19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਗੁਰੂ ਨਾਨਕ ਕਾਲਜ ਬਟਾਲਾ ਵਿਖੇ ਭਾਈ ਘਨੱਈਆ ਜੀ ਦੇ ਪਰਲੋਕ ਗਮਨ ਦਿਵਸ 'ਤੇ ਵਿਸ਼ੇਸ਼ ਲੈਕਚਰ

Ad Position 21
No active advertisement
ਅਜੀਤ ਡੈਸਕ 21-09-2025
ਬਟਾਲਾ, 20 ਸਤੰਬਰ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ਵਿਖੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਭਾਈ ਘਨੱਈਆ ਜੀ ਦੇ 307ਵੇਂ ਪਰਲੋਕ ਗਮਨ ਦਿਵਸ ਮੌਕੇ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਇਸ ਮੌਕੇ ਮੁੱਖ ਵਕਤਾ ਸ: ਹਰਬਖਸ਼ ਸਿੰਘ ਨੇ ਕਿਹਾ ਕਿ ਭਾਈ ਘਨੱਈਆ ਜੀ ਸਿੱਖ ਇਤਿਹਾਸ ਦੀ ਇਕ ਮਹਾਨ ਸ਼ਖਸੀਅਤ ਹਨ | ਉਹ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਸਮਕਾਲੀ ਸਨ ਤੇ ਸੇਵਾ-ਭਾਵਨਾ ਦੇ ਪ੍ਰਤੀਕ ਵਜੋਂ ਯਾਦ ਕੀਤੇ ਜਾਂਦੇ ਹਨ | ਉਨ੍ਹਾਂ ਨੇ ਨਿਸ਼ਕਾਮ ਸੇਵਾ ਦਾ ਪਾਠ ਪੜਿ੍ਹਆ ਤੇ ਉੱਚੇ-ਸੁੱਚੇ ਆਦਰਸ਼ਾਂ 'ਤੇ ਪਹਿਰਾ ਦਿੰਦਿਆਂ ਜੰਗ ਦੇ ਮੈਦਾਨ ਵਿਚ ਜ਼ਖ਼ਮੀ ਸਿਪਾਹੀਆਂ ਭਾਵੇਂ ਸਿੱਖ ਜਾਂ ਵੈਰੀ ਸੀ, ਨੂੰ ਪਾਣੀ ਪਿਲਾਇਆ, ਜਦੋਂ ਕੁਝ ਸਿੱਖਾਂ ਨੇ ਗੁਰੂ ਸਾਹਿਬ ਅੱਗੇ ਸ਼ਿਕਾਇਤ ਕੀਤੀ ਤਾਂ ਗੁਰੂ ਗੋਬਿੰਦ ਸਿੰਘ ਜੀ ਨੇ ਭਾਈ ਘਨੱਈਆ ਜੀ ਦੀ ਨਿਸ਼ਕਾਮ ਸੇਵਾ ਦੀ ਪ੍ਰਸ਼ੰਸਾ ਕੀਤੀ ਤੇ ਉਨ੍ਹਾਂ ਨੂੰ ਜ਼ਖ਼ਮੀਆਂ ਦੀ ਸੇਵਾ ਲਈ ਦਵਾਈਆਂ ਤੇ ਮੱਲ੍ਹਮ ਵੀ ਭੇਟ ਕੀਤੀ | ਇਸ ਤਰ੍ਹਾਂ ਸਿੱਖ ਧਰਮ ਵਿਚ 'ਸੇਵਾ ਪੰਥ' ਦੀ ਸ਼ੁਰੂਆਤ ਹੋਈ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਭਾਈ ਘਨੱਈਆ ਜੀ ਦੀ ਜੀਵਨ ਸੰਸਕਾਰਾਂ ਤੋਂ ਸਾਨੂੰ ਮਨੁੱਖਤਾ ਦੀ ਸੇਵਾ, ਨਿਸ਼ਕਾਮ ਭਾਵਨਾ ਤੇ ਸਾਰਿਆਂ ਨਾਲ ਸਨਮਾਨ ਕਰਨ ਦਾ ਸੰਦੇਸ਼ ਗ੍ਰਹਿਣ ਕਰਨਾ ਚਾਹੀਦਾ ਹੈ | ਇਸ ਮੌਕੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਬੀਰ ਸਿੰਘ, ਡਾ. ਹਰਮੀਤ ਕੌਰ, ਪ੍ਰੋ. ਗੁਰਵਿੰਦਰ ਸਿੰਘ ਸਮੇਤ ਸਮੂਹ ਸਟਾਫ ਮੈਂਬਰ ਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਦਫਤਰ ਨਗਰ ਨਿਗਮ ਵਿਖੇ ਲੋਕਾਂ ਨੂੰ ਮਿਲ ਕੇ ਸੁਣੀਆਂ ਮੁਸ਼ਕਿਲਾਂ ਅਗਲੀ ਖ਼ਬਰ ਸੰਕਲਪ ਸੰਸਥਾ ਹਰਚੋਵਾਲ ਵਲੋਂ 'ਖੇਡਾਂ ਰਿਆੜਕੀ ਦੀਆਂ' ਨੂੰ ਕਰਵਾਉਣ ਸਬੰਧੀ ਅਹਿਮ ਮੀਟਿੰਗ
Ad Position 24