10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਕੈਂਟ ਸਟੇਸ਼ਨ ਰਿਜ਼ਰਵੇਸ਼ਨ ਕਾਊਾਟਰ ਦੇ ਬਾਹਰ ਬੇਹੋਸ਼ ਪਏ ਵਿਅਕਤੀ ਦੀ ਇਲਾਜ ਦੌਰਾਨ ਮੌਤ

Ad Position 21
No active advertisement
ਬੇਹੋਸ਼ ਮਿਲੇ ਵਿਅਕਤੀ ਦੀ ਤਸਵੀਰ | ਤਸਵੀਰ: ਵਿਨੋਦ <br/> 22-10-2025
ਪਠਾਨਕੋਟ, 21 ਅਕਤੂਬਰ (ਵਿਨੋਦ)-ਕੈਂਟ ਰੇਲਵੇ ਸਟੇਸ਼ਨ ਰਿਜ਼ਰਵੇਸ਼ਨ ਕਾਊਾਟਰ ਦੇ ਬਾਹਰ ਇਕ ਅਣਪਛਾਤਾ ਵਿਅਕਤੀ ਬੇਹੋਸ਼ ਪਾਇਆ ਗਿਆ | ਸੂਚਨਾ ਮਿਲਣ 'ਤੇ ਪਠਾਨਕੋਟ ਕੈਂਟ ਜੀ.ਆਰ.ਪੀ. ਚੌਕੀ ਦੀ ਇਕ ਟੀਮ ਮੌਕੇ 'ਤੇ ਪਹੁੰਚੀ ਤੇ ਵਿਅਕਤੀ ਨੂੰ ਸਿਵਲ ਹਸਪਤਾਲ ਪਠਾਨਕੋਟ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ | ਜੀ.ਆਰ.ਪੀ. ਚੌਕੀ ਦੇ ਇੰਚਾਰਜ ਪਲਵਿੰਦਰ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ ਹੈ | ਲਾਸ਼ ਨੂੰ ਪਹਿਚਾਣ ਵਾਸਤੇ 72 ਘੰਟਿਆਂ ਲਈ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰੱਖਿਆ ਗਿਆ ਹੈ | ਜੇਕਰ ਇਸ ਸਮੇਂ ਦੇ ਅੰਦਰ ਕੋਈ ਪਰਿਵਾਰਕ ਮੈਂਬਰ ਜਾਂ ਜਾਣਕਾਰ ਸਾਹਮਣੇ ਨਹੀਂ ਆਉਂਦਾ ਹੈ, ਤਾਂ ਸਰਕਾਰੀ ਪ੍ਰਕਿਰਿਆਵਾਂ ਅਨੁਸਾਰ ਅੰਤਿਮ ਸੰਸਕਾਰ ਕੀਤਾ ਜਾਵੇਗਾ | ਜੀ.ਆਰ.ਪੀ. ਨੇ ਧਾਰਾ 194 ਬੀ.ਐਨ.ਐਸ.ਐਸ. ਦੇ ਤਹਿਤ ਮਾਮਲਾ ਦਰਜ ਕਰਕੇ ਘਟਨਾ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਤੇ ਸ਼ਹੀਦਾਂ ਦੇ ਪਰਿਵਾਰਾਂ ਨੇ ਸੈਨਿਕਾਂ ਨਾਲ ਮਨਾਈ ਦੀਵਾਲੀ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਬਿਰਧ ਆਸ਼ਰਮ ਤੇ ਚਿਲਡਰਨ ਹੋਮ ਪਹੁੰਚ ਕੇ ਬਜ਼ੁਰਗਾਂ ਤੇ ਬੱਚਿਆਂ ਨਾਲ ਦੀਵਾਲੀ ਦੀਆਂ ਖ਼ੁਸ਼ੀਆਂ ਕੀਤੀ...
Ad Position 24