18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ

Ad Position 21
No active advertisement
ਅਜੀਤ ਡੈਸਕ 21-09-2025
ਊਧਨਵਾਲ, 20 ਸਤੰਬਰ (ਪਰਗਟ ਸਿੰਘ)-ਖੇਤੀਬਾੜੀ ਵਿਭਾਗ ਦਫ਼ਤਰ ਕਾਦੀਆਂ ਦੇ ਸਰਕਲ ਕੰਡੀਲਾ ਦੇ ਵੱਖ-ਵੱਖ ਪਿੰਡਾਂ ਵਿਚ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕੈਂਪ ਲਗਾਏ ਗਏ | ਇਸੇ ਤਹਿਤ ਪਿੰਡ ਦਈਆ ਦੇ ਸਰਪੰਚ ਮਨਦੀਪ ਸਿੰਘ ਦੀ ਅਗਵਾਈ ਵਿਚ ਪਿੰਡ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਕੈਂਪ ਲਗਾ ਕੇ ਖੇਤੀਬਾੜੀ ਵਿਸਥਾਰ ਅਫ਼ਸਰ ਹਰਪ੍ਰੀਤ ਸਿੰਘ ਬੋਪਾਰਾਏ ਅਤੇ ਖੇਤੀਬਾੜੀ ਇੰਸਪੈਕਟਰ ਨਵਜੋਤ ਕੌਰ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ | ਪਰਾਲੀ ਨੂੰ ਅੱਗ ਲਾਉਣ ਦੇ ਨੁਕਸਾਨਾਂ ਬਾਰੇ ਵਿਸਥਾਰ ਨਾਲ ਗੱਲ ਕੀਤੀ ਗਈ ਅਤੇ ਝੋਨੇ ਵਿਚ ਆ ਰਹੀ ਪੀਲੀ ਕੁੰਗੀ ਬਾਰੇ ਵੀ ਗੱਲ ਕੀਤੀ ਗਈ | ਸਰਪੰਚ ਮਨਦੀਪ ਸਿੰਘ ਨੇ ਵਿਭਾਗ ਵਲੋਂ ਆਈ ਟੀਮ ਦਾ ਜਾਣਕਾਰੀ ਦੇਣ 'ਤੇ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਮਨਦੀਪ ਸਿੰਘ, ਸਰਪੰਚ ਦਵਿੰਦਰ ਸਿੰਘ ਧੀਰਾ, ਸਰਬਜੀਤ ਸਿੰਘ ਨੰਬਰਦਾਰ, ਬਲਦੇਵ ਸਿੰਘ, ਸ਼ਵਿੰਦਰ ਸਿੰਘ, ਬੂਟਾ ਸਿੰਘ, ਗਿਆਨ ਸਿੰਘ, ਝਿਰਮਲ ਸਿੰਘ, ਸਰਤਾਜ ਸਿੰਘ, ਗੁਰਨਾਮ ਸਿੰਘ, ਸ਼ਿਵ ਸਿੰਘ, ਰਛਪਾਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਪੂ ਤਰਸੇਮ ਸਿੰਘ ਨੇ ਪਿੰਡ ਹਸਨਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਦਾ ਚੋਲਾ ਚੜ੍ਹਾਇਆ ਅਗਲੀ ਖ਼ਬਰ ਬਾਬਾ ਬੁੱਢਾ ਸਾਹਿਬ ਮਾਡਰਨ ਸਕੂਲ ਉਗਰੇਵਾਲ ਵਿਖੇ ਹਫ਼ਤਾਵਰੀ ਗਤੀਵਿਧੀ ਕਰਵਾਈ
Ad Position 24