13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਹੈਪੀ ਡੇਅਰੀਵਾਲ ਕਿਰਨ ਵਲੋਂ ਵਿਕਾਸ ਕਾਰਜਾਂ ਸੰਬੰਧੀ ਬੀ.ਡੀ.ਪੀ.ਓ. ਬਰਾੜ ਨਾਲ ਮੁਲਾਕਾਤ <br/>

Ad Position 21
No active advertisement
'ਆਪ' ਦੇ ਸੰਗਠਨ ਹਲਕਾ ਇੰਚਾਰਜ ਜਤਿੰਦਰ ਸਿੰਘ ਹੈਪੀ ਡੇਅਰੀਵਾਲ ਕਿਰਨ ਬੀ.ਡੀ.ਪੀ.ਓ. ਸੁਰਜੀਤ ਸਿੰਘ ਬਰਾੜ ਨਾਲ ਮੁਲਾਕਾਤ ਕਰਦੇ ਹੋਏ | ਤਸਵੀਰ: ਪੁਰੇਵਾਲ <br/> 18-10-2025
ਕਲਾਨੌਰ, 17 ਅਕਤੂਬਰ (ਪੁਰੇਵਾਲ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿੰਡਾਂ ਦੇ ਵਿਕਾਸੀ ਕਾਰਜਾਂ ਲਈ ਪੂਰੀ ਤਰ੍ਹਾਂ ਸੰਜੀਦਗੀ ਵਰਤੀ ਜਾ ਰਹੀ ਹੈ ਤੇ ਪ੍ਰਸ਼ਾਸਨ ਨੂੰ ਵੀ ਚਾਹੀਦਾ ਹੈ ਕਿ ਉਹ ਸਰਕਾਰ ਵਲੋਂ ਲਾਗੂ ਸਕੀਮਾਂ ਦਾ ਲਾਭ ਪੂਰੀ ਤਰ੍ਹਾਂ ਲੋਕਾਂ ਤੱਕ ਪੁੱਜਦਾ ਕਰੇ | ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸੰਗਠਨ ਇੰਚਾਰਜ ਜਤਿੰਦਰ ਸਿੰਘ ਹੈਪੀ ਡੇਅਰੀਵਾਲ ਕਿਰਨ ਨੇ ਸਥਾਨਕ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਬੀ.ਡੀ.ਪੀ.ਓ. ਸੁਰਜੀਤ ਸਿੰਘ ਬਰਾੜ ਨਾਲ ਮੁਲਾਕਾਤ ਕਰਨ ਉਪਰੰਤ ਕਿਹਾ ਕਿ ਹੜ੍ਹਾਂ ਕਾਰਨ ਇਸ ਖੇਤਰ 'ਚ ਕਾਫੀ ਨੁਕਸਾਨ ਹੋਇਆ ਹੈ ਤੇ ਹੁਣ ਦਫਤਰੀ ਅਮਲਾ ਲੋਕਾਂ ਤੱਕ ਪਹੁੰਚ ਕਰ ਕੇ ਸਰਕਾਰ ਵਲੋਂ ਮੰਗੇ ਗਏ ਡਾਟੇ ਨੂੰ ਇਕੱਤਰ ਕਰ ਰਿਹਾ ਹੈ | ਸੰਗਠਨ ਇੰਚਾਰਜ ਨੇ ਕਿਹਾ ਕਿ ਸਰਕਾਰ ਵਲੋਂ ਹੜ੍ਹ ਪੀੜਤਾਂ ਦੀ ਹਰ ਪੱਖੋਂ ਮਦਦ ਕਰਦਿਆਂ ਇਸ ਦੁੱਖ ਦੀ ਘੜੀ 'ਚ ਬਾਂਹ ਫੜ੍ਹੀ ਜਾ ਰਹੀ ਹੈ ਤੇ ਲੋਕਾਂ ਤੱਕ ਮਾਲੀ ਮਦਦ ਪਹੁੰਚਾਈ ਜਾ ਰਹੀ ਹੈ | ਹੈਪੀ ਡੇਅਰੀਵਾਲ ਕਿਰਨ ਨੇ ਕਿਹਾ ਕਿ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀਆਂ ਹਦਾਇਤਾਂ ਤਹਿਤ ਹਲਕੇ ਅਧੀਨ ਪੈਂਦੇ ਪਿੰਡਾਂ 'ਚ ਹੋਏ ਖਰਾਬੇ ਦੀ ਮੁਕੰਮਲ ਸੂਚਨਾ ਵੀ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਪ੍ਰਾਪਤ ਕਰ ਰਹੇ ਹਨ | ਉਨ੍ਹਾਂ ਹਲਕੇ ਦੇ ਸਾਰੇ ਵਿਭਾਗਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਹਦਾਇਤਾਂ ਦੀ ਇਨ ਬਿਨ ਪਾਲਣਾਂ ਯਕੀਨੀ ਕਰਨ ਅਤੇ ਹਲਕੇ 'ਚ ਕੋਈ ਵੀ ਹੜ੍ਹ ਪੀੜਤ ਸਰਕਾਰ ਦੀ ਕਿਸੇ ਵੀ ਸਹੂਲਤ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ | ਇਸ ਮੌਕੇ ਸੋਸ਼ਲ ਮੀਡੀਆ ਦੇ ਹਲਕਾ ਕੋਆਡੀਨੇਟਰ ਕੰਵਲਦੀਪ ਸਿੰਘ ਗੁਰਾਇਆ, ਸਰਪੰਚ ਰਜਿੰਦਰ ਸਿੰਘ ਸਪਰਾਏਕੋਠੀ, ਸਰਪੰਚ ਰਿੰਕੂ ਨੜਾਂਵਾਲੀ, ਸਰਪੰਚ ਸੁਬੇਗ ਸਿੰਘ ਮੱਲ੍ਹੀ, ਸਕੱਤਰ ਜੈ ਸਿੰਘ, ਸਰਪੰਚ ਰਣਜੀਤ ਸਿੰਘ ਆਦਿ ਹਾਜ਼ਰ ਰਹੇ |

Ad Position 22
No active advertisement
ਪਿਛਲੀ ਖ਼ਬਰ ਗ੍ਰਾਮ ਪੰਚਾਇਤ ਪਿੰਡ ਦਾਖ਼ਲਾ ਵਲੋਂ ਬਲਾਕ ਪ੍ਰਧਾਨ ਮਨਜਿੰਦਰ ਸਿੰਘ ਦਾ ਸਨਮਾਨ <br/> ਅਗਲੀ ਖ਼ਬਰ ਰੇਲਵੇ ਲਾਈਨ 'ਤੇ ਹੋਏ ਹਾਦਸੇ 'ਚ ਵਿਅਕਤੀ ਗੰਭੀਰ ਜ਼ਖ਼ਮੀ <br/>
Ad Position 24