28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

200 ਹੜ੍ਹ ਪੀੜਤ ਪਰਿਵਾਰਾਂ ਨੂੰ ਕੰਬਲ ਤੇ ਗੱਦਿਆਂ ਦੀ ਵੰਡ <br/>

Ad Position 21
No active advertisement
ਹੜ੍ਹ ਪੀੜਤ ਪਰਿਵਾਰਾਂ ਨੂੰ ਕੰਬਲ ਤੇ ਗੱਦਿਆਂ ਦੀ ਵੰਡ ਕਰਦੇ ਹੋਏ ਬਾਬਾ ਬਲਬੀਰ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲੇ | ਤਸਵੀਰ : ਵਿਜੇ ਸ਼ਰਮਾ <br/> 17-10-2025
ਡੇਰਾ ਬਾਬਾ ਨਾਨਕ, 16 ਅਕਤੂਬਰ (ਵਿਜੇ ਸ਼ਰਮਾ)-ਮਨੁੱਖਤਾ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ 'ਗੁਰੂ ਨਾਨਕ ਨਾਮ ਸੇਵਾ ਮਿਸ਼ਨ' ਡੇਰਾ ਬਾਬਾ ਨਾਨਕ ਵਲੋਂ ਹੜ੍ਹ ਪੀੜਤ ਖੇਤਰਾਂ ਅੰਦਰ ਚੱਲ ਰਹੀਆਂ ਸੇਵਾਵਾਂ ਤਹਿਤ ਵੱਖ-ਵੱਖ ਪਿੰਡਾਂ ਦੇ ਪੀੜਤ 200 ਪਰਿਵਾਰਾਂ ਨੂੰ ਕੰਬਲ ਤੇ ਗੱਦਿਆਂ ਦੀ ਵੰਡ ਕੀਤੀ ਗਈ | ਇਸ ਮੌਕੇ ਮਿਸ਼ਨ ਦੇ ਚੇਅਰਮੈਨ ਤੇ ਗੁਰੂ ਨਾਨਕ ਦੇਵ ਜੀ ਦੀ ਅੰਸ-ਬੰਸ ਬਾਬਾ ਬਲਬੀਰ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲਿਆਂ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਗਾਹਲੜ੍ਹੀ, ਹਕੀਮਪੁਰ, ਠਾਕਰਪੁਰ, ਰਾਮਪੁਰ, ਨਸ਼ਹਿਰਾ, ਤਲਵੰਡੀ, ਖੁਸ਼ੀਪੁਰ ਆਦਿ ਦੇ 200 ਪੀੜਤ ਪਰਿਵਾਰਾਂ ਨੂੰ ਕੰਬਲ ਅਤੇ ਗੱਦਿਆਂ ਦੀ ਵੰਡ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਮਿਸ਼ਨ ਵਲੋਂ ਜਲਦੀ ਹੀ ਹੜ੍ਹ ਪ੍ਰਭਾਵਿਤ ਪਿੰਡਾਂ ਅੰਦਰ ਜਾ ਕੇ ਮੈਡੀਕਲ ਕੈਂਪ ਲਗਾਏ ਜਾਣ ਦਾ ਵੀ ਪ੍ਰੋਗਰਾਮ ਉਲੀਕਿਆ ਗਿਆ ਹੈ | ਇਸ ਮੌਕੇ ਬਲਕਾਰ ਸਿੰਘ, ਮੈਨੇਜਰ ਹਰਪ੍ਰੀਤ ਸਿੰਘ, ਮਨਦੀਪ ਸਿੰਘ ਬੇਦੀ, ਮੁਖਤਿਆਰ ਸਿੰਘ, ਜਸਪ੍ਰੀਤ ਸਿੰਘ, ਨਿਸ਼ਾਨ ਸਿੰਘ ਸਰਪੰਚ, ਗੁਰਭੇਜ ਸਿੰਘ, ਗੁਰਦੇਵ ਸਿੰਘ, ਜੋਗਾ ਸਿੰਘ, ਡਾ. ਸਰਦੂਲ ਸਿੰਘ, ਗੁਰਮੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਦੀਆਂ 10 ਬਿਜਲੀ ਤੇ ਸੋਲਰ ਮੋਟਰਾਂ ਦੀਆਂ ਤਾਰਾਂ ਚੋਰੀ ਅਗਲੀ ਖ਼ਬਰ ਪੁਲਿਸ ਵਲੋਂ ਇਕ ਵਿਅਕਤੀ ਨਾਮਜ਼ਦ ਤੇ ਤਿੰਨ ਅਣਪਛਾਤਿਆਂ ਖ਼ਿਲਾਫ਼ ਮੁਕੱਦਮਾ ਦਰਜ <br/>
Ad Position 24