18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਨਵ-ਨਿਯੁਕਤ ਹਲਕਾ ਸੰਗਠਨ ਇੰਚਾਰਜ ਗਗਨਦੀਪ ਸਿੰਘ ਦਾ ਸੰਨੀ ਨਵਾਂ ਪਿੰਡ ਵਲੋਂ ਸਨਮਾਨ

Ad Position 21
No active advertisement
ਅਜੀਤ ਡੈਸਕ 21-09-2025
ਕਿਲ੍ਹਾ ਲਾਲ ਸਿੰਘ, 20 ਸਤੰਬਰ (ਬਲਬੀਰ ਸਿੰਘ)-ਆਮ ਆਦਮੀ ਪਾਰਟੀ ਨੇ ਨਵੀਆਂ ਨਿਯੁਕਤੀਆਂ ਕਰਦਿਆਂ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਪੁਰਾਣੇ ਵਲੰਟੀਅਰ ਗਗਨਦੀਪ ਸਿੰਘ ਕੋਟਲਾ ਬਾਮਾਂ ਨੂੰ ਹਲਕਾ ਇੰਚਾਰਜ ਸੰਗਠਨ ਨਿਯੁਕਤ ਕਰਨ 'ਤੇ ਆਮ ਆਦਮੀ ਪਾਰਟੀ ਦੇ ਆਗੂ ਸੰਨੀ ਨਵਾਂ ਪਿੰਡ ਮਿਲਖੀਵਾਲ ਨੂੰ ਦਿੰਦਿਆਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸੰਨੀ ਨਵਾਂ ਪਿੰਡ ਨੇ ਕਿਹਾ ਕਿ ਬਲਬੀਰ ਸਿੰਘ ਪਨੂੰ ਹਲਕਾ ਇੰਚਾਰਜ ਦੀ ਅਗਵਾਈ ਹੇਠ ਕੰਮ ਕਰਨ ਵਾਲੇ ਵਰਕਰਾਂ ਨੂੰ ਅਹੁਦੇ ਦੇ ਕੇ ਨਿਵਾਜਿਆ ਜਾ ਰਿਹਾ ਹੈ | ਇਸ ਮੌਕੇ ਨਵ-ਨਿਯੁਕਤ ਸੰਗਠਨ ਇੰਚਾਰਜ ਗਗਨਦੀਪ ਸਿੰਘ ਕੋਟਲਾ ਬਾਮਾ ਨੇ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ ਤੇ ਹਲਕਾ ਇੰਚਾਰਜ ਬਲਬੀਰ ਸਿੰਘ ਪਨੂੰ ਨਾਲ ਮਿਲ ਕੇ ਹਲਕੇ ਅੰਦਰ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਖ਼ਤ ਮਿਹਨਤ ਕਰਨਗੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਲੋਕਾਂ ਦੀ ਭਲਾਈ ਲਈ ਅਨੇਕਾਂ ਕਾਰਜ ਕੀਤੇ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਦੁਆਰਾ ਕੀਤੇ ਜਾ ਰਹੇ ਕੰਮਾਂ ਨੂੰ ਹਲਕੇ ਦੇ ਹਰ ਵਿਅਕਤੀ ਤੱਕ ਪਹੁੰਚ ਕਰ ਕੇ ਉਨ੍ਹਾਂ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦੱਸਣਗੇ | ਇਸ ਮੌਕੇ ਪੀ.ਏ. ਕਰਮਜੀਤ ਸਿੰਘ ਬਰਾੜ, ਰਘਬੀਰ ਸਿੰਘ ਅਠਵਾਲ, ਸਮਸ਼ੇਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਨੌਜਵਾਨ ਵੀਰ ਹੁੱਲ੍ਹੜਬਾਜ਼ੀ ਨਾ ਕਰਨ- ਬਲਵਿੰਦਰ ਸਿੰਘ ਭੁੱਚਰ <br... ਅਗਲੀ ਖ਼ਬਰ ਵੱਖ-ਵੱਖ ਪਿੰਡਾਂ ਵਿਚ ਮੋਬਾਈਲ ਨੈੱਟਵਰਕ ਨਾ ਆਉਣ ਕਾਰਨ ਲੋਕ ਪ੍ਰੇਸ਼ਾਨ
Ad Position 24