28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਮੁਰਾਦਾਬਾਦ ਤੋਂ ਆਈ ਸੰਸਥਾ ਵਲੋਂ ਹੜ੍ਹ ਪੀੜਤ ਕਿਸਾਨਾਂ ਨੂੰ ਖਾਦ, ਬੀਜ ਅਤੇ ਡੀਜ਼ਲ ਦੀ ਵੰਡ <br/>

Ad Position 21
No active advertisement
ਮੁਰਾਦਾਬਾਦ ਤੋਂ ਹੜ੍ਹ ਪੀੜਤ ਕਿਸਾਨਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੀ ਸੰਸਥਾ ਦੇ ਮੈਂਬਰਾਂ ਦਾ ਸਨਮਾਨ ਕਰਦੇ ਹੋਏ ਖਲੀਲਪੁਰ ਪਰਿਵਾਰ ਦੇ ਮੈਂਬਰ | ਤਸਵੀਰ : ਵਿਜੇ ਸ਼ਰਮਾ <br/> 17-10-2025
ਡੇਰਾ ਬਾਬਾ ਨਾਨਕ, 16 ਅਕਤੂਬਰ (ਵਿਜੇ ਸ਼ਰਮਾ)-ਪਿਛਲੇ ਦਿਨੀਂ ਰਾਵੀ ਅੰਦਰ ਆਏ ਹੜ੍ਹ ਕਾਰਨ ਬਰਬਾਦ ਹੋਈਆਂ ਫ਼ਸਲਾਂ ਦੇ ਸਬੰਧ 'ਚ ਪੀੜਤ ਕਿਸਾਨਾਂ ਦੀ ਸਹਾਇਤਾ ਲਈ ਮੁਰਾਦਾਬਾਦ (ਯੂ.ਪੀ.) ਤੋਂ ਸ: ਜਗਜੀਤ ਸਿੰਘ ਔਲਖ ਦੀ ਅਗਵਾਈ 'ਚ ਸਮਾਜਸੇਵੀ ਸੰਸਥਾ ਦੇ 25 ਮੈਂਬਰਾਂ ਦਾ ਗਰੁੱਪ ਸੀਨੀਅਰ ਅਕਾਲੀ ਆਗੂ ਜਥੇ. ਅਮਰੀਕ ਸਿੰਘ ਖਲੀਲਪੁਰ ਦੇ ਗ੍ਰਹਿ ਵਿਖੇ ਪਹੁੰਚਿਆ, ਜਿਥੇ ਉਨ੍ਹਾਂ ਵਲੋਂ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਸਮੱਗਰੀ ਦੀ ਵੰਡ ਸਬੰਧੀ ਵਿਸਥਾਰਤ ਚਰਚਾ ਕੀਤੀ ਗਈ | ਇਸ ਮੌਕੇ ਸੰਸਥਾ ਦੇ ਮੁਖੀ ਜਗਜੀਤ ਸਿੰਘ ਨੇ ਕਿਹਾ ਕਿ ਰਾਵੀ ਦਰਿਆ ਅੰਦਰ ਆਏ ਹੜ੍ਹ ਕਾਰਨ ਜਿਥੇ ਸਰਹੱਦੀ ਖੇਤਰ ਦੇ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ, ਉਥੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਹਜ਼ਾਰਾਂ ਏਕੜ ਫਸਲ ਵੀ ਬਰਬਾਦ ਹੋ ਗਈ ਹੈ | ਉਨ੍ਹਾਂ ਦੱਸਿਆ ਕਿ ਸਾਡੀ ਸੰਸਥਾ ਵਲੋਂ ਹੜ੍ਹ ਪ੍ਰਭਾਵਿਤ ਪਿੰਡ ਖਲੀਲਪੁਰ, ਮਾਨ, ਮੂਲੋਵਾਲੀ ਤੇ ਜੱਟਾਂ ਨੂੰ ਗੋਦ ਲਿਆ ਸੀ, ਜਿਸ ਸਬੰਧ 'ਚ ਸਾਡੀ ਸੰਸਥਾ ਦੀ 25 ਮੈਂਬਰੀ ਕਮੇਟੀ ਵਲੋਂ ਇਨ੍ਹਾਂ ਪਿੰਡਾਂ ਦੇ ਪ੍ਰਭਾਵਿਤ ਕਿਸਾਨਾਂ ਨੂੰ ਬੀਜ, ਡੀਜ਼ਲ ਤੇ ਖਾਦ ਮੁਹੱਈਆ ਕਰਵਾਈ ਗਈ ਹੈ | ਇਸ ਮੌਕੇ ਜਿਥੇ ਖਲੀਲਪੁਰ ਪਰਿਵਾਰ ਵਲੋਂ ਸੰਸਥਾ ਦੇ ਮੈਂਬਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ, ਉਥੇ ਰਾਹਤ ਸਮੱਗਰੀ ਦੀ ਵੰਡ ਦੌਰਾਨ ਉਨ੍ਹਾਂ ਦਾ ਵਿਸ਼ੇਸ਼ ਸਹਿਯੋਗ ਵੀ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਮੈਂਬਰ ਦਯਾ ਨੰਦ ਢਿੱਲੋਂ, ਜਸਵਿੰਦਰ ਸਿੰਘ ਢਿੱਲੋਂ, ਜੋਗਿੰਦਰ ਸਿੰਘ, ਚਿਮਨ ਸਿੰਘ, ਸੁਖਬੀਰ ਸਿੰਘ ਢਿੱਲੋਂ, ਹਰਿੰਦਰ ਸਿੰਘ ਤੋਂ ਇਲਾਵਾ ਸਤਵਿੰਦਰ ਸਿੰਘ ਖਲੀਲਪੁਰ, ਡਾ. ਸੁਖਦੀਪ ਸਿੰਘ ਮੂਲੋਵਾਲੀ ਤੇ ਇਲਾਕੇ ਦੇ ਹੋਰ ਮੁਹਤਬਰ ਸੱਜਣ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੈਨੇਡਾ 'ਚ ਦੀਵਾਲੀ ਦੀ ਡਾਕ ਟਿਕਟ ਜਾਰੀ <br/> ਅਗਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਸਾਈਬਰ ਕ੍ਰਾਈਮ ਜਾਗਰੂਕਤਾ ਕੈਂਪ <br/>
Ad Position 24