰਡਾ ਦੇ ਸਹਿਯੋਗ ਨਾਲ ਸੈਂਟਰ ਫਾਰ ਕੰਪੀਟੀਟਿਵ ਪ੍ਰੀਖਿਆ ਅਧੀਨ ਇੰਪਰੂਵਿੰਗ ਕੰਪੀਟੀਸ਼ਨ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਜੀਵਨ ਵਿਚ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਕਰਨਾ ਅਤੇ ਅਕਾਦਮਿਕ, ਕਰੀਅਰ ਤੇ ਸਮਾਜਿਕ ਵਿਕਾਸ ਦੇ ਖੇਤਰ ਵਿਚ ਸਿੱਖਣ ਅਤੇ ਸਿਖਲਾਈ ਦੇ ਮੌਕੇ ਪ੍ਰਦਾਨ ਕਰਨਾ ਹੈ | ਇਸ ਮੌਕੇ ਰਿਸੋਰਸ ਪਰਸਨ ਸ਼੍ਰੀ ਆਰ.ਕੇ. ਅਰੋੜਾ ਅਤੇ ਸ਼੍ਰੀ ਪ੍ਰਦੀਪ ਅਰੋੜਾ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਵਿਦਿਆਰਥਣਾਂ ਨੂੰ ਇਸ ਸੰਬੰਧੀ ਜਾਗਰੂਕ ਕੀਤਾ | ਉਨ੍ਹਾਂ ਇਹ ਵੀ ਦੱਸਿਆ ਕਿ ਇਹ ਪ੍ਰੀਖਿਆਵਾਂ ਵਿਦਿਆਰਥਣਾਂ ਵਿਚ ਜਿੱਥੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ, ਉੱਥੇ ਉਨ੍ਹਾਂ ਦੇ ਜੀਵਨ ਉਦੇਸ਼ ਦੀ ਪ੍ਰਾਪਤੀ ਵਿਚ ਵੀ ਸਹਾਇਕ ਹੁੰਦੀਆਂ ਹਨ ਅਤੇ ਪੇਸ਼ੇਵਰ ਮੌਕਿਆਂ ਦੇ ਪ੍ਰਵੇਸ਼ ਦੁਆਰ ਵਜੋਂ ਵੀ ਕੰਮ ਕਰਦੀਆਂ ਹਨ | ਇਸ ਮੌਕੇ ਮਿਸ. ਰਜਵੰਤ ਕੌਰ, ਕਿਰਨ, ਨੰਦਿਨੀ ਅਤੇ ਮਮਤਾ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੰਕਲਪ ਸੰਸਥਾ ਹਰਚੋਵਾਲ ਵਲੋਂ 'ਖੇਡਾਂ ਰਿਆੜਕੀ ਦੀਆਂ' ਨੂੰ ਕਰਵਾਉਣ ਸਬੰਧੀ ਅਹਿਮ ਮੀਟਿੰਗ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹੜ੍ਹ ਪੀੜਤਾਂ ਦੀ ਹਰ ਪ੍ਰਕਾਰ ਦੀ ਸਹਾਇਤਾ ਕੀਤੀ ਜਾ ਰਹੀ : ਮੰਗਲ ਸਿੰਘ ਸੇਠ
Ad Position 24