28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ ਸ੍ਰੀ ਸਹਿਜ ਪਾਠ ਕਰਨ ਵਾਲੇ ਬੱਚਿਆਂ ਦਾ ਸਨਮਾਨ <br/>

Ad Position 21
No active advertisement
ਸ੍ਰੀ ਸਹਿਜ ਪਾਠ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਦੇ ਭਾਈ ਰਾਜਪਾਲ ਸਿੰਘ ਅੰਮਿ੍ਤਸਰ ਵਾਲੇ ਤੇ ਹੋਰ ਸਟਾਫ ਮੈਂਬਰ | ਤਸਵੀਰ : ਢਿੱਲੋਂ <br/> 17-10-2025
ਹਰਚੋਵਾਲ, 16 ਅਕਤੂਬਰ (ਢਿੱਲੋਂ, ਭਾਮ)-ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਅੰਮਿ੍ਤਸਰ ਵਲੋਂ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ 'ਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਸ੍ਰੀ ਸਹਿਜ ਪਾਠ ਸੰਪੂਰਨ ਕੀਤੇ ਗਏ ਹਨ | ਉਨ੍ਹਾਂ ਦੇ ਅੱਜ ਗੁਰਦੁਆਰਾ ਸਾਹਿਬ ਦੇ ਹਾਲ ਵਿਖੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਉਪਰੰਤ ਭਾਈ ਰਾਜਪਾਲ ਸਿੰਘ ਨੇ ਬੱਚਿਆਂ ਨੂੰ ਕਿਹਾ ਕਿ ਤੁਸੀਂ ਬਹੁਤ ਹੀ ਭਾਗਾਂ ਵਾਲੇ ਹੋ, ਜਿਨ੍ਹਾਂ ਨੇ ਸ੍ਰੀ ਸਹਿਜ ਪਾਠ ਸੰਪੂਰਨ ਕੀਤੇ ਹਨ | ਇਸ ਛੋਟੀ ਉਮਰ ਵਿਚ ਵੀ ਤੁਸੀਂ ਗੁਰਬਾਣੀ ਨੂੰ ਪੜਿਆ ਤੇ ਮੰਨਿਆ ਹੈ | ਉਨ੍ਹਾਂ ਬੱਚਿਆਂ ਨੂੰ ਸ੍ਰੀ ਸਹਿਜ ਪਾਠ ਲਗਾਤਾਰ ਕਰਦੇ ਰਹਿਣ ਲਈ ਪ੍ਰੇਰਿਤ ਵੀ ਕੀਤਾ | ਉਨ੍ਹਾਂ ਵਲੋਂ ਸਹਿਜ ਪਾਠ ਕਰਨ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਥੇਦਾਰ ਬਾਬਾ ਬਲਵਿੰਦਰ ਸਿੰਘ, ਜਥੇਦਾਰ ਬਾਬਾ ਦਲਬੀਰ ਸਿੰਘ, ਭਾਈ ਜਤਿੰਦਰ ਸਿੰਘ ਸੋਹਲ, ਭਾਈ ਗੁਰਵਿੰਦਰ ਸਿੰਘ, ਭਾਈ ਮਲੂਕ ਸਿੰਘ, ਭਾਈ ਸੁਖਬੀਰ ਸਿੰਘ, ਭਾਈ ਦਿਲਬਾਗ ਸਿੰਘ, ਇੰਚਾਰਜ ਬੀਬੀ ਸੁਰਜੀਤ ਕੌਰ, ਅਮਰਜੀਤ ਕੌਰ, ਰਾਜਬੀਰ ਕੌਰ, ਮੁਸਕਾਨਪ੍ਰੀਤ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਬੋਰਡ ਕਰਮਚਾਰੀ ਦਲ ਦੀ ਮੀਟਿੰਗ <br/> ਅਗਲੀ ਖ਼ਬਰ ਸੀਨੀਅਰ ਸੈਕੰਡਰੀ ਸਕੂਲ ਖੁਜਾਲਾ 'ਚ ਵੱਖ-ਵੱਖ ਵਿਸ਼ਿਆਂ ਆਧਾਰਿਤ ਮੇਲਾ ਕਰਵਾਇਆ <br/>
Ad Position 24