29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਬਲਾਕ ਨਰੋਟ ਜੈਮਲ ਸਿੰਘ ਦੀਆਂ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ <br/>

Ad Position 21
No active advertisement
ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਡੀ.ਜੀ. ਸਿੰਘ, ਡੀ.ਪੀ.ਆਰ.ਓ. ਰਾਮ ਲੁਭਾਇਆ ਅਤੇ ਖੇਡ ਕਮੇਟੀ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਤੇ ਲੰਬੀ ਛਾਲ ਲਾਉਂਦੇ ਹੋਏ ਇਕ ਖਿਡਾਰਨ | ਤਸਵੀਰਾਂ: ਸੋਹਨ ਲਾਲ <br/> 17-10-2025
ਤਾਰਾਗੜ੍ਹ, 16 ਅਕਤੂਬਰ (ਸੋਹਨ ਲਾਲ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਕਮਲਦੀਪ ਕੌਰ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਡੀ.ਜੀ. ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਨੋਡਲ ਅਫ਼ਸਰ ਨਰੋਟ ਜੈਮਲ ਸਿੰਘ ਸਰਬਜੀਤ ਤੇ ਖੇਡ ਕਮੇਟੀ ਇੰਚਾਰਜ ਸੀ.ਐਚ.ਟੀ. ਪਵਨ ਕੁਮਾਰ ਦੀ ਅਗਵਾਈ ਹੇਠ ਬਲਾਕ ਨਰੋਟ ਜੈਮਲ ਸਿੰਘ ਦੀਆਂ ਬੀਤੇ ਦਿਨ ਸ਼ੁਰੂ ਹੋਈਆਂ | ਦੋ ਰੋਜ਼ਾ ਪ੍ਰਾਇਮਰੀ ਸਕੂਲਾਂ ਦੀਆਂ ਬਲਾਕ ਪੱਧਰੀ ਖੇਡਾਂ ਸਫ਼ਲਤਾ ਪੂਰਵਕ ਸਮਾਪਤ ਹੋ ਗਈਆਂ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਡੀ.ਜੀ. ਸਿੰਘ ਵਲੋਂ ਮੁੱਖ ਮਹਿਮਾਨ ਤੇ ਡੀ.ਪੀ.ਆਰ.ਓ. ਰਾਮ ਲੁਭਾਇਆ ਵਲੋਂ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕਰਕੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ ਤੇ ਅਸ਼ੀਰਵਾਦ ਦਿੱਤਾ ਗਿਆ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਕਮਲਦੀਪ ਕੌਰ ਨੇ ਕਿਹਾ ਕਿ ਤੰਦਰੁਸਤ ਸਰੀਰ 'ਚ ਹੀ ਤੰਦਰੁਸਤ ਮਨ ਦਾ ਵਾਸ ਹੋ ਸਕਦਾ ਹੈ | ਇਸ ਦੌਰਾਨ ਡੀ.ਪੀ.ਆਰ.ਓ. ਰਾਮ ਲੁਭਾਇਆ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ 'ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਜਿੱਤ ਹਾਰ ਬਰਦਾਸ਼ਤ ਕਰਨ ਦੀ ਸ਼ਕਤੀ ਵੀ ਪ੍ਰਦਾਨ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖਿਡਾਰੀਆਂ ਨੂੰ ਵਧੀਆ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਬਲਾਕ ਨੋਡਲ ਅਫ਼ਸਰ ਸਰਬਜੀਤ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਜਾਰੀ ਸਮਾਂ ਸਾਰਨੀ ਅਨੁਸਾਰ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਰਾਗੜ੍ਹ ਮੁੰਡੇ ਸਕੂਲ ਦੇ ਖੇਡ ਮੈਦਾਨ ਵਿਖੇ ਕਰਵਾਈਆਂ ਗਈਆਂ ਹਨ | ਖੇਡਾਂ ਦੇ ਨਤੀਜਿਆਂ ਸਬੰਧੀ ਜਾਣਕਾਰੀ ਖੇਡ ਕਮੇਟੀ ਇੰਚਾਰਜ ਸੀ.ਐਚ.ਟੀ. ਪਵਨ ਕੁਮਾਰ ਨੇ ਦੱਸਿਆ ਕਿ ਖੋ-ਖੋ ਮੁੰਡਿਆਂ 'ਚੋਂ ਤੰਗੋਸ਼ਾਹ ਨੇ ਪਹਿਲਾ ਸਥਾਨ ਤੇ ਤਾਰਾਗੜ੍ਹ ਨੇ ਦੂਜਾ ਸਥਾਨ ਹਾਸਲ ਕੀਤਾ, ਖੋ-ਖੋ ਕੁੜੀਆਂ ਦੇ ਮੁਕਾਬਲਿਆਂ 'ਚ ਤੰਗੋਸ਼ਾਹ ਨੇ ਪਹਿਲਾ ਅਤੇ ਤਾਰਾਗੜ੍ਹ ਨੇ ਦੂਜਾ ਸਥਾਨ ਹਾਸਲ ਕੀਤਾ | ਓਵਰਆਲ ਟਰਾਫ਼ੀ ਕਲੱਸਟਰ ਤੰਗੋਸ਼ਾਹ ਦੇ ਵਿਦਿਆਰਥੀਆਂ ਵਲੋਂ ਸਭ ਤੋਂ ਵੱਧ ਤਗਮੇ ਹਾਸਲ ਕਰਕੇ ਜਿੱਤੀ ਗਈ ਹੈ | ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਮਹਿਮਾਨਾਂ ਤੇ ਸਟਾਫ਼ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੈਂਟਰ ਹੈਡ ਟੀਚਰ ਅੰਜੂ ਬਾਲਾ, ਸੈਂਟਰ ਹੈਡ ਟੀਚਰ ਸਿ੍ਸ਼ਟਾ ਦੇਵੀ, ਐਚ.ਟੀ. ਅਜੇ ਮਹਾਜਨ, ਕਲਰਕ ਨਰੇਸ਼ ਕੁਮਾਰ, ਡੀ.ਪੀ.ਈ. ਗੁਰਸ਼ਰਨ ਕੌਰ, ਪੀ.ਟੀ.ਆਈ. ਸੁਲਕਸ਼ਨਾ, ਰਾਕੇਸ਼ ਕੁਮਾਰ, ਸੁਨੀਲ ਕੁਮਾਰ, ਵਿਜੇ ਮਸੀਹ, ਮਨਿੰਦਰ ਸਿੰਘ, ਸ਼ੈਲੇਂਦਰ ਸਿੰਘ, ਸੁਰੇਸ਼ ਕੁਮਾਰ, ਬਲਜਿੰਦਰ ਕੁਮਾਰ, ਬਲਕਾਰ ਅੱਤਰੀ, ਮਮਤਾ ਸੈਣੀ, ਪੂਜਾ ਰਾਣੀ, ਰੋਹਿਤ ਕੁਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਪੰਜਾਬ ਨੇ ਵਿਧਾਨ ਸਭਾ ਹਲਕਾ ਭੋਆ ਦੀਆਂ ਤਿੰਨ ਹੋਰ ਸੜਕਾਂ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ <br/> ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਪਠਾਨਕੋਟ 'ਚ ਇਲੈਕਟ੍ਰੀਕਲ ਸਾਰਕ ਸਟਾਰਟਅੱਪ ਦੀ ਇੰਕੂਏਸ਼ਨ ਲੈਬ ਦੀ ਸਥਾਪਨਾ <br/>
Ad Position 24