13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਹੜ੍ਹ ਪ੍ਰਭਾਵਿਤ ਲੋੜਵੰਦ ਵਿਅਕਤੀਆਂ ਨੂੰ ਪਸ਼ੂਆਂ ਲਈ 25 ਬੋਰੀਆਂ ਫੀਡ ਦੀਆਂ ਵੰਡੀਆਂ

Ad Position 21
No active advertisement
ਅਜੀਤ ਡੈਸਕ 18-10-2025
ਗੁਰਦਾਸਪੁਰ, 17 ਅਕਤੂਬਰ (ਚੱਕਰਾਜਾ)-ਵਧੀਕ ਡਿਪਟੀ ਕਮਿਸ਼ਨਰ (ਜ) ਡਾ: ਹਰਜਿੰਦਰ ਸਿੰਘ ਬੇਦੀ ਦੇ ਯਤਨਾਂ ਸਦਕਾ ਡਿਪਟੀ ਡਾਇਰੈਕਟਰ ਡਾ: ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਵੈਟਰਨਰੀ ਇੰਸਪੈਕਟਰ ਸੰਜੀਵ ਮਹਾਜਨ ਤੇ ਸਰਪੰਚ ਜੋਗਾ ਸਿੰਘ ਵਲੋਂ ਪਿੰਡ ਮੁਗਲਾਣੀ ਚੱਕ ਵਿਚ ਹੜ੍ਹ ਪ੍ਰਭਾਵਿਤ ਲੋੜਵੰਦ ਵਿਅਕਤੀਆਂ ਨੂੰ ਪਸ਼ੂਆਂ ਲਈ 25 ਬੋਰੀਆਂ ਫੀਡ ਦੀਆਂ ਵੰਡੀਆਂ ਗਈਆਂ | ਇਸ ਸਮੇਂ ਸਰਪੰਚ ਜੋਗਾ ਸਿੰਘ ਵਲੋਂ ਦੱਸਿਆ ਕਿ ਪਿੰਡ ਦੀਆਂ ਸਮੱਸਿਆਵਾਂ ਨੂੰ ਸੰਜੀਵ ਮਹਾਜਨ ਵਲੋਂ ਵਧੀਕ ਡਿਪਟੀ ਕਮਿਸ਼ਨਰ (ਜ) ਡਾ: ਹਰਜਿੰਦਰ ਸਿੰਘ ਬੇਦੀ ਦੇ ਧਿਆਨ ਵਿਚ ਲਿਆਉਂਦਾ ਗਿਆ ਸੀ | ਜਿਸ 'ਤੇ ਏ.ਡੀ.ਸੀ. ਡਾ: ਬੇਦੀ ਵਲੋਂ ਤੁਰੰਤ ਕਾਰਵਾਈ ਕਰਦੇ ਹੋਏ ਪਿੰਡ ਮੁਗਲਾਣੀ ਚੱਕ ਦੇ ਲੋਕਾਂ ਲਈ 25 ਬੋਰੀਆਂ ਫੀਡ ਦੀਆਂ ਮੁਹੱਈਆ ਕਰਵਾਈਆਂ ਗਈਆਂ | ਜਿਸ ਨੂੰ ਅੱਜ ਸਰਕਾਰੀ ਮਹਿਕਮੇ ਦੀ ਅਗਵਾਈ ਵਿਚ ਪਿੰਡ ਵਾਸੀਆਂ 'ਚ ਬਿਨ੍ਹਾਂ ਕਿਸੇ ਮਤਭੇਦ ਦੇ ਵੰਡ ਦਿੱਤੀਆਂ ਗਈਆਂ ਹਨ |

Ad Position 22
No active advertisement
ਪਿਛਲੀ ਖ਼ਬਰ ਚੀਮਾ ਪਬਲਿਕ ਸਕੂਲ ਵਲੋਂ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਧਾਰਮਿਕ ਯਾਤਰਾ <br/> ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ
Ad Position 24