29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਆਰ.ਆਰ.ਐਮ.ਕੇ. ਆਰੀਆ ਮਹਿਲਾ ਮਹਾਂਵਿਦਿਆਲਿਆ ਨੂੰ ਪਹਿਲਾ ਰਾਸ਼ਟਰੀ ਪ੍ਰਾਪਤੀ ਪੁਰਸਕਾਰ 2025 ਹੋਇਆ ਪ੍ਰਾਪਤ <br/>

Ad Position 21
No active advertisement
ਆਰ.ਆਰ.ਐਮ.ਕੇ. ਆਰੀਆ ਮਹਿਲਾ ਮਹਾਂਵਿਦਿਆਲਿਆ ਦੀ ਪਿ੍ੰਸੀਪਲ ਡਾ. ਗੁਰਮੀਤ ਕੌਰ ਸਨਮਾਨ ਹਾਸਲ ਕਰਦੇ ਹੋਏ | ਅਜੀਤ ਤਸਵੀਰ <br/> 17-10-2025
ਪਠਾਨਕੋਟ, 16 ਅਕਤੂਬਰ (ਸੰਧੂ)-ਆਰ.ਆਰ.ਐਮ.ਕੇ. ਆਰੀਆ ਮਹਿਲਾ ਮਹਾਂਵਿਦਿਆਲਿਆ ਦੀ ਪਿ੍ੰਸੀਪਲ ਡਾ: ਗੁਰਮੀਤ ਕੌਰ ਨੂੰ ਅਕਾਦਮਿਕ ਉੱਤਮਤਾ ਲਈ ਸਰਵੋਤਮ ਪਿ੍ੰਸੀਪਲ ਪੁਰਸਕਾਰ, ਔਰਤਾਂ ਦੇ ਅਧਿਕਾਰਾਂ ਨੂੰ ਉਤਸ਼ਾਹਿਤ ਕਰਨ ਲਈ ਸੰਸਥਾਗਤ ਪੁਰਸਕਾਰ ਤੇ ਜ਼ਿਲ੍ਹਾ ਪੱਧਰੀ ਸਭ ਤੋਂ ਵੱਧ ਪ੍ਰਗਤੀਸ਼ੀਲ ਸੰਸਥਾ 2025 ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ | ਡਾ: ਸ਼ਵੇਤਾ ਠਾਕੁਰ ਨੂੰ ਪਹਿਲੇ ਰਾਸ਼ਟਰੀ ਪ੍ਰਾਪਤੀ ਪੁਰਸਕਾਰ 2025 ਦੇ ਤਹਿਤ ਸਾਲ ਦਾ ਸਰਵੋਤਮ ਖੋਜ-ਕਰਤਾ (ਫੈਕਲਟੀ) ਪੁਰਸਕਾਰ ਪ੍ਰਾਪਤ ਹੋਇਆ | ਇਹ ਸਮਾਗਮ ਸੀ.ਟੀ. ਯੂਨੀਵਰਸਿਟੀ ਲੁਧਿਆਣਾ ਵਿਖੇ ਸਫਲਤਾ ਪੂਰਵਕ ਆਯੋਜਿਤ ਕੀਤਾ ਗਿਆ | ਜਿਸ ਵਿਚ ਖੇਤਰ ਭਰ ਦੇ 45 ਸੰਸਥਾਵਾਂ ਨੇ ਹਿੱਸਾ ਲਿਆ | ਸਮਾਗਮ ਵਿਚ ਸੀ.ਟੀ. ਯੂਨੀਵਰਸਿਟੀ ਦੇ ਵਾਈਸ ਚਾਂਸਲਰ ਤੇ ਨੈਸ਼ਨਲ ਐਜੂਟਰੱਸਟ ਆਫ਼ ਇੰਡੀਆ ਦੇ ਸੀ.ਈ.ਓ. ਸਮਰੱਥ ਸ਼ਰਮਾ ਨੇ ਸ਼ਿਰਕਤ ਕੀਤੀ | ਮੁੱਖ ਮਹਿਮਾਨ ਜਗਰਾਉਂ ਵਿਧਾਨ ਸਭਾ ਦੀ ਮੈਂਬਰ ਸਰਬਜੀਤ ਕੌਰ ਮਾਣੂਕੇ ਨੇ ਇਸ ਮੌਕੇ ਸ਼ਿਰਕਤ ਕੀਤੀ ਤੇ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਨੂੰ ਉਨ੍ਹਾਂ ਦੇ ਸਮਰਪਣ ਅਤੇ ਉੱਤਮਤਾ ਲਈ ਵਧਾਈ ਦਿੱਤੀ | ਸਮਰੱਥ ਸ਼ਰਮਾ ਨੇ ਭਾਗ ਲੈਣ ਵਾਲੀਆਂ ਸੰਸਥਾਵਾਂ, ਪਿ੍ੰਸੀਪਲਾਂ ਤੇ ਚਾਂਸਲਰਾਂ ਦੇ ਸੁਹਿਰਦ ਯਤਨਾਂ ਦੀ ਸ਼ਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਜਾਗਰਨ ਦੌਰਾਨ ਅੱਲਾ ਹੂ ਅੱਲਾਹ ਦੇ ਨਾਅਰੇ ਦੇ ਵਿਰੋਧ 'ਚ ਵਿਸ਼ਵ ਹਿੰਦੂ ਪ੍ਰੀਸ਼ਦ ਨੇ ਏ.ਡੀ.ਸੀ. ਨੂੰ ਮੰਗ ਪੱਤਰ ਦਿੱਤਾ... ਅਗਲੀ ਖ਼ਬਰ ਕੈਬਨਿਟ ਮੰਤਰੀ ਪੰਜਾਬ ਨੇ ਵਿਧਾਨ ਸਭਾ ਹਲਕਾ ਭੋਆ ਦੀਆਂ ਤਿੰਨ ਹੋਰ ਸੜਕਾਂ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ <br/>
Ad Position 24