28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸੈਂਟਰਲ ਕਾਲਜ ਘੁਮਾਣ ਵਿਖੇ ਪ੍ਰਸਿੱਧ ਨਿ੍ਤਕੀ ਨੈਨਿਕਾ ਗਾਂਗਣੀ ਨੇ ਕੱਥਕ ਡਾਂਸ ਪੇਸ਼ ਕੀਤਾ <br/>

Ad Position 21
No active advertisement
ਸੈਂਟਰਲ ਕਾਲਜ ਘੁਮਾਣ ਵਿਖੇ ਪ੍ਰਸਿੱਧ ਨਿ੍ਤਕੀ ਨੈਨਿਕਾ ਗਾਂਗਣੀ ਨਾਲ ਵਿਦਿਆਰਥਣਾਂ, ਐੱਮ.ਡੀ. ਸਤਿੰਦਰ ਕੌਰ ਪਨੂੰ, ਪਰਮਿੰਦਰ ਸਿੰਘ ਸੈਣੀ ਤੇ ਹੋਰ | ਤਸਵੀਰ : ਬੰਮਰਾਹ <br/> 17-10-2025
ਘੁਮਾਣ, 16 ਅਕਤੂਬਰ (ਬੰਮਰਾਹ)-ਨੌਜਵਾਨਾਂ 'ਚ ਸੱਭਿਆਚਾਰਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ ਇੰਡੀਅਨ ਇੰਟਰਨੈਸ਼ਨਲ ਰੂਰਲ ਕਲਚਰਲ ਸੈਂਟਰ ਨਵੀਂ ਦਿੱਲੀ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਜ਼ਿਲ੍ਹਾ ਮੈਜਿਸਟ੍ਰੇਟ ਦਲਵਿੰਦਰਜੀਤ ਸਿੰਘ ਨੂੰ ਸੱਭਿਆਚਾਰਕ ਕਦਰਾਂ-ਕੀਮਤਾਂ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਦੇ 10 ਵੱਖ-ਵੱਖ ਵਿਦਿਅਕ ਸੰਸਥਾਵਾਂ ਵਿਚ ਕਥਕ ਨਾਚ ਪੇਸ਼ ਕਰਨ ਦੀ ਬੇਨਤੀ ਕੀਤੀ ਸੀ, ਜਿਸ ਕਾਰਨ ਉਨ੍ਹਾਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਪਰਮਜੀਤ ਕੌਰ ਤੇ ਜ਼ਿਲ੍ਹਾ ਹੈਰੀਟੇਜ ਸੋਸਾਇਟੀ ਦੇ ਸਕੱਤਰ ਪ੍ਰੋਫ਼ੈਸਰ ਰਾਜ ਕੁਮਾਰ ਨੂੰ ਇਨ੍ਹਾਂ ਦੇ ਪ੍ਰਬੰਧ ਕਰਨ ਲਈ ਨਿਰਦੇਸ਼ ਦਿੱਤੇ | ਇਸੇ ਤਹਿਤ ਜ਼ਿਲ੍ਹਾ ਗਾਈਡੈਂਸ ਕੌਂਸਲਰ ਪਰਮਿੰਦਰ ਸਿੰਘ ਸੈਣੀ ਕਮ ਪ੍ਰੋਗਰਾਮ ਅਫ਼ਸਰ ਨੂੰ ਮਿਲੇ ਨਿਰਦੇਸ਼ਾਂ ਤਹਿਤ ਸੈਂਟਰਲ ਕਾਲਜ ਘੁਮਾਣ ਦੇ ਐੱਮ.ਡੀ. ਡਾਕਟਰ ਸਤਿੰਦਰ ਕੌਰ ਪਨੂੰ ਦੇ ਸਹਿਯੋਗ ਨਾਲ ਕਥਕ ਨਾਚ ਪੇਸ਼ ਕੀਤਾ ਗਿਆ ਤੇ ਵਿਦਿਆਰਥੀਆਂ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਸੱਭਿਆਚਾਰ ਦੀ ਝਲਕ ਦਿਖਾ ਕੇ ਅਮੀਰ ਵਿਰਾਸਤ ਬਾਰੇ ਜਾਣੂ ਕਰਵਾਇਆ ਗਿਆ | ਇਸ ਮੌਕੇ ਪਰਮਿੰਦਰ ਸਿੰਘ ਸੈਣੀ ਨੇ ਕਿਹਾ ਕਿ ਇਹ ਕੱਥਕ ਡਾਂਸਰ ਗਾਂਗਣੀ ਦਾ ਨਾਚ ਅਗਲੇ 5 ਦਿਨਾਂ ਲਈ ਜ਼ਿਲ੍ਹੇ ਦੇ ਵੱਖ-ਵੱਖ ਵਿਦਿਅਕ ਅਦਾਰਿਆਂ ਵਿਚ ਪੇਸ਼ ਕੀਤਾ ਜਾਵੇਗਾ | ਸਕੂਲ ਦੀ ਐੱਮ.ਡੀ. ਡਾ. ਸਤਿੰਦਰ ਕੌਰ ਪਨੂੰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੱਭਿਆਚਾਰਕ ਦੇ ਅਮੀਰ ਵਿਰਸੇ ਨਾਲ ਵਿਦਿਆਰਥੀਆਂ ਨੂੰ ਜਾਣੂ ਕਰਵਾਉਣਾ ਇਕ ਸ਼ਾਲਾਘਾਯੋਗ ਉਪਰਾਲਾ ਹੈ ਤੇ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਲਈ ਸਕੂਲ ਮੈਨੇਜਮੈਂਟ ਹਮੇਸ਼ਾ ਤਿਆਰ ਹੈ | ਇਸ ਮੌਕੇ ਸਹਾਇਕ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਕੁਮਾਰ, ਸੇਂਟ ਵਾਰੀਅਰ ਸਕੂਲ ਦੇ ਡਾਇਰੈਕਟਰ ਸਰਵਨ ਸਿੰਘ ਧੰਦਲ, ਹਰੀਸ਼ ਗੰਗਾਨੀ, ਦਿਨੇਸ਼ ਪ੍ਰਸਾਦ, ਪਿ੍ੰਸਿਪਲ ਗਗਨਦੀਪ ਸਿੰਘ, ਆਧਿਆਪਕ ਅਰੁਣ ਕੁਮਾਰ ਆਦਿ ਮੌਜ਼ੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ 'ਚ ਨੌਜਵਾਨ ਦੀ ਮੌਤ ਅਗਲੀ ਖ਼ਬਰ ਸਰਪੰਚ ਗੁਰਤੇਜ ਸਿੰਘ ਰਣਸੀਕਾ ਯੁੱਧ ਨਸ਼ਿਆਂ ਵਿਰੁੱਧ ਦੇ ਬਲਾਕ ਕੋਆਰਡੀਨੇਟਰ ਨਿਯੁਕਤ
Ad Position 24