28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਗੁਰੂ ਨਾਨਕ ਕਾਲਜ ਬਟਾਲਾ ਦੀ ਬੈਡਮਿੰਟਨ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਗੁਰੂ ਨਾਨਕ ਕਾਲਜ ਬਟਾਲਾ ਦੇ ਬੈਡਮਿੰਟਨ ਖਿਡਾਰੀਆਂ ਦਾ ਸਨਮਾਨ ਕਰਦੇ ਪਿ੍ੰ. ਡਾ. ਚਰਨਜੀਤ ਸਿੰਘ ਤੇ ਹੋਰ | ਅਜੀਤ ਤਸਵੀਰ <br/> 17-10-2025
ਬਟਾਲਾ, 16 ਅਕਤੂਬਰ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ਦੀ ਬੈਡਮਿੰਟਨ (ਲੜਕੇ) ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਕਰਵਾਏ ਅੰਤਰ-ਕਾਲਜ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਟੀਮ ਨੇ ਪਹਿਲੇ 2 ਨਾਕ-ਆਊਟ ਮੈਚ ਜਿੱਤ ਕੇ ਬੈਡਮਿੰਟਨ ਲੀਗ ਲਈ ਯੋਗਤਾ ਪ੍ਰਾਪਤ ਕੀਤੀ | ਪਹਿਲੇ ਨਾਕ-ਆਊਟ ਮੈਚ 'ਚ ਟੀਮ ਨੇ ਸਰਕਾਰੀ ਕਾਲਜ ਗੁਰਦਾਸਪੁਰ ਅੇ ਦੂਜਾ ਨਾਕ ਆਊਟ ਮੈਚ ਲਾਅ ਕਾਲਜ ਅੰਮਿ੍ਤਸਰ ਨੂੰ ਹਰਾ ਕੇ ਬੈਡਮਿੰਟਨ ਲੀਗ ਟੂਰਨਾਮੈਂਟ ਵਿਚ ਪ੍ਰਵੇਸ਼ ਕੀਤਾ | ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲੀਗ ਮੈਚ ਦੁਆਬਾ ਕਾਲਜ ਜਲੰਧਰ ਵਿਖੇ ਕਰਵਾਏ ਗਏ, ਜਿੱਥੇ ਕਈ ਸਖ਼ਤ ਮੁਕਾਬਲਿਆਂ ਤੋਂ ਬਾਅਦ ਗੁਰ ਨਾਨਕ ਕਾਲਜ ਬਟਾਲਾ ਦੀ ਟੀਮ ਨੇ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਕਾਲਜ ਦੇ ਪਿ੍ੰਸੀਪਲ ਡਾ. ਚਰਨਜੀਤ ਸਿੰਘ ਨੇ ਇਸ ਉਪਲੱਬਧੀ 'ਤੇ ਟੀਮ ਦੇ ਖਿਡਾਰੀਆਂ ਤੇ ਕੋਚ ਪ੍ਰੋ. ਗੁਰਮੁਖ ਸਿੰਘ ਤੇ ਪ੍ਰੋ. ਮਨਪ੍ਰੀਤ ਸਿੰਘ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸਿੱਖਿਆ ਦਫ਼ਤਰ (ਸੈ:) ਵਲੋਂ ਜਾਰੀ ਅਸਪੱਸ਼ਟ ਪੱਤਰ ਕਾਰਨ ਜ਼ਿਲ੍ਹਾ ਭਰ ਤੋਂ ਆਡਿਟ ਕਰਵਾਉਣ ਆਏ ਸਕੂਲ ਮੁਖੀ ਹੋਏ... ਅਗਲੀ ਖ਼ਬਰ ਬਿਜਲੀ ਬੋਰਡ ਕਰਮਚਾਰੀ ਦਲ ਦੀ ਮੀਟਿੰਗ <br/>
Ad Position 24