08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਭਾਜਪਾ ਆਗੂਆਂ ਨੇ ਕਾਂਗਰਸ ਪਾਰਟੀ 'ਤੇ ਪਠਾਨਕੋਟ ਸ਼ਹਿਰ 'ਚ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਲੈ ਕੇ ਗੰਭੀਰ ਦੋਸ਼ ਲਗਾਏ

Ad Position 21
No active advertisement
ਅਜੀਤ ਡੈਸਕ 22-09-2025
ਪਠਾਨਕੋਟ, 21 ਸਤੰਬਰ (ਸੰਧੂ)-ਪਠਾਨਕੋਟ ਕਾਰਪੋਰੇਸ਼ਨ 'ਚ ਵਿਰੋਧੀ ਧਿਰ ਦੇ ਨੇਤਾ ਰੋਹਿਤ ਪੁਰੀ ਨੇ ਅੱਜ ਭਾਜਪਾ ਦੇ ਹੋਰ ਕੌਂਸਲਰਾਂ ਤੇ ਸੀਨੀਅਰ ਆਗੂਆਂ ਨਾਲ ਮਿਲ ਕੇ ਇਕ ਪ੍ਰੈਸ ਕਾਨਫ਼ਰੰਸ ਕੀਤੀ | ਜਿਸ 'ਚ ਕਾਂਗਰਸ ਪਾਰਟੀ 'ਤੇ ਪਠਾਨਕੋਟ ਸ਼ਹਿਰ 'ਚ ਰੁਕੇ ਹੋਏ ਵਿਕਾਸ ਕਾਰਜਾਂ, ਵਿੱਤੀ ਕੁ ਪ੍ਰਬੰਧਨ ਤੇ ਅਸੰਗਠਿਤ ਕੰਮਕਾਜ ਨੂੰ ਲੈ ਕੇ ਗੰਭੀਰ ਦੋਸ਼ ਲਗਾਏ ਗਏ | ਪ੍ਰੈਸ ਕਾਨਫ਼ਰੰਸ ਦੀ ਪ੍ਰਧਾਨਗੀ ਭਾਜਪਾ ਮੰਡਲ ਪ੍ਰਧਾਨ ਨਿਪੁਨ ਗੁਪਤਾ ਤੇ ਦੱਖਣੀ ਮੰਡਲ ਪ੍ਰਧਾਨ ਅਮਨ ਸ਼ਰਮਾ ਨੇ ਕੀਤੀ | ਸਾਬਕਾ ਮੇਅਰ ਅਨਿਲ ਵਾਸੂਦੇਵਾ, ਸੀਨੀਅਰ ਆਗੂ ਨਰੇਸ਼ ਮੰਡਲ ਤੇ ਰਾਕੇਸ਼ ਸੈਣੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਭਾਜਪਾ ਆਗੂਆਂ ਨੇ ਦੋਸ਼ ਲਗਾਇਆ ਕਿ ਸੱਤਾਧਾਰੀ ਪਾਰਟੀ ਕਾਰਪੋਰੇਸ਼ਨ ਦੀ ਹਾਊਸ ਮੀਟਿੰਗ ਬੁਲਾਏ ਬਿਨ੍ਹਾਂ ਸਾਰੇ ਮਹੱਤਵਪੂਰਨ ਪ੍ਰੋਜੈਕਟਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਪਾਸ ਕਰ ਰਹੀ ਹੈ, ਜੋ ਕਿ ਪੂਰੀ ਤਰ੍ਹਾਂ ਗੈਰ-ਲੋਕਤੰਤਰੀ ਹੈ | ਉਨ੍ਹਾਂ ਕਿਹਾ ਕਿ ਇਹ ਜਨਤਕ ਪ੍ਰਤੀਨਿਧੀਆਂ ਨੂੰ ਨਜ਼ਰ ਅੰਦਾਜ਼ ਕਰਦਾ ਹੈ ਤੇ ਇਕਪਾਸੜ ਫ਼ੈਸਲੇ ਲੈਣ ਦੀ ਕੋਸ਼ਿਸ਼ ਹੈ | ਭਾਜਪਾ ਆਗੂਆਂ ਨੇ ਕਿਹਾ ਕਿ ਸ਼ਹਿਰ 'ਚ ਚੱਲ ਰਹੇ ਬਹੁਤ ਸਾਰੇ ਮਹੱਤਵਪੂਰਨ ਵਿਕਾਸ ਪ੍ਰੋਜੈਕਟ, ਜਿਵੇਂ ਕਿ ਸੜਕ ਨਿਰਮਾਣ ਤੇ ਸੀਵਰੇਜ ਸਿਸਟਮ ਦੀ ਮੁਰੰਮਤ, ਜਾਂ ਤਾਂ ਬਹੁਤ ਹੌਲੀ ਰਫ਼ਤਾਰ ਨਾਲ ਅੱਗੇ ਵੱਧ ਰਹੇ ਹਨ ਜਾਂ ਪੂਰੀ ਤਰ੍ਹਾਂ ਰੁਕੇ ਹੋਏ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਇਹ ਪ੍ਰੋਜੈਕਟ ਭਿ੍ਸ਼ਟਾਚਾਰ ਦੇ ਸੰਕੇਤ ਦਿਖਾਉਂਦੇ ਹਨ, ਜਿਸ ਨਾਲ ਜਨਤਕ ਫ਼ੰਡਾਂ ਦੀ ਦੁਰਵਰਤੋਂ ਹੁੰਦੀ ਹੈ | ਉਨ੍ਹਾਂ ਨਿਗਮ ਦੇ ਵਿੱਤੀ ਪ੍ਰਬੰਧਨ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਸਰਕਾਰ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਲਈ ਫ਼ੰਡ ਜਾਰੀ ਕਰਨ ਵਿਚ ਅਸਫਲ ਰਹੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਸ਼ਹਿਰ ਦੇ ਵਿੱਤੀ ਸਰੋਤਾਂ ਦੀ ਸਹੀ ਵਰਤੋਂ ਨਹੀਂ ਕੀਤੀ ਜਾ ਰਹੀ ਹੈ | ਜਿਸ ਕਾਰਨ ਜ਼ਰੂਰੀ ਪ੍ਰੋਜੈਕਟ ਠੱਪ ਹੋ ਗਏ ਹਨ | ਭਾਜਪਾ ਆਗੂਆਂ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਬੁਨਿਆਦੀ ਜਨਤਕ ਸਮੱਸਿਆਵਾਂ, ਜਿਵੇਂ ਕਿ ਡਰੇਨੇਜ਼, ਸਫ਼ਾਈ ਅਤੇ ਸਟਰੀਟ ਲਾਈਟਾਂ ਦੀ ਘਾਟ ਨੂੰ ਨਜ਼ਰ ਅੰਦਾਜ਼ ਕਰ ਰਹੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਨਿਗਮ ਅਧਿਕਾਰੀ ਅਤੇ ਕੌਂਸਲਰ ਜਨਤਕ ਸ਼ਿਕਾਇਤਾਂ 'ਤੇ ਕੋਈ ਕਾਰਵਾਈ ਨਹੀਂ ਕਰ ਰਹੇ ਹਨ | ਜਿਸ ਕਾਰਨ ਸ਼ਹਿਰ ਦੇ ਵਸਨੀਕਾਂ 'ਚ ਵਿਆਪਕ ਗੁੱਸਾ ਹੈ | ਨਿਪੁਨ ਗੁਪਤਾ ਨੇ ਕਿਹਾ ਕਿ ਭਾਜਪਾ ਕੌਂਸਲਰ, ਵਿਰੋਧੀ ਧਿਰ ਵਿਚ ਹੋਣ ਦੇ ਬਾਵਜੂਦ ਲੋਕਾਂ ਦੀ ਆਵਾਜ਼ ਬਣੇ ਰਹਿਣਗੇ ਤੇ ਸ਼ਹਿਰ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰਨਗੇ | ਉਨ੍ਹਾਂ ਮੰਗ ਕੀਤੀ ਕਿ ਸੱਤਾਧਾਰੀ ਪਾਰਟੀ ਇਨ੍ਹਾਂ ਮੁੱਦਿਆਂ ਨੂੰ ਤੁਰੰਤ ਹੱਲ ਕਰੇ ਤੇ ਪਾਰਦਰਸ਼ੀ ਢੰਗ ਨਾਲ ਕੰਮ ਕਰੇ | ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿਚ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ ਇਨ੍ਹਾਂ ਮੁੱਦਿਆਂ 'ਤੇ ਇਕ ਹੋਰ ਵੱਡਾ ਅੰਦੋਲਨ ਸ਼ੁਰੂ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਨਵੇਂ ਐਸ.ਐਮ.ਓ. ਵਲੋਂ ਅਹੁਦਾ ਸੰਭਾਲਣ ਉਪਰੰਤ ਕੀਤਾ ਸਵਾਗਤ ਅਗਲੀ ਖ਼ਬਰ ਪਠਾਨਕੋਟ ਜ਼ਿਲ੍ਹਾ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਇੰਟਰਵਿਊ ਮੁਕੰਮਲ
Ad Position 24