29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਨਾਜਾਇਜ਼ ਸ਼ਰਾਬ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 17-10-2025

ਪਠਾਨਕੋਟ, 16 ਅਕਤੂਬਰ (ਵਿਨੋਦ)-ਥਾਣਾ ਡਵੀਜ਼ਨ ਨੰਬਰ-ਦੋ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਏ.ਐਸ.ਆਈ. ਨਰੇਸ਼ ਕੁਮਾਰ ਆਪਣੇ ਸਾਥੀਆਂ ਨਾਲ ਸ਼ੈਲੀ ਰੋਡ 'ਤੇ ਗਸ਼ਤ ਦੌਰਾਨ ਵਾਹਨਾਂ ਦੀ ਜਾਂਚ ਕਰ ਰਹੇ ਸਨ ਕਿ ਇਸ ਦੌਰਾਨ ਆਡੀਟੋਰੀਅਮ ਨੇੜੇ ਟਰੱਕ ਯੂਨੀਅਨ ਵਾਲੇ ਪਾਸਿਉਂ ਇਕ ਵਿਅਕਤੀ ਸਾਈਕਲ 'ਤੇ ਆਉਂਦਾ ਦੇਖਿਆ ਗਿਆ, ਜਿਸ ਦੀ ਸਾਈਕਲ ਦੇ ਪਿੱਛੇ ਇਕ ਪਲਾਸਟਿਕ ਦਾ ਥੈਲਾ ਸੀ | ਜਦੋਂ ਪੁਲਿਸ ਨੇ ਉਸ ਨੂੰ ਰੋਕਿਆ ਤੇ ਬੈਗ ਦੀ ਜਾਂਚ ਕੀਤੀ ਤਾਂ ਉਸ ਵਿਚੋਂ 16 ਬੋਤਲਾਂ ਕੱਚੀ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ | ਪੁਲਿਸ ਨੇ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ |


Ad Position 22
No active advertisement
ਪਿਛਲੀ ਖ਼ਬਰ ਬਲਾਕ ਘਰੋਟਾ ਵਿਖੇ ਸਸ਼ਕਤ ਪੰਚਾਇਤ ਨੇਤਰੀ ਅਭਿਆਨ ਤਹਿਤ ਮਹਿਲਾ ਸਰਪੰਚਾਂ ਲਈ ਸੈਮੀਨਾਰ ਆਯੋਜਿਤ <br/> ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਸ਼ਹਿਰੀ ਤੇ ਦਿਹਾਤੀ ਮੰਡਲ ਦੀ ਮੀਟਿੰਗ...
Ad Position 24