19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਫ਼ਤਹਿ ਦਿਵਸ ਮਨਾਉਣ ਸੰਬਧੀ ਵਿਚਾਰ-ਵਟਾਂਦਰਾਂ ਕੀਤਾ- ਚੀਮਾ

Ad Position 21
No active advertisement
ਅਜੀਤ ਡੈਸਕ 21-09-2025
ਸ੍ਰੀ ਹਰਿਗੋਬਿੰਦਪੁਰ, 20 ਸਤੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਵਿਖੇ ਸਥਿਤ ਛੇਵੇਂ ਪਾਤਿਸ਼ਾਹ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਦਮਦਮਾ ਸਹਿਬ ਦੇ ਰਸੀਵਰ ਗੁਰਮੇਜ ਸਿੰਘ ਚੀਮਾ ਮਚਰਾਏ ਨੇ ਆਪਣੇ ਸਾਥੀਆਂ ਨਾਲ ਕਿਹਾ ਕਿ ਛੇਵੇਂ ਪਾਤਸ਼ਾਹ ਗੁਰੂ ਰਰਿਗੋਬਿੰਦ ਸਾਹਿਬ ਵਲੋਂ ਇਸ ਨਗਰ ਵਿਚ ਜਿੱਤੀ ਦੂਸਰੀ ਜੰਗ ਦੀ ਖੁਸ਼ੀ ਨੂੰ ਸਮਰਪਿਤ ਸਾਲਾਨਾ 2 ਰੋਜ਼ਾ ਧਾਰਮਿਕ ਸਮਾਗਮ ਜੋ ਕਿ 26, 27 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ | ਉਸ ਦੀਆਂ ਤਿਆਰੀਆਂ ਮੁਕੰਮਲ ਕਰਨ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਵਿਚਾਰ-ਵਟਾਂਦਰਾ ਕੀਤਾ ਗਿਆ | ਉਨ੍ਹਾਂ ਕਿਹਾ ਕਿ 26 ਸਤੰਬਰ ਨੂੰ ਗੁਰਦੁਆਰਾ ਦਮਦਮਾ ਸਾਹਿਬ ਤੋਂ ਸਵੇਰੇ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਕਿ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਨਿੱਜੀ ਸਥਾਨ 'ਤੇ ਪੁੱਜ ਕੇ ਸਮਾਪਤ ਹੋਵੇਗਾ ਅਤੇ 27 ਸਤੰਬਰ ਗੁਰਦੁਆਰਾ ਸਾਹਿਬ ਵਿਖੇ ਦਿਨੇ 11 ਵਜੇ ਅੰਮਿ੍ਤ ਸੰਚਾਰ ਕਰਵਾਇਆ ਜਾਵੇਗਾ ਅਤੇ ਸ਼ਾਮ 7:00 ਵਜੇ ਤੋਂ ਲੈ ਕੇ ਰਾਤ 11 ਵਜੇ ਤੱਕ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ | ਇਸ ਸਮੇਂ ਗੁਰਦੁਆਰਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਤੁਗਲਵਾਲ, ਹੈੱਡ ਗ੍ਰੰਥੀ ਭਾਈ ਸਤਿੰਦਰਪਾਲ ਸਿੰਘ, ਖ਼ਜ਼ਾਨਚੀ ਮਲਕੀਤ ਸਿੰਘ ਭੱਟੀ, ਪ੍ਰਚਾਰਕ ਗੁਰਭੇਜ ਸਿੰਘ, ਪ੍ਰਚਾਰਕ ਲਵਲਪ੍ਰੀਤ ਸਿੰਘ, ਡਾ. ਮਨਜੀਤ ਸਿੰਘ ਪੀਟਾ, ਗੁਰਦੇਵ ਸਿੰਘ ਚੀਮਾ, ਹਰਜਿੰਦਰ ਸਿੰਘ ਸੈਣੀ, ਹਰਜੀਤ ਸਿੰਘ ਸੈਣੀ, ਬੂਆ ਸਿੰਘ, ਸਤਨਾਮ ਸਿੰਘ ਸਮਸਾ ਅਤੇ 11 ਮੈਂਬਰੀ ਕਮੇਟੀ ਅਤੇ ਇਲਾਕੇ ਦੀ ਸੰਗਤ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ 'ਤੇ ਪਿੰਡਾਂ 'ਚੋਂ ਹੜ੍ਹ ਪੀੜਤਾਂ ਲਈ ਇਕੱਠੀ ਕੀਤੀ ਕਣਕ-ਪੱਪੂ ਰਾਮੂੰਵਾਲਾ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਦਫਤਰ ਨਗਰ ਨਿਗਮ ਵਿਖੇ ਲੋਕਾਂ ਨੂੰ ਮਿਲ ਕੇ ਸੁਣੀਆਂ ਮੁਸ਼ਕਿਲਾਂ
Ad Position 24