19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਖਿਡਾਰਨ ਬਲਪ੍ਰੀਤ ਕੌਰ ਨੇ ਰਾਸ਼ਟਰੀ ਪੱਧਰ 'ਤੇ ਤੀਸਰਾ ਸਥਾਨ ਪ੍ਰਾਪਤ ਕੀਤਾ

Ad Position 21
No active advertisement
ਅਜੀਤ ਡੈਸਕ 21-09-2025
ਧਾਰੀਵਾਲ, 20 ਸਤੰਬਰ (ਸਵਰਨ ਸਿੰਘ)-ਸਥਾਨਿਕ ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਦੀ ਵਿਦਿਆਰਥਣ ਬਲਪ੍ਰੀਤ ਕੌਰ ਨੇ ਕਰਾਟੇ ਖੇਡ 'ਚ ਰਾਸ਼ਟਰੀ ਪੱਧਰ 'ਤੇ ਮੱਲਾਂ ਮਾਰੀਆਂ ਹਨ | ਇਸ ਸਬੰਧ ਵਿਚ ਡਾਇਰੈਕਟਰ ਫਾਦਰ ਜੋਸ਼ ਪਡਿਆਟੀ ਅਤੇ ਪਿ੍ੰਸੀਪਲ ਸਿਸਟਰ ਦਿਵਿਆ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੀ ਖਿਡਾਰਨ ਬਲਪ੍ਰੀਤ ਕੌਰ ਨੇ ਪਹਿਲਾ ਉੱਤਰੀ ਭਾਰਤ ਵਿਚ ਜਿੱਤ ਪ੍ਰਪਤ ਕਰ ਕੇ ਰਾਸ਼ਟਰ ਪੱਧਰ ਦੀਆਂ ਖੇਡਾਂ ਵਿਚ ਖੇਡਣ ਲਈ ਆਪਣਾ ਸਥਾਨ ਬਣਾਇਆ | ਉਨ੍ਹਾਂ ਦੱਸਿਆ ਕਿ ਆਈ.ਸੀ.ਐਸ.ਈ. ਬੋਰਡ ਨਵੀਂ ਦਿੱਲੀ ਵਲੋਂ ਰਾਸ਼ਟਰੀ ਪੱਧਰ 'ਤੇ ਬੰਗਲੌਰ ਵਿਖੇ ਕਰਾਟੇ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਸਮੁੱਚੇ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਖਿਡਾਰੀਆਂ ਨੇ ਭਾਗ ਲਿਆ, ਜਿਸ ਵਿਚ ਖਿਡਾਰਨ ਬਲਪ੍ਰੀਤ ਕੌਰ ਨੇ ਰਾਸ਼ਟਰੀ ਪੱਧਰ 'ਤੇ ਤੀਸਰਾ ਸਥਾਨ ਪ੍ਰਾਪਤ ਕਰ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਰਾਕੇਸ਼ ਸ਼ਰਮਾ 'ਵਿਸ਼ਵ ਸਨਾਤਨ ਧਰਮ ਸਭਾ' ਮੰਡਲ ਧਾਰੀਵਾਲ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਅੰਡਰ-19 ਕਰਾਟੇ ਮੁਕਾਬਲੇ 'ਚ ਪਹਿਲਾ ਸਥਾਨ ਹਾਸਲ
Ad Position 24