28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸਰਪੰਚ ਗੁਰਤੇਜ ਸਿੰਘ ਰਣਸੀਕਾ ਯੁੱਧ ਨਸ਼ਿਆਂ ਵਿਰੁੱਧ ਦੇ ਬਲਾਕ ਕੋਆਰਡੀਨੇਟਰ ਨਿਯੁਕਤ

Ad Position 21
No active advertisement
ਅਜੀਤ ਡੈਸਕ 17-10-2025
ਕੋਟਲੀ ਸੂਰਤ ਮੱਲ੍ਹੀ, 16 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਬਲਾਕ ਡੇਰਾ ਬਾਬਾ ਨਾਨਕ ਦੇ ਪਿੰਡ ਰਣਸੀਕਾ ਤੱਲਾ ਦੇ ਸਰਪੰਚ ਗੁਰਤੇਜ ਸਿੰਘ ਨੂੰ ਯੁੱਧ ਨਸ਼ਿਆਂ ਵਿਰੁੱਧ ਦਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਇਸ ਸਬੰਧੀ ਸਰਪੰਚ ਗੁਰਤੇਜ ਸਿੰਘ ਰਣਸੀਕਾ ਤੱਲਾ ਨੇ ਦੱਸਿਆ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਨਸ਼ਿਆਂ ਨੂੰ ਜੜੋਂ ਖ਼ਤਮ ਕਰਨ ਲਈ ਸ਼ੁਰੂ ਕੀਤੇ ਗਏ ਯੁੱਧ ਨਸ਼ਿਆਂ ਦਾ ਉਨ੍ਹਾਂ ਨੂੰ ਬਲਾਕ ਕੋਆਰਡੀਨੇਟਰ ਲਗਾਇਆ ਗਿਆ ਹੈ ਤੇ ਉਹ ਨੌਜਵਾਨੀ ਨੂੰ ਬਚਾਉਣ ਤੇ ਰੰਗਲਾ ਪੰਜਾਬ ਬਣਾਉਣ ਲਈ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ 'ਚ ਆਪਣਾ ਪੂਰਾ ਯੋਗਦਾਨ ਦੇਣਗੇ | ਉਨ੍ਹਾਂ ਦੱਸਿਆ ਕਿ ਨਸ਼ਿਆਂ ਵਿਰੁੱਧ ਸਰਕਾਰ ਦੀ ਮੁਹਿੰਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ ਤੇ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਨੂੰ ਠੱਲ੍ਹ ਪਾਉਣ 'ਚ ਸਰਕਾਰ ਕਾਮਯਾਬ ਹੋਈ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਕਿਹਾ, ਉਹ ਕਰਕੇ ਦਿਖਾਇਆ ਹੈ | ਸਰਪੰਚ ਗੁਰਤੇਜ ਸਿੰਘ ਦੀ ਨਿਯੁਕਤੀ ਦਾ ਸਰਪੰਚ ਲਖਵਿੰਦਰ ਸਿੰਘ ਬਰਿਆਰ, ਸਰਪੰਚ ਸਮਸ਼ੇਰ ਸਿੰਘ ਸ਼ੇਰਾ, ਬਲਾਕ ਪ੍ਰਧਾਨ ਬਲਵਿੰਦਰ ਸਿੰਘ ਸੱਬਾ, ਸਰਪੰਚ ਕੰਵਲਜੀਤ ਸਿੰਘ ਫੱਤੂਪੁਰ, ਸਰਪੰਚ ਦਲਜੀਤ ਸਿੰਘ ਦੇਹੜ, ਬਲਾਕ ਪ੍ਰਧਾਨ ਗੁਰਵਿਦਰ ਸਿੰਘ ਨਬੀਨਗਰ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਨੇ ਸਵਾਗਤ ਕਰਦਿਆਂ ਸਰਕਾਰ ਨਸ਼ਿਆਂ ਵਿਰੁੱਧ ਮੁਹਿੰਮ ਦਾ ਸਵਾਗਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸੈਂਟਰਲ ਕਾਲਜ ਘੁਮਾਣ ਵਿਖੇ ਪ੍ਰਸਿੱਧ ਨਿ੍ਤਕੀ ਨੈਨਿਕਾ ਗਾਂਗਣੀ ਨੇ ਕੱਥਕ ਡਾਂਸ ਪੇਸ਼ ਕੀਤਾ <br/> ਅਗਲੀ ਖ਼ਬਰ ਆਟੋ ਰਿਕਸ਼ਾ 'ਚ ਬਹੁਗਿਣਤੀ ਬੱਚੇ ਬਿਠਾਉਣ 'ਤੇ ਪੁਲਿਸ ਨੇ ਕੱਟਿਆ ਚਲਾਨ <br/>
Ad Position 24