13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਬੀ.ਐੱਮ.ਐੱਸ.ਐੱਮ. ਗਰੁੱਪ ਆਫ਼ ਇੰਸਟੀਚਿਊਟ ਦੇ ਕਲਾਨੌਰ ਕੈਂਪਸ ਵਿਖੇ ਨੈਤਿਕ ਸਿੱਖਿਆ ਇਮਤਿਹਾਨ ਕਰਵਾਇਆ <br/>

Ad Position 21
No active advertisement
ਬੀ.ਐੱਮ.ਐੱਸ.ਐੱਮ. ਗਰੁੱਪ ਆਫ਼ ਇੰਸਟੀਚਿਊਟ ਦੇ ਕਲਾਨੌਰ ਕੈਂਪਸ ਵਿਖੇ ਕਰਵਾਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ 'ਚ ਹਾਜ਼ਰ ਵਿਦਿਆਰਥੀ ਤੇ ਸਟਾਫ਼ | ਅਜੀਤ ਤਸਵੀਰ <br/> 18-10-2025
ਬਟਾਲਾ, 17 ਅਕਤੂਬਰ (ਸਤਿੰਦਰ ਸਿੰਘ)-ਬੀ.ਐੱਮ.ਐੱਸ.ਐੱਮ. ਗਰੁੱਪ ਆਫ਼ ਇੰਸਟੀਚਿਊਟ ਦੇ ਕਲਾਨੌਰ ਕੈਂਪਸ ਵਿਖੇ ਬੀ.ਐੱਡ. ਦੇ ਨਵੇਂ ਸੈਸ਼ਨ ਦੀ ਆਰੰਭਤਾ ਲਈ ਕਾਲਜ ਦੇ ਚੇਅਰਮੈਨ ਇੰਜੀ. ਕੁਲਵਿੰਦਰ ਸਿੰਘ ਤੇ ਐੱਮ.ਡੀ. ਮੈਡਮ ਸੁਰਿੰਦਰ ਕੌਰ ਦੀ ਯੋਗ ਅਗਵਾਈ ਹੇਠ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਇਸ ਦੇ ਨਾਲ ਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵਾਂ ਸ਼ਹੀਦੀ ਸ਼ਤਾਬਦੀ ਦਿਵਸ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ (ਲੁਧਿਆਣਾ) ਦੀ ਅਗਵਾਈ ਹੇਠ ਨੈਤਿਕ ਸਿੱਖਿਆ ਇਮਤਿਹਾਨ ਕਰਵਾਇਆ ਗਿਆ | ਇਨ੍ਹਾਂ ਦੋਹਾਂ ਸਮਾਗਮਾਂ 'ਚ ਬੀ.ਐ ੱਡ. ਸਮੈਸਟਰ ਪਹਿਲਾ ਤੇ ਤੀਜਾ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਦਿਖਾਈ | ਇਸ ਅਧਿਆਤਮਿਕ ਸਮੇਂ ਕਾਲਜ ਦੇ ਚੇਅਰਮੈਨ ਇੰਜੀਨੀਅਰ ਕੁਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇ ਨਾਲ-ਨਾਲ ਧਾਰਮਿਕ ਸਿੱਖਿਆ ਲਈ ਪ੍ਰੇਰਿਤ ਕੀਤਾ ਤੇ ਉਨ੍ਹਾਂ ਨੂੰ ਗੁਰਬਾਣੀ ਦੀ ਮਹੱਤਤਾ ਤੋਂ ਜਾਣੂ ਕਰਵਾਇਆ | ਉਨ੍ਹਾਂ ਦੱਸਿਆ ਕਿ ਇੰਸਟੀਚਿਊਟ ਦੇ ਨਵੇਂ ਸੈਸ਼ਨ 2025-26 ਦੇ ਚੱਲ ਰਹੇ ਵੱਖ-ਵੱਖ ਕੋਰਸਾਂ ਬੀ.ਏ., ਬੀ.ਸੀ.ਏ., ਡੀ.ਐੱਲ.ਐੱਡ. (ਈ.ਟੀ.ਟੀ.), ਜੀ.ਐੱਨ.ਐਮ., ਏ.ਐੱਨ.ਐੱਮ, ਬੀ.ਐੱਸ.ਸੀ. ਨਰਸਿੰਗ ਲਈ ਦਾਖਲਾ ਚੱਲ ਰਿਹਾ ਹੈ ਅਤੇ ਚਾਹਵਾਨ ਵਿਦਿਆਰਥੀ ਕੋਰਸ ਸਬੰਧੀ ਜਾਣਕਾਰੀ ਲਈ ਕਾਲਜ ਦੇ ਕੈਂਪਸ ਕਲਾਨੌਰ ਤੇ ਪੁਰਾਣਾ ਸ਼ਾਲਾ ਵਲੋਂ ਸਥਾਪਤ ਕੀਤੇ ਗਏ ਸਹਾਇਤਾ ਬੈਂਚ ਤੋਂ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਚੰਗੀਆਂ ਹੋਸਟਲ ਸੁਵਿਧਾਵਾਂ ਹੋਣ ਕਰ ਕੇ ਵਿਦਿਆਰਥੀ ਬਾਹਰੀ ਰਾਜਾਂ ਤੋਂ ਦਾਖਲਾ ਲੈ ਕੇ ਆਪਣਾ ਭਵਿੱਖ ਬਣਾ ਰਹੇ ਹਨ | ਇਸ ਮੌਕੇ ਕਾਲਜ ਦੇ ਉਪ ਪਿ੍ੰਸੀਪਲ ਸਰਬਜੀਤ ਕੌਰ ਤੇ ਬਾਕੀ ਸਟਾਫ਼ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਜ਼ਿਮਨੀ ਚੋਣ ਸੰਬੰਧੀ ਪਨੂੰ ਦੀ ਅਗਵਾਈ 'ਚ ਵੱਡਾ ਕਾਫ਼ਲਾ ਪਹੁੰਚਾ <br/> ਅਗਲੀ ਖ਼ਬਰ ਪਿੰਡ ਧੀਰੋਵਾਲ ਦੇ ਵਿਕਾਸ ਲਈ ਹਰ ਸਾਲ ਇਕ ਲੱਖ ਰੁਪਏ ਸਾਡੇ ਪਰਿਵਾਰ ਵਲੋਂ ਦਿੱਤੇ ਜਾਣਗੇ : ਸਰਪੰਚ ਸੰਤੋਖ ਸਿੰਘ ਪਨੂੰ, ਜ...
Ad Position 24