19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸੰਕਲਪ ਸੰਸਥਾ ਹਰਚੋਵਾਲ ਵਲੋਂ 'ਖੇਡਾਂ ਰਿਆੜਕੀ ਦੀਆਂ' ਨੂੰ ਕਰਵਾਉਣ ਸਬੰਧੀ ਅਹਿਮ ਮੀਟਿੰਗ

Ad Position 21
No active advertisement
ਅਜੀਤ ਡੈਸਕ 21-09-2025
ਹਰਚੋਵਾਲ, 20 ਸਤੰਬਰ (ਰਣਜੋਧ ਸਿੰਘ ਭਾਮ/ਢਿੱਲੋਂ)-ਜ਼ਿਲ੍ਹਾ ਗੁਰਦਾਸਪੁਰ ਦੀ ਸਿਰਮੌਰ ਸਮਾਜ ਸੇਵੀ ਸੰਸਥਾ ਸੰਕਲਪ ਵਲੋਂ ਕਰਵਾਈਆਂ ਜਾਂਦੀਆਂ 'ਖੇਡਾਂ ਰਿਆੜਕੀ ਦੀਆਂ' ਨੂੰ ਲੈ ਕੇ ਸੰਕਲਪ ਸੰਸਥਾ ਦੇ ਅਹੁਦੇਦਾਰਾਂ ਦੀ ਇਕ ਅਹਿਮ ਮੀਟਿੰਗ ਸੰਕਲਪ ਸੰਸਥਾ ਦੇ ਪ੍ਰਧਾਨ ਗੁਰਿੰਦਰਪਾਲ ਸਿੰਘ ਸਾਬੀ ਦੀ ਅਗਵਾਈ ਹੇਠ ਸਿੱਖ ਹੈਰੀਟੇਜ ਮਾਡਲ ਸਕੂਲ ਹਰਚੋਵਾਲ ਵਿਖੇ ਹੋਈ | ਇਸ ਮੀਟਿੰਗ ਸੰਕਲਪ ਸੰਸਥਾ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸਾਲ ਦੀਆਂ 'ਖੇਡਾਂ ਰਿਆੜਕੀ ਦੀਆਂ' ਅਕਤੂਬਰ ਦੇ ਅਖੀਰਲੇ ਹਫਤੇ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ, ਇਨ੍ਹਾਂ ਖੇਡਾਂ ਦੀਆਂ ਤਰੀਕਾਂ ਦਾ ਐਲਾਨ ਵੀ ਜਲਦੀ ਕਰ ਦਿੱਤਾ ਜਾਵੇਗਾ | ਪ੍ਰਬੰਧਕਾਂ ਨੇ ਦੱਸਿਆ ਕਿ ਇਸ ਵਾਰ ਦੀਆਂ 'ਖੇਡਾਂ ਰਿਆੜਕੀ ਦੀਆਂ' ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹੋਣਗੀਆਂ | ਇਸ ਮੌਕੇ ਗੁਰਿੰਦਰਪਾਲ ਸਿੰਘ ਸਾਬੀ, ਸੇਵਾ ਮੁਕਤ ਇੰਸਪੈਕਟਰ ਰਣਜੋਧ ਸਿੰਘ ਪੱਡਾ, ਪਿ੍ੰਸੀਪਲ ਕੈਪਟਨ ਸਿੰਘ, ਬਲਜੀਤ ਸਿੰਘ ਬਾਜ, ਸਰਪੰਚ ਹਰਭੇਜ ਸਿੰਘ ਰਿਆੜ, ਸੇਵਾ ਮੁਕਤ ਇੰਸਪੈਕਟਰ ਜੋਗਿੰਦਰ ਸਿੰਘ, ਸੇਵਾ ਮੁਕਤ ਲੈਕਚਰਾਰ ਦਿਲਬਾਗ ਸਿੰਘ ਬਸਰਾਵਾਂ, ਏਐੱਸਆਈ ਰਵਿੰਦਰ ਸਿੰਘ, ਰਵਿੰਦਰ ਸਿੰਘ ਰਾਣਾ, ਬਿਕਰਮਜੀਤ ਸਿੰਘ ਪਹਿਲਵਾਨ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਭਾਈ ਘਨੱਈਆ ਜੀ ਦੇ ਪਰਲੋਕ ਗਮਨ ਦਿਵਸ 'ਤੇ ਵਿਸ਼ੇਸ਼ ਲੈਕਚਰ ਅਗਲੀ ਖ਼ਬਰ ਆਰ.ਆਰ. ਬਾਵਾ ਕਾਲਜ ਬਟਾਲਾ ਵਿਖੇ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਸੈਮੀਨਾਰ
Ad Position 24