18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

'ਸੰਗਠਨ ਸਿਰਜਣ ਅਭਿਆਨ ਤਹਿਤ ਕਾਂਗਰਸ ਪਾਰਟੀ ਦੀ ਹੋਈ ਭਰਵੀਂ ਮੀਟਿੰਗ

Ad Position 21
No active advertisement
ਅਜੀਤ ਡੈਸਕ 21-09-2025
ਭੈਣੀ ਮੀਆਂ ਖਾਂ, 20 ਸਤੰਬਰ (ਜਸਬੀਰ ਸਿੰਘ ਬਾਜਵਾ)- 'ਸੰਗਠਨ ਸਿਰਜਣ ਅਭਿਆਨ' ਤਹਿਤ ਕਾਂਗਰਸ ਪਾਰਟੀ ਵਲੋਂ ਬਲਾਕ ਕਾਹਨੂੰਵਾਨ ਦੇ ਕਸਬਾ ਭੈਣੀ ਮੀਆਂ ਖਾਂ ਵਿਖੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਭਰਵਾਂ ਇਕੱਠ ਕੀਤਾ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਸਾਬਕਾ ਕੇਂਦਰੀ ਮੰਤਰੀ ਤੇ ਅਬਜ਼ਰਵਰ ਭਾਰਤ ਸਿਨ੍ਹਾ ਸੋਲੰਕੀ, ਪਾਰਲੀਮੈਂਟ ਮੈਂਬਰ ਗੁਰਜੀਤ ਸਿੰਘ ਅÏਜਲਾ, ਸੀਨੀਅਰ ਆਗੂ ਜੋਗਿੰਦਰ ਢੀਂਗਰਾ ਤੇ ਆਗੂ ਇਮੈਨੂੰਏਲ ਨੇ ਹਾਜ਼ਰੀ ਭਰੀ | ਇਸ ਮੌਕੇ ਭਾਰਤ ਸਿਨ੍ਹਾ ਸੋਲੰਕੀ ਨੇ ਕਿਹਾ ਕਿ ਕਾਂਗਰਸ ਨੂੰ ਹੇਠਲੇ ਪੱਧਰ ਤੱਕ ਲਿਜਾਣ ਲਈ ਜ਼ਮੀਨ ਨਾਲ ਜੁੜੇ ਲੋਕਾਂ ਤੱਕ ਪਹੁੰਚ ਕਰਨਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਜੋ ਵਿਕਾਸ ਕਾਂਗਰਸ ਦੀਆਂ ਸਰਕਾਰਾਂ ਸਮੇਂ ਹੋਇਆ ਹੈ, ਉਸੇ ਨਾਲ ਹੀ ਦੇਸ਼ ਤੇ ਸੂਬਿਆਂ ਦੀ ਤਰੱਕੀ ਹੋਈ ਹੈ | ਉਨ੍ਹਾਂ ਵਰਕਰਾਂ ਦਾ ਹੌਸਲਾ ਵਧਾਉਂਦੇ ਹੋਏ ਕਿਹਾ ਕਿ ਉਨ੍ਹਾਂ ਵਲੋਂ ਹੇਠਲੇ ਪੱਧਰ ਤੱਕ ਪਾਰਟੀ ਦੀ ਮਜ਼ਬੂਤੀ ਕੀਤੀ ਜਾ ਰਹੀ ਹੈ ਤਾਂ ਕਿ ਸੂਬੇ ਵਿਚ ਅਗਲੀ ਮਜ਼ਬੂਤ ਸਰਕਾਰ ਕਾਂਗਰਸ ਪਾਰਟੀ ਦੀ ਅਗਵਾਈ ਗਠਿਤ ਹੋਵੇ | ਇਸ ਮੌਕੇ ਹਲਕਾ ਕਾਦੀਆਂ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣ ਲਈ ਕਾਂਗਰਸੀ ਆਗੂ ਤੇ ਵਰਕਰ ਪੂਰੀ ਤਰ੍ਹਾਂ ਕਮਰਕੱਸੇ ਕਰ ਲੈਣ, ਕਿਉਂਕਿ ਇਸ ਦੌਰਾਨ ਕਾਂਗਰਸ ਪਾਰਟੀ ਮਜ਼ਬੂਤ ਸਰਕਾਰ ਬਣਾਉਣ ਜਾ ਰਹੀ ਹੈ | ਇਸ ਲਈ ਪਾਰਟੀ ਵਲੋਂ ਕਾਂਗਰਸ ਦੀ ਜਿੱਤ ਯਕੀਨੀ ਬਣਾਉਣ ਲਈ 'ਸੰਗਠਨ ਸਿਰਜਨ ਅਭਿਆਨ' ਸ਼ੁਰੂ ਕੀਤਾ ਗਿਆ ਹੈ | ਇਸ ਮੌਕੇ ਗੁਰਜੀਤ ਸਿੰਘ ਅÏਜਲਾ ਨੇ ਕਿਹਾ ਕਿ ਅੱਜ ਦੀ ਰੈਲੀ ਅੰਦਰ ਪਹੁੰਚੇ ਸਮਰਥਕਾਂ ਦੇ ਇਕੱਠ ਤੋਂ ਸਾਬਤ ਹੁੰਦਾ ਹੈ ਕਿ ਹਲਕੇ ਅੰਦਰ ਬਾਜਵਾ ਦੀ ਸਥਿਤੀ ਬਹੁਤ ਮਜ਼ਬੂਤ ਹੈ | ਇਸ ਮੌਕੇ ਬਲਾਕ ਪ੍ਰਧਾਨ ਠਾਕੁਰ ਕੁਲਵੰਤ ਸਿੰਘ ਭੈਣੀ ਖਾਦਰ, ਸੇਠ ਅਮੈਨੂਏਲ ਮਸੀਹ, ਠੇਕੇਦਾਰ ਚਰਨਜੀਤ ਸਿੰਘ ਸਰਪੰਚ ਭੈਣੀ ਮੀਆਂ ਖਾਂ, ਅੰਮਿ੍ਤਪਾਲ ਸਿੰਘ ਸੈਣੀ, ਸਾਬਕਾ ਸਰਪੰਚ ਹਰਦੀਪ ਸਿੰਘ ਜੀਂਦੜ, ਸਰਪੰਚ ਬਲਬੀਰ ਸਿੰਘ ਧੱਕੜ, ਰੂਪ ਸਿੰਘ ਧੱਕੜ, ਸਾਬਕਾ ਸਰਪੰਚ ਨਿਸ਼ਾਨ ਸਿੰਘ ਦਾਤਾਰਪੁਰ, ਸਰਪੰਚ ਲਖਵਿੰਦਰ ਸਿੰਘ ਜਾਗੋਵਾਲ, ਕੈਪਟਨ ਸਮਿੰਦਰ ਸਿੰਘ ਚੋਚਨਾ, ਠਾਕੁਰ ਬਲਵਿੰਦਰ ਸਿੰਘ ਦਾਤਾਰਪੁਰ, ਸਾਬਕਾ ਸਰਪੰਚ ਮੱਖਣ ਸਿੰਘ ਰਾਜਪੁਰ, ਕੈਪਟਨ ਰਜਿੰਦਰ ਸਿੰਘ ਬਰਕਤਾਂ, ਡਾ. ਸ਼ਾਮ ਸਿੰਘ, ਠਾਕੁਰ ਰਘਵੀਰ ਸਿੰਘ ਰਵੀ, ਸਰਪੰਚ ਸਤਨਾਮ ਸਿੰਘ ਸੋਨੀ ਫੇਰੋਚੇਚੀ, ਸਾਬਕਾ ਸਰਪੰਚ ਗੁਰਬਚਨ ਸਿੰਘ, ਸਾਬਕਾ ਸਰਪੰਚ ਸਰੂਪ ਸਿੰਘ, ਨੰਬਰਦਾਰ ਬਲਵਿੰਦਰ ਸਿੰਘ, ਜਗਜੀਤ ਸਿੰਘ ਭੈਣੀ ਪਸਵਾਲ, ਜਸਪਾਲ ਸਿੰਘ ਬਾਜਵਾ, ਜੋਗਿੰਦਰ ਸਿੰਘ ਮੁੰਨਣ ਕਲਾਂ, ਅਜੇਪਾਲ ਸਿੰਘ ਮੱਲ੍ਹੀ, ਪਿ੍ੰਸ ਕਾਲਾ ਬਾਲਾ, ਸਲਵਿੰਦਰ ਸਿੰਘ ਸਮਰਾ ਅਤੇ ਸਾਬਕਾ ਸਰਪੰਚ ਦਲਬੀਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਐਡਵੋਕੇਸੀ ਵਰਕਸ਼ਾਪ ਦੀ ਸ਼ੁਰੂਆਤ-ਪੁਰੇਵਾਲ ਅਗਲੀ ਖ਼ਬਰ ਮਸੀਹੀ ਮਹਾਂਸਭਾ ਦੀ ਪੁਨਰ ਸੁਰਜੀਤੀ ਲਈ ਪ੍ਰਮੁੱਖ ਚਰਚਾਂ ਦੇ ਮੁਖੀਆਂ ਵਲੋਂ ਮੀਟਿੰਗ
Ad Position 24