19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਵਿਧਾਇਕ ਸ਼ੈਰੀ ਕਲਸੀ ਨੇ ਦਫਤਰ ਨਗਰ ਨਿਗਮ ਵਿਖੇ ਲੋਕਾਂ ਨੂੰ ਮਿਲ ਕੇ ਸੁਣੀਆਂ ਮੁਸ਼ਕਿਲਾਂ

Ad Position 21
No active advertisement
ਅਜੀਤ ਡੈਸਕ 21-09-2025
ਬਟਾਲਾ, 20 ਸਤੰਬਰ (ਸਤਿੰਦਰ ਸਿੰਘ)-ਬਟਾਲਾ ਹਲਕੇ ਅਤੇ ਖਾਸ ਕਰ ਕੇ ਸ਼ਹਿਰ ਬਟਾਲਾ ਵਿਚ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਹ 24 ਘੰਟੇ ਲੋਕਾਂ ਦੀ ਸੇਵਾ ਵਿਚ ਹਾਜ਼ਰ ਹਨ | ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦਫਤਰ ਕਾਰਪੋਰੇਸ਼ਨ ਵਿਖੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕੀਤਾ | ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਸ: ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿਚ ਸੂਬੇ ਭਰ ਅੰਦਰ ਲੋਕ ਹਿੱਤ ਵਿਚ ਵੱਡੇ ਫੈਸਲੇ ਕੀਤੇ ਗਏ ਹਨ ਅਤੇ ਲੋਕ ਭਲਾਈ ਨੀਤੀਆਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਇਆ ਗਿਆ ਹੈ | ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਉਹ ਦਿਨ-ਰਾਤ ਲੋਕ ਦੀ ਸੇਵਾ ਵਿਚ ਹਾਜ਼ਰ ਹਨ | ਉਨ੍ਹਾਂ ਦੱਸਿਆ ਕਿ ਬਟਾਲਾ ਸ਼ਹਿਰ ਅੰਦਰ ਆਵਾਜਾਈ ਦੀ ਸਮੱਸਿਆ ਦੇ ਹੱਲ ਲਈ ਸੜਕਾਂ ਅਤੇ ਚੌਕਾਂ ਨੂੰ ਖੁੱਲ੍ਹਾ ਕੀਤਾ ਗਿਆ ਹੈ | ਲੋਕਾਂ ਨੂੰ ਇਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਲਈ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ | ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਪੀਣ ਲਈ ਸਾਫ ਸੁਥਰਾ ਪਾਣੀ ਮਿਲੇਗਾ | ਉਨ੍ਹਾਂ ਦੁਹਰਾਇਆ ਕਿ ਉਹ ਬਟਾਲਾ ਦੇ ਵਿਕਾਸ ਲਈ ਵਚਨਬੱਧ ਅਤੇ ਦਿ੍ੜ ਸੰਕਲਪ ਹਨ | ਇਸ ਮੌਕੇ ਐਕਸੀਅਨ ਰੋਹਿਤ ਉੱਪਲ, ਐਮ.ਸੀ. ਬਲਵਿੰਦਰ ਸਿੰਘ ਮਿੰਟਾ, ਸਤਨਾਮ ਸਿੰਘ, ਸਮਾਜ ਸੇਵੀ ਅੰਮਿ੍ਤ ਕਲਸੀ, ਸੀਨੀਅਰ ਆਗੂ ਮਾਸਟਰ ਤਿਲਕ ਰਾਜ, ਮਨਜੀਤ ਸਿੰਘ ਬੁਮਰਾਹ ਅਤੇ ਭੁਪਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਫ਼ਤਹਿ ਦਿਵਸ ਮਨਾਉਣ ਸੰਬਧੀ ਵਿਚਾਰ-ਵਟਾਂਦਰਾਂ ਕੀਤਾ- ਚੀਮਾ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਭਾਈ ਘਨੱਈਆ ਜੀ ਦੇ ਪਰਲੋਕ ਗਮਨ ਦਿਵਸ 'ਤੇ ਵਿਸ਼ੇਸ਼ ਲੈਕਚਰ
Ad Position 24