14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਪੰਡਤ ਮੋਹਨ ਲਾਲ ਕਾਲਜ 'ਚ ਦੀਵਾਲੀ ਮੇਲਾ ਲਗਾਇਆ <br/>

Ad Position 21
No active advertisement
ਪੰਡਤ ਮੋਹਨ ਲਾਲ ਕਾਲਜ 'ਚ ਕਰਵਾਏ ਦੀਵਾਲੀ ਮੇਲੇ ਮੌਕੇ ਪਿ੍ੰ. ਪ੍ਰੋ. ਪ੍ਰਦੀਪ ਕੌਰ, ਅਧਿਆਪਕਾਂ ਤੇ ਵਿਦਿਆਰਥਣਾਂ | ਤਸਵੀਰ : ਐਮ.ਐਸ. ਫੁੱਲ <br/> 18-10-2025
ਫ਼ਤਹਿਗੜ੍ਹ ਚੂੜੀਆਂ, 17 ਅਕਤੂਬਰ (ਐੱਮ.ਐੱਸ. ਫੁੱਲ)-ਸਥਾਨਕ ਪੰਡਤ ਮੋਹਨ ਲਾਲ ਐੱਸ.ਡੀ. ਕਾਲਜ ਫਾਰ ਗਰਲਜ ਫ਼ਤਹਿਗੜ੍ਹ ਚੂੜੀਆਂ ਵਿਖੇ ਪਿ੍ੰਸੀਪਲ ਪ੍ਰੋ. ਪ੍ਰਦੀਪ ਕੌਰ ਦੀ ਰਹਿਨੁਮਾਈ ਹੇਠ ਯੂਥ ਕਲੱਬ ਤੇ ਐੱਸ.ਡੀ. ਸਭਾ ਵਲੋਂ ਕਾਲਜ 'ਚ ਦੀਵਾਲੀ ਮੇਲਾ ਲਗਾਇਆ ਗਿਆ | ਇਸ ਦਿਨ ਕਾਲਜ ਵਿਚ ਲਕਸ਼ਮੀ ਪੂਜਾ ਕੀਤੀ ਗਈ, ਜਿਸ 'ਚ ਕਾਲਜ ਪਿ੍ੰਸੀਪਲ, ਸਮੂਹ ਸਟਾਫ਼ ਤੇ ਵਿਦਿਆਰਥਣਾਂ ਨੇ ਹਿੱਸਾ ਲਿਆ | ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਵਲੋਂ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਹੱਥ ਦੀਆਂ ਬਣਾਈਆਂ ਵਸਤਾਂ ਦੀ ਪ੍ਰਦਰਸ਼ਨੀ ਲਗਾਈ ਗਈ | ਵਿਦਿਆਰਥਣਾਂ ਦੇ ਨਾਲ ਉਨ੍ਹਾਂ ਦੇ ਮਾਪੇ ਵੀ ਇਸ ਮੇਲੇ ਨੂੰ ਵੇਖਣ ਪਹੁੰਚੇ, ਖਾਣ-ਪੀਣ ਦੇ ਸਟਾਲ ਵੀ ਲੱਗੇ, ਜਿਨ੍ਹਾਂ ਦਾ ਸਭ ਨੇ ਆਨੰਦ ਮਾਣਿਆ | ਕਾਲਜ ਪਿ੍ੰਸੀਪਲ ਪੋ੍ਰ. ਪ੍ਰਦੀਪ ਕੌਰ ਨੇ ਇਸ ਮੇਲੇ ਬਾਰੇ ਕਿਹਾ ਕਿ ਦੀਵਾਲੀ ਖੁਸ਼ੀਆਂ ਤੇ ਰੌਸ਼ਨੀਆਂ ਦਾ ਤਿਉਹਾਰ ਹੈ ਤੇ ਕਾਲਜ ਵਿਚ ਦੀਵਾਲੀ ਮੇਲਾ ਲਗਾ ਕੇ ਅਸੀਂ ਵਿਦਿਆਰਥਣਾਂ ਦੇ ਨਾਲ-ਨਾਲ ਉਨ੍ਹਾਂ ਦੇ ਮਾਤਾ-ਪਿਤਾ ਨਾਲ ਵੀ ਇਹ ਖੁਸ਼ੀ ਸਾਂਝੀ ਕਰਨੀ ਚਾਹੁੰਦੇ ਹਾਂ | ਉਨ੍ਹਾਂ ਨੇ ਇਸ ਮੇਲੇ ਦੇ ਇੰਚਾਰਜ ਡਾ. ਸਤਿੰਦਰ ਕੌਰ, ਪ੍ਰੋ. ਗੁਰਲੀਨ ਕੌਰ, ਪ੍ਰੋ. ਨੇਹਾ ਤੇ ਪ੍ਰੋ. ਰਮਨਦੀਪ ਕੌਰ ਦੁਆਰਾ ਕੀਤੇ ਮੇਲੇ ਦੇ ਸੁਚਾਰੂ ਪ੍ਰਬੰਧ ਲਈ ਉਨ੍ਹਾਂ ਦੀ ਤਾਰੀਫ਼ ਕੀਤੀ ਤੇ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਪ੍ਰੋ. ਰਵਿੰਦਰ ਕੌਰ, ਪ੍ਰੋ. ਜੋਤੀ ਤੇ ਪ੍ਰੋ. ਹਿਮਾਂਸ਼ੀ ਅਤੇ ਸਮੂਹ ਫ਼ੈਸ਼ਨ ਡਿਜਾਇਨਿੰਗ ਵਿਭਾਗ ਦੀਆਂ ਵਿਦਿਆਰਥਣਾਂ ਵਲੋਂ ਕੀਤੇ ਕੰਮ ਦੀ ਭਰਪੂਰ ਤਾਰੀਫ਼ ਕੀਤੀ |

Ad Position 22
No active advertisement
ਪਿਛਲੀ ਖ਼ਬਰ ਕ੍ਰਿਸਟਲ ਯੂਰੋ ਕਿਡਜ਼ ਸਕੂਲ ਦੇ ਵਿਦਿਆਰਥੀਆਂ ਨੇ ਹੜ੍ਹ ਪੀੜਤਾਂ ਨੰੂ ਦਿੱਤਾ ਦੀਵਾਲੀ ਦਾ ਤੋਹਫ਼ਾ <br/> ਅਗਲੀ ਖ਼ਬਰ ਵਿਧਾਇਕ ਰੰਧਾਵਾ ਵਲੋਂ 5 ਪਿੰਡਾਂ ਦੇ ਹੜ੍ਹ ਪੀੜਤ ਕਿਸਾਨਾਂ ਨੂੰ ਦੀਵਾਲੀ ਤੋਂ ਪਹਿਲਾਂ 1.13 ਕਰੋੜ ਮੁਆਵਜ਼ਾ ਵੰਡਿਆ <b...
Ad Position 24