18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਐਡਵੋਕੇਟ ਸੇਖਵਾਂ ਨੇ ਪਿੰਡ ਗੁਨੋਪੁਰ ਵਿਚ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ

Ad Position 21
No active advertisement
ਅਜੀਤ ਡੈਸਕ 21-09-2025
ਘੱਲੂਘਾਰਾ ਸਾਹਿਬ, 20 ਸਤੰਬਰ (ਪਰਮ ਮਿਨਹਾਸ)-ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਨੂੰ ਜਾਂਦੇ ਮਾਰਗਾਂ ਨੂੰ ਵਿਰਾਸਤੀ ਮਾਰਗਾਂ ਵਜੋਂ ਵਿਕਸਿਤ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਕਾਦੀਆਂ ਦੇ ਇੰਚਾਰਜ ਜਗਰੂਪ ਸਿੰਘ ਸੇਖਵਾਂ ਨੇ ਗੁਨੋਪੁਰ ਵਿਚ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਹਲਕਾ ਕਾਦੀਆਂ ਦੇ ਪੇਂਡੂ ਖੇਤਰ ਅੰਦਰ ਸੜਕੀਤੰਤਰ ਨੂੰ ਮਜ਼ਬੂਤ ਬਣਾਉਣ ਪੰਜਾਬ ਸਰਕਾਰ ਵਲੋਂ 26 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ, ਜਿਸ ਦੇ ਤਹਿਤ ਹਲਕੇ ਅੰਦਰ ਪੇਂਡੂ ਸੜਕਾਂ ਦੇ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਨੂੰ ਜਾਣ ਵਾਲੇ ਸਾਰੇ ਹੀ ਮਾਰਗਾਂ ਨੂੰ ਵਿਰਾਸਤੀ ਮਾਰਗ ਵਜੋਂ ਬਣਾਇਆ ਜਾਵੇਗਾ ਤੇ ਉਨ੍ਹਾਂ ਦੀ ਸਜਾਵਟ ਲਈ ਵੀ ਪੰਜਾਬ ਸਰਕਾਰ ਅਤੇ ਲੋਕ ਨਿਰਮਾਣ ਵਿਭਾਗ ਵਲੋਂ ਖ਼ਰਚੇ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਕਾਦੀਆਂ ਹਲਕੇ ਦੇ ਬੇਟ ਖੇਤਰ ਵਿਚੋਂ ਲੰਘਦੇ ਦਰਿਆ ਬਿਆਸ ਦੇ ਧੁੱਸੀ ਬੰਨ ਅਤੇ ਸੇਮ ਡਰੇਨਾਂ ਦੇ ਕਿਨਾਰਿਆਂ ਨੂੰ ਵੀ ਹੋਰ ਮਜਬੂਤ ਕੀਤਾ ਜਾਵੇਗਾ ਤਾਂ ਜੋ ਇਸ ਖੇਤਰ ਦੇ ਲੋਕ ਹੜ੍ਹਾਂ ਵਰਗੇ ਸੰਤਾਪ ਤੋਂ ਬਚ ਸਕਣ | ਇਸ ਮੌਕੇ ਚੇਅਰਮੈਨ ਮੋਹਨ ਸਿੰਘ ਜਾਗੋਵਾਲ, ਚੇਅਰਮੈਨ ਜਸਪਾਲ ਸਿੰਘ ਪੰਧੇਰ, ਜਗਰੂਪ ਸਿੰਘ ਰਿਆੜ, ਇੰਦਰਜੀਤ ਸਿੰਘ ਚੱਕ ਸ਼ਰੀਫ, ਸ਼ੈਲੀ ਚੱਕ ਸ਼ਰੀਫ, ਸਰਪੰਚ ਬਲਜੀਤ ਸਿੰਘ ਚੱਕ ਸ਼ਰੀਫ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਪ੍ਰਧਾਨ ਲਾਰੈਂਸ ਚੌਧਰੀ ਦੀ ਸੁਰੱਖਿਆ ਬਹਾਲ ਕਰਨ ਲਈ ਗਵਰਨਰ ਦੇ ਨਾਂਅ ਡੀ.ਸੀ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਮਾਂ ਖੇਡ ਕਬੱਡੀ ਹੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਦੀ ਹੈ- ਸਰਪੰਚ ਬਲਜੀਤ ਸਿੰਘ
Ad Position 24