29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪੀ.ਐਮ. ਸ੍ਰੀ ਸ.ਸੀ.ਸੈਕੰ. ਸਕੂਲ ਹਰਪੁਰਾ ਧੰਦੋਈ ਵਿਖੇ ਸਟੇਟ ਐਵਾਰਡੀ ਪਿ੍ੰਸੀਪਲ ਡਾ. ਸੁਨੀਤਾ ਕੌਸ਼ਲ ਦਾ ਸਨਮਾਨ <br/>

Ad Position 21
No active advertisement
ਪਿ੍ੰ. ਡਾ. ਸੁਨੀਤਾ ਕੌਸ਼ਲ ਦਾ ਸਨਮਾਨ ਕਰਦੇ ਪ੍ਰਭਜੋਤ ਸਿੰਘ ਤੇ ਹੋਰ | ਅਜੀਤ ਤਸਵੀਰ <br/> 17-10-2025
ਬਟਾਲਾ, 16 ਅਕਤੂਬਰ (ਸਤਿੰਦਰ ਸਿੰਘ)-ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਪੁਰਾ ਧੰਦੋਈ ਦੇ ਇੰਚਾਰਜ ਸ: ਪ੍ਰਭਜੋਤ ਸਿੰਘ ਦੀ ਅਗਵਾਈ 'ਚ ਪਿ੍ੰਸੀਪਲ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਸ੍ਰੀਮਤੀ ਡਾ. ਸੁਨੀਤਾ ਕੌਸ਼ਲ ਨੂੰ ਸਟੇਟ ਐਵਾਰਡ ਮਿਲਣ ਉਪਰੰਤ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਪੁਰਾ ਧੰਦੋਈ ਪਹੁੰਚਣ 'ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਅਧਿਆਪਕ ਬੁਲਾਰਿਆਂ ਨੇ ਕਿਹਾ ਕਿ ਡਾ. ਕੌਸ਼ਲ ਨੂੰ ਇਹ ਐਵਾਰਡ ਮਿਲਣ ਪਿੱਛੇ ਉਨ੍ਹਾਂ ਦੀ ਸਖ਼ਤ ਮਿਹਨਤ ਹੈ | ਉਨ੍ਹਾਂ ਕਿਹਾ ਕਿ ਮਿਹਨਤ ਹੀ ਸਫ਼ਲਤਾ ਦੀ ਪਹਿਲੀ ਕੁੰਜੀ ਕਿਰਤ ਹੈ, ਇਸ ਤੋਂ ਬਿਨਾਂ ਸਫ਼ਲਤਾ ਦਾ ਸਵਾਦ ਕਦੇ ਚੱਖਿਆ ਨਹੀਂ ਜਾ ਸਕਦਾ | ਜ਼ਿੰਦਗੀ ਵਿਚ ਅੱਗੇ ਵਧਣ, ਮੁਕਾਮ ਹਾਸਲ ਕਰਨ ਲਈ ਮਨੁੱਖ ਨੂੰ ਸਖ਼ਤ ਮਿਹਨਤ ਕਰਨੀ ਪੈਂਦੀ ਹੈ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਵਾਲਮੀਕਿ ਮਹਾਰਾਜ ਦਾ ਪ੍ਰਗਟ ਦਿਵਸ ਧੂਮ-ਧਾਮ ਨਾਲ ਮਨਾਇਆ <br/> ਅਗਲੀ ਖ਼ਬਰ ਪ੍ਰੋਫ਼ੈਸਰ ਹਰਭਜਨ ਸਿੰਘ 'ਮਿਊਜ਼ੀਸੀਅਨ ਆਫ਼ ਦੀ ਯੀਅਰ 2025' ਐਵਾਰਡ ਨਾਲ ਸਨਮਾਨਿਤ <br/>
Ad Position 24