10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਦੋ ਔਰਤਾਂ ਸਮੇਤ 9 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ <br/>

Ad Position 21
No active advertisement
ਅਜੀਤ ਡੈਸਕ 22-10-2025
ਗੁਰਦਾਸਪੁਰ, 21 ਅਕਤੂਬਰ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਕੱਤੋਵਾਲ 'ਚ ਇਕ ਮਕਾਨ ਦੀ ਉਸਾਰੀ ਨੰੂ ਲੈ ਕੇ ਦੂਜੇ ਧਿਰ ਨੇ ਇਕ ਸਲਾਹ ਹੋ ਕੇ ਇਕ ਵਿਅਕਤੀ ਨੰੂ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ | ਜਦੋਂ ਕਿ ਸ਼ਾਲਾ ਪੁਲਿਸ ਨੇ ਪੀੜਤ ਦਿਲਬਾਗ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਕੱਤੋਵਾਲ ਦੇ ਬਿਆਨਾਂ 'ਤੇ 11 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਏ.ਐਸ.ਆਈ. ਮਨਜੀਤ ਸਿੰਘ ਨੇ ਦੱਸਿਆ ਕਿ 18 ਅਕਤੂਬਰ ਨੰੂ ਪੀੜਤ ਦਿਲਬਾਗ ਸਿੰਘ ਗਲੀਆਂ ਨਾਲ ਲੱਗਦੇ ਮਕਾਨ 'ਚ ਮਿਸਤਰੀ ਰਾਹੀਂ ਡਿਜ਼ਾਈਨ ਪੁਆ ਰਿਹਾ ਸੀ | ਦੋਸ਼ੀ ਜਗਦੇਵ ਸਿੰਘ, ਸੁਖਵੰਤ ਸਿੰਘ ਪੁੱਤਰਾਨ ਗੁਰਚਰਨ ਸਿੰਘ, ਸੁਖਜਿੰਦਰ ਪੁੱਤਰ ਅਜੀਤ ਸਿੰਘ, ਬਲਜੀਤ ਸਿੰਘ, ਅਮਰਜੀਤ ਸਿੰਘ ਪੁੱਤਰਾਨ ਅਜੀਤ ਸਿੰਘ, ਮਨਿੰਦਰ ਕੌਰ ਪਤਨੀ ਸੁਖਜਿੰਦਰ ਸਿੰਘ, ਰਵਿੰਦਰਪਾਲ ਸਿੰਘ, ਗੁਰਮਿੰਦਰ ਸਿੰਘ ਪੁੱਤਰਾਨ ਬਲਜੀਤ ਸਿੰਘ, ਰਾਜਵਿੰਦਰ ਕੌਰ ਪਤਨੀ ਬਲਜੀਤ ਸਿੰਘ, ਜਗਜੀਤ ਸਿੰਘ ਪੁੱਤਰ ਜਗਮੋਹਨ, ਗੁਰਪ੍ਰੀਤ ਸਿੰਘ ਪੁੱਤਰ ਸੁਖਜਿੰਦਰ ਸਿੰਘ ਵਾਸੀਆਨ ਕੱਤੋਵਾਲ ਖਿਲਾਫ ਸ਼ਾਲਾ ਪੁਲਿਸ ਨੇ ਧਾਰਾ 341, 323, 427, 506, 149 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਜਦੋਂ ਕਿ ਸ਼ਾਲਾ ਪੁਲਿਸ ਨੇ ਅਜੇ ਤੱਕ ਕਿਸੇ ਵੀ ਦੋਸ਼ੀ ਨੰੂ ਗਿ੍ਫ਼ਤਾਰ ਨਹੀਂ ਕੀਤਾ |

Ad Position 22
No active advertisement
ਪਿਛਲੀ ਖ਼ਬਰ ਬਟਾਲਾ 'ਚ ਕਬਾੜੀਏ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ <br/> ਅਗਲੀ ਖ਼ਬਰ ਬਹਿਲ ਵਲੋਂ ਬਖਤਪੁਰ ਤੇ ਰੋੜਾਂਵਾਲੀ ਦੇ ਡੇਰਿਆਂ ਨੰੂ ਜਾਂਦੀਆਂ ਸੜਕਾਂ ਦਾ ਰੱਖਿਆ ਨੀਂਹ ਪੱਥਰ <br/>
Ad Position 24