19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਗੁੱਡਵਿਲ ਸਕੂਲ ਦੀ ਜ਼ਿਲ੍ਹਾ ਪੱਧਰੀ ਕਬੱਡੀ ਮੁਕਾਬਲਿਆਂ ਵਿਚ ਸ਼ਾਨਦਾਰ ਜਿੱਤ

Ad Position 21
No active advertisement
ਅਜੀਤ ਡੈਸਕ 21-09-2025
ਬਟਾਲਾ, 20 ਸਤੰਬਰ (ਸਤਿੰਦਰ ਸਿੰਘ)-ਗੁੱਡਵਿਲ ਇੰਟਰਨੈਸ਼ਨਲ ਸਕੂਲ (ਸੀ.ਬੀ.ਐੱਸ.ਈ.) ਢਡਿਆਲਾ ਨੱਤ ਦੇ ਵਿਦਿਆਰਥੀਆਂ ਵਲੋਂ ਖੇਡਾਂ ਦੇ ਖੇਤਰ ਵਿਚ ਮਾਣਮੱਤੀਆਂ ਪ੍ਰਾਪਤੀਆਂ ਹਾਸਿਲ ਕੀਤੀਆਂ ਜਾ ਰਹੀਆਂ ਹਨ | ਗੁੱਡਵਿਲ ਸਕੂਲ ਦੀ ਕਬੱਡੀ ਟੀਮ ਦੇ ਅੰਡਰ-14 ਅਤੇ ਅੰਡਰ-17 ਦੇ ਖਿਡਾਰੀਆਂ ਵਲੋਂ ਜ਼ਿਲ੍ਹਾ ਪੱਧਰ ਦੀਆਂ ਪੰਜਾਬ ਸਕੂਲ ਖੇਡਾਂ ਵਿਚ ਬੜੇ ਹੀ ਜੋਸ਼ ਨਾਲ ਭਾਗ ਲਿਆ | ਇਹ ਖੇਡਾਂ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਧੰਦੋਈ ਵਿਖੇ ਹੋਈਆਂ, ਜਿਸ ਵਿਚ ਸਕੂਲ ਦੀ ਕਬੱਡੀ ਟੀਮ ਨੇ ਸਰਕਲ ਸਟਾਈਲ ਈਵੈਂਟ ਵਿਚ ਅੰਡਰ-14 ਟੀਮ ਨੇ ਸੋਨ ਤਗਮਾ ਜਿੱਤਿਆ ਅਤੇ ਅੰਡਰ-17 ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ | ਕਬੱਡੀ ਟੀਮ ਦੇ ਸਕੂਲ ਪਹੁੰਚਣ 'ਤੇ ਸਕੂਲ ਦੇ ਡਾਇਰੈਕਟਰ ਜਸਬਿੰਦਰ ਕੌਰ ਅਤੇ ਪਿ੍ੰਸੀਪਲ ਸ: ਅਮਨਦੀਪ ਸਿੰਘ ਨੇ ਭਰਵਾਂ ਸਵਾਗਤ ਕੀਤਾ | ਉਨ੍ਹਾਂ ਦੱਸਿਆ ਕਿ ਅੰਡਰ-14 ਟੀਮ ਦੇ 3 ਖਿਡਾਰੀ ਗੁਰਨੂਰਦੀਪ ਸਿੰਘ, ਹਰਨਮਜੋਤ ਸਿੰਘ ਤੇ ਗੁਰਕੀਰਤ ਸਿੰਘ ਅਤੇ ਅੰਡਰ-17 ਦੇ ਲਕਸ਼ਦੀਪ ਸਿੰਘ ਦੀ ਚੋਣ ਰਾਜ ਪੱਧਰ ਦੀਆਂ ਖੇਡਾਂ ਲਈ ਹੋ ਚੁੱਕੀ ਹੇੈ | ਚੇਅਰਮੈਨ ਗੁਰਦਿਆਲ ਸਿੰਘ ਵਲੋਂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਵਿਸ਼ੇਸ਼ ਕਬੱਡੀ ਕੋਚ ਅਤੇ ਇੰਟਰਨੈਸ਼ਨਲ ਖਿਡਾਰੀ ਸਤਿੰਦਰਜੀਤ ਸਿੰਘ ਤੇ ਸਕੂਲ ਦੇ ਕੋਚ ਸੰਦੀਪ ਸਿੰਘ ਦੀ ਮਿਹਨਤ ਤੇ ਖਿਡਾਰੀਆਂ ਵਿਚ ਜੋਸ਼ ਭਰਨ ਲਈ ਧੰਨਵਾਦ ਕੀਤਾ | ਇਸ ਮੌਕੇ ਸਮੂਹ ਖਿਡਾਰੀ ਤੇ ਅਧਿਆਪਕ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੈਂਡਬਾਲ ਮੁਕਾਬਲਿਆਂ 'ਚੋਂ ਸੇਂਟ ਕਬੀਰ ਪਬਲਿਕ ਸਕੂਲ ਦੀਆਂ ਖਿਡਾਰਨਾਂ ਅੱਵਲ ਅਗਲੀ ਖ਼ਬਰ ਐਡਵੋਕੇਟ ਰਾਕੇਸ਼ ਸ਼ਰਮਾ 'ਵਿਸ਼ਵ ਸਨਾਤਨ ਧਰਮ ਸਭਾ' ਮੰਡਲ ਧਾਰੀਵਾਲ ਦੇ ਪ੍ਰਧਾਨ ਨਿਯੁਕਤ
Ad Position 24