13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਰਾਜ ਪੱਧਰੀ ਵੇਟ ਲਿਫ਼ਟਿੰਗ ਮੁਕਾਬਲਿਆਂ 'ਚ ਖ਼ਾਲਸਾ ਸਕੂਲ ਨੇ ਮੱਲਾਂ ਮਾਰੀਆਂ <br/>

Ad Position 21
No active advertisement
ਭਾਰ ਚੁੱਕਣ ਮੁਕਾਬਲੇ 'ਚ ਰਾਸ਼ਟਰੀ ਪੱਧਰ 'ਤੇ ਚੁਣੀ ਗਈ ਖਿਡਾਰਨ ਨਾਲ ਪਿ੍ੰਸੀਪਲ ਡਾ. ਗਗਨਜੀਤ ਕੌਰ ਤੇ ਸਟਾਫ | ਤਸਵੀਰ : ਸਵਰਨ ਸਿੰਘ <br/> 18-10-2025
ਧਾਰੀਵਾਲ, 17 ਅਕਤੂਬਰ (ਸਵਰਨ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸ਼ਹਿਰ ਖੰਨਾ ਵਿਖੇ ਕਰਵਾਏ ਰਾਜ ਪੱਧਰੀ ਭਾਰ ਚੁੱਕਣਾ (ਵੇਟ ਲਿਫ਼ਟਿੰਗ) ਮੁਕਾਬਲਿਆਂ 'ਚ ਸਥਾਨਕ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਖਾਲਸਾ ਸੀਨੀ. ਸੈਕੰ. ਪਬਲਿਕ ਸਕੂਲ ਧਾਰੀਵਾਲ ਨੇ ਮੱਲ੍ਹਾਂ ਮਾਰੀਆਂ ਹਨ | ਸਕੂਲ ਦੇ ਪਿ੍ੰਸੀਪਲ ਡਾ. ਗਗਨਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ 'ਚ ਸਾਡੇ ਸਕੂਲ ਦੀਆਂ ਪੰਜ ਵਿਦਿਆਰਥਣਾਂ ਮਹਿਕਦੀਪ, ਰੂਬੀ, ਪਲਵੀ, ਸਨੇਹਾ, ਰਿਸਾ ਨੇ ਭਾਗ ਲਿਆ, ਜਿਸ ਵਿਚ ਨੌਵੀਂ ਕਲਾਸ ਦੀ ਵਿਦਿਆਰਥਣ ਮਹਿਕਦੀਪ ਕੌਰ ਨੇ ਅੰਡਰ-17 ਵਰਗ ਵਿਚੋਂ ਸੋਨੇ ਦਾ ਤਗਮਾ ਜਿੱਤਿਆ | ਇਹ ਵਿਦਿਆਰਥਣ ਹੁਣ ਨੈਸ਼ਨਲ ਪੱਧਰ 'ਤੇ ਖੇਡਣ ਜਾਵੇਗੀ | ਅੱਜ ਸਕੂਲ ਪਹੁੰਚਣ 'ਤੇ ਪਿ੍ੰਸੀਪਲ ਡਾ: ਗਗਨਜੀਤ ਕੌਰ ਤੇ ਸਮੂਹ ਸਟਾਫ ਨੇ ਇਨ੍ਹਾਂ ਵਿਦਿਆਰਥਣਾਂ ਦਾ ਸਵਾਗਤ ਕੀਤਾ | ਪਿ੍ੰਸੀਪਲ ਡਾ. ਗਗਨਜੀਤ ਕੌਰ ਨੇ ਮਹਿਕਦੀਪ ਦੇ ਮਾਤਾ-ਪਿਤਾ, ਕੋਚ ਸੁਰਿੰਦਰ ਸਰਮਾ, ਡੀ.ਪੀ. ਅਧਿਆਪਕ ਪਲਵਿੰਦਰ ਕੌਰ, ਅਮਨਦੀਪ ਕੌਰ ਤੇ ਸੋਨੀਆ ਦੀ ਸ਼ਾਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਮਨੂ ਵਾਟਿਕਾ ਸਕੂਲ ਬੁਢਲਾਡਾ ਨੇ ਜਿੱਤੀ ਓਵਰ ਆਲ ਟਰਾਫ਼ੀ ਅਗਲੀ ਖ਼ਬਰ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ 'ਤੇ ਬੁਰੀ ਤਰ੍ਹਾਂ ਨਾਲ ਫ਼ੇਲ੍ਹ-ਲਾਡੀ <br/>
Ad Position 24